ਭੂਟਾਨ 'ਚ ਤੁਹਾਡਾ ਸੁਆਗਤ ਹੈ, ਮੇਰੇ ਵੱਡੇ ਭਰਾ; ਗੁਆਂਢੀ ਦੇਸ਼ 'ਚ PM ਮੋਦੀ ਦਾ ਸ਼ਾਨਦਾਰ ਸਵਾਗਤ

Friday, Mar 22, 2024 - 12:07 PM (IST)

ਭੂਟਾਨ 'ਚ ਤੁਹਾਡਾ ਸੁਆਗਤ ਹੈ, ਮੇਰੇ ਵੱਡੇ ਭਰਾ; ਗੁਆਂਢੀ ਦੇਸ਼ 'ਚ PM ਮੋਦੀ ਦਾ ਸ਼ਾਨਦਾਰ ਸਵਾਗਤ

ਥਿੰਫੂ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਨੇਬਰਹੁੱਡ ਫਸਟ' ਨੀਤੀ ਤਹਿਤ ਭੂਟਾਨ ਨਾਲ ਭਾਰਤ ਦੇ ਵਿਲੱਖਣ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ ਸ਼ੁੱਕਰਵਾਰ ਨੂੰ 2 ਦਿਨਾਂ ਰਾਜ ਦੌਰੇ 'ਤੇ ਇਥੇ ਪਹੁੰਚੇ। ਪਾਰੋ ਹਵਾਈ ਅੱਡੇ 'ਤੇ ਮੋਦੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਹਵਾਈ ਅੱਡੇ 'ਤੇ ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ ਨੇ ਉਨ੍ਹਾਂ ਦਾ ਸਵਾਗਤ ਕੀਤਾ। ਪਾਰੋ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਥਿੰਫੂ ਤੱਕ ਦੇ 45 ਕਿਲੋਮੀਟਰ ਲੰਬੇ ਰਸਤੇ ਨੂੰ ਭਾਰਤ ਅਤੇ ਭੂਟਾਨ ਦੇ ਝੰਡਿਆਂ ਨਾਲ ਸਜਾਇਆ ਗਿਆ ਸੀ ਅਤੇ ਰੂਟ ਦੇ ਦੋਵੇਂ ਪਾਸੇ ਖੜ੍ਹੇ ਭੂਟਾਨੀ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।

ਇਹ ਵੀ ਪੜ੍ਹੋ: ED ਦੇ ਲਾਕਅੱਪ 'ਚ ਬੇਚੈਨੀ ਨਾਲ ਲੰਘੀ CM ਕੇਜਰੀਵਾਲ ਦੀ ਰਾਤ, ਘਰੋਂ ਮੰਗਵਾਈਆਂ ਦਵਾਈਆਂ ਤੇ ਕੰਬਲ

PunjabKesari

ਵਿਦੇਸ਼ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਇਹ ਦੌਰਾ ਭਾਰਤ ਅਤੇ ਭੂਟਾਨ ਦਰਮਿਆਨ ਨਿਯਮਤ ਰੂਪ ਨਾਲ ਹੋਣ ਵਾਲੀ ਉੱਚ-ਪੱਧਰੀ ਆਦਾਨ-ਪ੍ਰਦਾਨ ਦੀ ਪਰੰਪਰਾ ਅਤੇ ਸਰਕਾਰ ਦੀ 'ਨੇਬਰਹੁੱਡ ਫਸਟ' ਨੀਤੀ 'ਤੇ ਜ਼ੋਰ ਦੇਣ ਦੀ ਕਵਾਇਦ ਦੇ ਅਨੁਰੂਪ ਹੈ। ਭੂਟਾਨ ਦੇ ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਹਿੰਦੀ 'ਚ ਲਿਖਿਆ, ''ਭੂਟਾਨ 'ਚ ਤੁਹਾਡਾ ਸੁਆਗਤ ਹੈ, ਮੇਰੇ ਵੱਡੇ ਭਰਾ।'' ਇਸ ਤੋਂ ਪਹਿਲਾਂ ਮੋਦੀ ਨੇ ਆਪਣੀ ਭੂਟਾਨ ਯਾਤਰਾ ਬਾਰੇ 'ਐਕਸ' 'ਤੇ ਪੋਸਟ ਕੀਤੀ ਸੀ।

ਇਹ ਵੀ ਪੜ੍ਹੋ: ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਭਾਜਪਾ ਦੀ ਸਿਆਸੀ ਸਾਜ਼ਿਸ਼: ਆਤਿਸ਼ੀ

PunjabKesari

ਉਨ੍ਹਾਂ ਨੇ ਕਿਹਾ, "ਭੂਟਾਨ ਦੇ ਰਸਤੇ ਵਿਚ ਹਾਂ, ਜਿੱਥੇ ਮੈਂ ਭਾਰਤ-ਭੂਟਾਨ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ ਵੱਖ-ਵੱਖ ਪ੍ਰੋਗਰਾਮਾਂ 'ਚ ਹਿੱਸਾ ਲਵਾਂਗਾ। ਮੈਂ ਭੂਟਾਨ ਦੇ ਰਾਜਾ, ਭੂਟਾਨ ਦੇ ਚੌਥੇ ਰਾਜਾ ਅਤੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ ਨੂੰ ਮਿਲਣ ਲਈ ਉਤਸ਼ਾਹਿਤ ਹਾਂ।" ਇਹ ਦੌਰਾ 21 ਤੋਂ 22 ਮਾਰਚ ਤੱਕ ਹੋਣਾ ਸੀ ਪਰ ਭੂਟਾਨ ਦੇ ਖ਼ਰਾਬ ਮੌਸਮ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ। ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਾਇਲ ਵਾਂਗਚੱਕ ਅਤੇ ਭੂਟਾਨ ਦੇ ਚੌਥੇ ਰਾਜੇ ਜਿਗਮੇ ਸਿੰਗੇ ਵਾਂਗਚੱਕ ਨਾਲ ਵੀ ਮੁਲਾਕਾਤ ਕਰਨਗੇ। ਉਹ ਆਪਣੇ ਭੂਟਾਨੀ ਹਮਰੁਤਬਾ ਸ਼ੇਰਿੰਗ ਤੋਬਗੇ ਨਾਲ ਵੀ ਗੱਲਬਾਤ ਕਰਨਗੇ।

ਇਹ ਵੀ ਪੜ੍ਹੋ: ਬ੍ਰਿਟੇਨ 'ਚ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਹਮਲਾ ਕਰਨ ਵਾਲੇ ਖਾਲਿਸਤਾਨ ਸਮਰਥਕ ਸਿੱਖ ਕਾਰਕੁਨ ਨੂੰ ਜੇਲ੍ਹ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


author

cherry

Content Editor

Related News