72 ਸਾਲ ਦੇ ਹੋਏ PM ਮੋਦੀ, ਅਮਿਤ ਸ਼ਾਹ ਸਮੇਤ ਕਈ ਨੇਤਾਵਾਂ ਨੇ ਦਿੱਤੀਆਂ ਸ਼ੁੱਭਕਾਮਨਾਵਾਂ

Saturday, Sep 17, 2022 - 09:39 AM (IST)

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ਨੀਵਾਰ ਨੂੰ 72ਵੇਂ ਜਨਮ ਦਿਨ 'ਤੇ ਕਈ ਨੇਤਾਵਾਂ ਨੇ ਵਧਾਈ ਦਿੱਤੀ। ਉਨ੍ਹਾਂ ਦੇ ਜਨਮ ਦਿਨ ਮੌਕੇ ਵਿਕਾਸ ਦੀਆਂ ਪਹਿਲਕਦਮੀਆਂ ਕੀਤੀਆਂ ਜਾਂਦੀਆਂ ਹਨ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਸੇਵਾ' ਗਤੀਵਿਧੀਆਂ ਸ਼ੁਰੂ ਕਰਦੀ ਹੈ। ਪੀ.ਐੱਮ. ਮੋਦੀ ਅੱਜ ਵੱਖ-ਵੱਖ ਖੇਤਰਾਂ 'ਚ ਚਾਰ ਪ੍ਰੋਗਰਾਮਾਂ ਨੂੰ ਸੰਬੋਧਨ ਕਰਨਗੇ। ਉਹ ਮੱਧ ਪ੍ਰਦੇਸ਼ ਦੇ ਇਕ ਰਾਸ਼ਟਰੀ ਪਾਰਕ 'ਚ ਨਾਮੀਬੀਆ ਤੋਂ ਲਿਆਂਦੇ ਚੀਤਿਆਂ ਨੂੰ ਵੀ ਛੱਡਣਗੇ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮੋਦੀ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਬੇਮਿਸਾਲ ਮਿਹਨਤ, ਲਗਨ ਅਤੇ ਰਚਨਾਤਮਕਤਾ ਨਾਲ ਕੀਤੇ ਜਾ ਰਹੇ ਰਾਸ਼ਟਰ ਨਿਰਮਾਣ ਦੇ ਕੰਮ ਨੂੰ ਅੱਗੇ ਵਧਦਾ ਰਹੇ। ਪੀ.ਐੱਮ. ਮੋਦੀ ਦੇ ਕੈਬਨਿਟ ਦੇ ਸਹਿਯੋਗੀਆਂ ਨੇ ਵੀ ਉਨ੍ਹਾਂ ਦੇ ਜਨਮ ਦਿਨ 'ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਅਗਵਾਈ ਅਤੇ ਪ੍ਰਸ਼ਾਸਨਿਕ ਹੁਨਰ ਦੀ ਸ਼ਲਾਘਾ ਕੀਤੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਨੂੰ ਭਾਰਤੀ ਸੰਸਕ੍ਰਿਤੀ ਦਾ ਸੰਚਾਲਕ ਦੱਸਿਆ, ਜਿਨ੍ਹਾਂ ਨੇ ਦੇਸ਼ ਨੂੰ ਇਸ ਦੀਆਂ ਮੂਲ ਜੜ੍ਹਾਂ ਨਾਲ ਜੋੜ ਕੇ ਹਰ ਖੇਤਰ 'ਚ ਅੱਗੇ ਲਿਜਾਣ ਦਾ ਕੰਮ ਕੀਤਾ ਹੈ।

PunjabKesari

ਸ਼ਾਹ ਨੇ ਕਿਹਾ,''ਮੋਦੀ ਜੀ ਦੀ ਦੂਰਦਰਸ਼ਿਤਾ ਅਤੇ ਅਗਵਾਈ ਹੇਠ ਨਵਾਂ ਭਾਰਤ ਵਿਸ਼ਵ ਸ਼ਕਤੀ ਵਜੋਂ ਉਭਰਿਆ ਹੈ। ਮੋਦੀ ਜੀ ਨੇ ਇਕ ਵਿਸ਼ਵਵਿਆਪੀ ਨੇਤਾ ਦੇ ਰੂਪ 'ਚ ਆਪਣੀ ਪਛਾਣ ਬਣਾਈ ਹੈ, ਜਿਸ ਦਾ ਪੂਰੀ ਦੁਨੀਆ ਸਤਿਕਾਰ ਕਰਦੀ ਹੈ।'' ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਜੀਵਨ ਸੇਵਾ ਅਤੇ ਸਮਰਪਣ ਦਾ ਪ੍ਰਤੀਕ ਹੈ। ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਸੁਰੱਖਿਅਤ, ਮਜ਼ਬੂਤ ​​ਅਤੇ ਆਤਮ-ਨਿਰਭਰ ਭਾਰਤ ਦਾ ਨਿਰਮਾਤਾ ਦੱਸਿਆ। 

PunjabKesari
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਮੋਦੀ ਨੇ ਆਪਣੀ ਅਗਵਾਈ 'ਚ ਦੇਸ਼ 'ਚ ਤਰੱਕੀ ਅਤੇ ਚੰਗੇ ਸ਼ਾਸਨ ਨੂੰ ਬੇਮਿਸਾਲ ਤਾਕਤ ਦਿੱਤੀ ਹੈ ਅਤੇ ਭਾਰਤ ਦੇ ਮਾਣ-ਸਨਮਾਨ ਨੂੰ ਨਵੀਆਂ ਬੁਲੰਦੀਆਂ 'ਤੇ ਪਹੁੰਚਾਇਆ ਹੈ। ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ 'ਚ ਰਾਜਨੀਤੀ ਨੂੰ ਇਕ ਨਵਾਂ ਆਯਾਮ ਦਿੱਤਾ ਹੈ ਅਤੇ ਵਿਕਾਸ ਦੇ ਨਾਲ-ਨਾਲ ਗਰੀਬਾਂ ਦੀ ਭਲਾਈ ਨੂੰ ਪੂਰਾ ਮਹੱਤਵ ਦਿੱਤਾ ਹੈ। ਆਪਣੀ ਜਵਾਨੀ ਤੋਂ ਹੀ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਪ੍ਰਚਾਰਕ ਰਹੇ ਮੋਦੀ ਨੂੰ ਭਾਰਤੀ ਜਨਤਾ ਪਾਰਟੀ ਦੇ ਸੰਗਠਨ 'ਚ ਸ਼ਾਮਲ ਕੀਤਾ ਗਿਆ ਅਤੇ ਬਾਅਦ 'ਚ 2001 'ਚ ਗੁਜਰਾਤ ਦੇ ਮੁੱਖ ਮੰਤਰੀ ਬਣੇ। ਭਾਜਪਾ ਨੇ ਉਸ ਦੀ ਅਗਵਾਈ ਹੇਠ ਗੁਜਰਾਤ ਵਿਧਾਨ ਸਭਾ ਚੋਣਾਂ ਲਗਾਤਾਰ ਤਿੰਨ ਵਾਰ- 2002, 2007 ਅਤੇ 2012 'ਚ- ਗੁਜਰਾਤ ਵਿਧਾਨ ਸਭਾ ਚੋਣਾਂ ਅਤੇ ਫਿਰ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕੀਤੀ।

PunjabKesari


DIsha

Content Editor

Related News