ਪ੍ਰਧਾਨ ਮੰਤਰੀ ਮੋਦੀ ਨੇ ਜਸਟਿਨ ਟਰੂਡੋ ਦਾ ਗਰਮਜੋਸ਼ੀ ਨਾਲ ਕੀਤਾ ਸਵਾਗਤ (ਤਸਵੀਰਾਂ)

02/24/2018 10:07:10 AM

ਨਵੀਂ ਦਿੱਲੀ, (ਏਜੰਸੀਆ) — ਸ਼ੁੱਕਰਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਪਰਿਵਾਰ ਦਾ ਪੀ. ਐੱਮ. ਮੋਦੀ ਵੱਲੋਂ ਰਾਸ਼ਟਰਪਤੀ ਭਵਨ 'ਚ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।ਪ੍ਰਧਾਨ ਮੰਤਰੀ ਟਰੂਡੋ ਅਤੇ ਸ਼੍ਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਹਾਊਸ 'ਚ ਸਾਂਝੀ ਪ੍ਰੈਸ ਕਾਨਫਰੰਸ ਕੀਤੀ। ਦੋਹਾਂ ਦੇਸ਼ਾਂ ਵਿਚਕਾਰ ਕਈ ਸਮਝੌਤਿਆਂ 'ਤੇ ਦਸਤਖਤ ਕੀਤੇ ਗਏ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਖੁਸ਼ੀ ਪ੍ਰਗਟ ਕੀਤੀ ਕਿ ਕੈਨੇਡਾ ਦੇ ਪੀ. ਐੱਮ. ਆਪਣੇ ਪਰਿਵਾਰ ਸਮੇਤ ਭਾਰਤ ਦੌਰੇ 'ਤੇ ਆਏ ਹਨ। ਮੋਦੀ ਅਤੇ ਟਰੂਡੋ ਦੀ ਬੈਠਕ 'ਚ ਵਪਾਰ, ਸਿੱਖਿਆ ਅਤੇ ਕਈ ਹੋਰ ਮਸਲਿਆਂ 'ਤੇ ਗੱਲਬਾਤ ਹੋਈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੈਨੇਡਾ 'ਚ 1 ਲੱਖ 20 ਹਜ਼ਾਰ ਭਾਰਤੀ ਵਿਦਿਆਰਥੀ ਹਨ। ਅਸੀਂ ਉੱਚ ਸਿੱਖਿਆ ਨੂੰ ਬਿਹਤਰ ਕਰਨ ਲਈ ਹੋਰ ਕਰਾਰ ਕਰ ਰਹੇ ਹਾਂ। ਭਾਰਤ ਅਤੇ ਕੈਨੇਡਾ ਵਿਚਕਾਰ ਹੋਏ 6 ਸਮਝੌਤਿਆਂ 'ਚ ਖੇਡਾਂ ਨੂੰ ਲੈ ਕੇ ਵੀ ਕਰਾਰ ਹੋਇਆ ਹੈ।
PunjabKesari
ਜ਼ਿਕਰਯੋਗ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ 17 ਫਰਵਰੀ ਨੂੰ ਭਾਰਤ ਦੌਰੇ 'ਤੇ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੇ ਕਈ ਸਥਾਨਾਂ ਦਾ ਦੌਰਾ ਕੀਤਾ ਅਤੇ ਉਸ ਤੋਂ ਬਾਅਦ ਉਹ ਅੰਮ੍ਰਿਤਸਰ 21 ਫਰਵਰੀ ਨੂੰ ਪੁੱਜੇ, ਜਿੱਥੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਤਾਜ ਹੋਟਲ 'ਚ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਪਹਿਲਾਂ ਜਸਟਿਨ ਟਰੂਡੋ ਨੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ 'ਚ ਮੱਥਾ ਟੇਕਿਆ ਸੀ।

ਇੰਝ ਮਿਲੇ ਮੋਦੀ ਤੇ ਟਰੂਡੋ—
ਪ੍ਰਧਾਨ ਮੰਤਰੀ ਮੋਦੀ ਨੇ ਜਸਟਿਨ ਟਰੂਡੋ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਦੋਵੇਂ ਨੇਤਾ ਇਕ-ਦੂਜੇ ਦੇ ਗਲੇ ਮਿਲੇ। 
PunjabKesari
ਪ੍ਰਧਾਨ ਮੰਤਰੀ ਮੋਦੀ ਟਰੂਡੋ ਦੇ ਬੱਚਿਆਂ ਨਾਲ ਹੱਸਦੇ ਨਜ਼ਰ ਆਏ ਅਤੇ ਟਰੂਡੋ ਦੇ ਛੋਟੇ ਪੁੱਤਰ ਨਾਲ ਵੀ ਹੱਥ ਮਿਲਾਇਆ।

PunjabKesari

ਟਰੂਡੋ ਨੂੰ 'ਗਾਰਡ ਆਫ ਆਨਰ' ਦਿੱਤਾ ਗਿਆ।

PunjabKesari

ਟਰੂਡੋ ਨੇ ਪਰਿਵਾਰ ਸਮੇਤ ਮਹਾਤਮਾ ਗਾਂਧੀ ਦੀ ਸਮਾਧੀ 'ਤੇ ਸ਼ਰਧਾ ਦੇ ਫੁੱਲ ਚੜ੍ਹਾਏ।

PunjabKesari

ਜਸਟਿਨ ਟਰੂਡੋ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਮਿਲੇ।

PunjabKesari

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਸਟਿਨ ਟਰੂਡੋ ਵਿਚਕਾਰ ਮੁਲਾਕਾਤ ਤੋਂ ਇਕ ਦਿਨ ਪਹਿਲਾਂ ਵੀਰਵਾਰ ਰਾਤ ਨੂੰ ਸ਼੍ਰੀ ਨਰਿੰਦਰ ਮੋਦੀ ਨੇ ਟਰੂਡੋ ਦੀ ਭਾਰਤ ਯਾਤਰਾ ਨੂੰ ਲੈ ਕੇ ਪਹਿਲੀ ਵਾਰ ਟਵੀਟ ਕੀਤਾ। ਜਿਸ 'ਚ ਉਨ੍ਹਾਂ ਨੇ ਲਿਖਿਆ ਸੀ, ''ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਕੱਲ ਹੋਣ ਵਾਲੀ ਮੁਲਾਕਾਤ ਅਤੇ ਸਾਰੇ ਖੇਤਰਾਂ 'ਚ ਭਾਰਤ ਅਤੇ ਕੈਨੇਡਾ ਦਰਮਿਆਨ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਸਿਲਸਿਲੇ 'ਚ ਹੋਣ ਵਾਲੀ ਗੱਲਬਾਤ ਨੂੰ ਲੈ ਕੇ ਮੈਂ ਆਸ਼ਾਵਾਦੀ ਹਾਂ। ਦੋਹਾਂ ਦੇਸ਼ਾਂ ਵਿਚਕਾਰ ਸੰਬੰਧਾਂ ਪ੍ਰਤੀ ਉਨ੍ਹਾਂ ਦੀ ਡੂੰਘੀ ਵਚਨਬੱਧਤਾ ਦੀ ਮੈਂ ਸ਼ਲਾਘਾ ਕਰਦਾ ਹਾਂ।''


Related News