ਹਮਾਸ-ਇਜ਼ਰਾਈਲ ਜੰਗ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਅਲ-ਸਿਸੀ ਨਾਲ ਕੀਤੀ ਗੱਲ
Sunday, Oct 29, 2023 - 04:01 AM (IST)
ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਿਹ ਅਲ-ਸਿਸੀ ਨਾਲ ਗੱਲਬਾਤ ਕੀਤੀ। ਸ਼ਨੀਵਾਰ ਸ਼ਾਮ ਦੋਵਾਂ ਵਿਚਾਲੇ ਟੈਲੀਫੋਨ ’ਤੇ ਗੱਲਬਾਤ ਹੋਈ। ਮਿਸਰ ਦੇ ਰਾਸ਼ਟਰਪਤੀ ਦੇ ਬੁਲਾਰੇ ਨੇ ਫੇਸਬੁੱਕ ’ਤੇ ਦੱਸਿਆ ਕਿ ਪੀ. ਐੱਮ. ਮੋਦੀ ਨੇ ਰਾਸ਼ਟਰਪਤੀ ਅਬਦੇਲ ਫਤਿਹ ਅਲ-ਸਿਸੀ ਨੂੰ ਫੋਨ ਕੀਤਾ। ਦੋਵਾਂ ਵਿਚਾਲੇ ਗਾਜ਼ਾ ਪੱਟੀ ’ਚ ਇਜ਼ਰਾਇਲੀ ਫ਼ੌਜੀ ਕਾਰਵਾਈ ਨੂੰ ਲੈ ਕੇ ਖੁੱਲ੍ਹ ਕੇ ਚਰਚਾ ਹੋਈ। ਦੋਵਾਂ ਨੇ ਆਮ ਲੋਕਾਂ ਦੀ ਜ਼ਿੰਦਗੀ ’ਤੇ ਇਸ ਦੇ ਵਿਨਾਸ਼ਕਾਰੀ ਪ੍ਰਭਾਵ ਬਾਰੇ ਵੀ ਗੱਲ ਕੀਤੀ। ਇਸ ਦੌਰਾਨ ਜੰਗ ਦੇ ਵਧਦੇ ਖ਼ਤਰਿਆਂ ਬਾਰੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਇਹ ਪੂਰੇ ਇਲਾਕੇ ਦੀ ਸੁਰੱਖਿਆ ਲਈ ਖ਼ਤਰਾ ਹੈ।
ਇਹ ਖ਼ਬਰ ਵੀ ਪੜ੍ਹੋ - ਦੀਵਾਲੀ ਤੋਂ ਪਹਿਲਾਂ ਬ੍ਰੈਂਪਟਨ 'ਚ ਲਾਗੂ ਹੋਏ ਨਵੇਂ ਨਿਯਮ, 1 ਲੱਖ ਡਾਲਰ ਤਕ ਹੋ ਸਕਦੈ ਜੁਰਮਾਨਾ
ਇਸ ਤੋਂ ਪਹਿਲਾਂ 19 ਅਕਤੂਬਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਫਿਲਸਤੀਨ ਦੇ ਰਾਸ਼ਟਰਪਤੀ ਮਹਿਮੂਦ ਅੱਬਾਸ ਨਾਲ ਫ਼ੋਨ ’ਤੇ ਗੱਲ ਕਰ ਕੇ ਅਲ ਅਹਲੀ ਹਸਪਤਾਲ ’ਚ ਨਾਗਰਿਕਾਂ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਫਿਲਸਤੀਨ ਨੂੰ ਮਨੁੱਖਤਾਵਾਦੀ ਸਹਾਇਤਾ ਭੇਜਣੀ ਜਾਰੀ ਰੱਖੇਗਾ। ਤਣਾਅਪੂਰਨ ਸਥਿਤੀ ’ਚ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਨਰਿੰਦਰ ਮੋਦੀ ਵਿਚਾਲੇ 10 ਅਕਤੂਬਰ ਨੂੰ ਫੋਨ ’ਤੇ ਗੱਲਬਾਤ ਹੋਈ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8