PM ਮੋਦੀ ਭਲਕੇ ਕਰਨਗੇ ਮੰਤਰੀ ਮੰਡਲ ਨਾਲ ਬੈਠਕ

Saturday, Mar 02, 2024 - 04:26 PM (IST)

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਮਾਰਚ ਨੂੰ ਕੇਂਦਰੀ ਮੰਤਰੀ ਪ੍ਰੀਸ਼ਦ ਦੀ ਬੈਠਕ ਦੀ ਪ੍ਰਧਾਨਗੀ ਕਰਨਗੇ, ਜੋ ਉਨ੍ਹਾਂ ਦੀ ਸਰਕਾਰ ਦੇ ਦੂਜੇ ਕਾਰਜਕਾਲ ਦੌਰਾਨ ਇਸ ਤਰ੍ਹਾਂ ਦੀ ਅੰਤਿਮ ਬੈਠਕ ਹੋਵੇਗੀ। ਪ੍ਰਧਾਨ ਮੰਤਰੀ ਪ੍ਰਮੁੱਖ ਨੀਤੀਗਤ ਅਤੇ ਸ਼ਾਸਨ ਨਾਲ ਸੰਬੰਧਤ ਮੁੱਦਿਆਂ 'ਤੇ ਚਰਚਾ ਕਰਨ ਲਈ ਸਮੇਂ-ਸਮੇਂ 'ਤੇ ਸੰਪੂਰਨ ਮੰਤਰੀ ਪ੍ਰੀਸ਼ਦ ਦੀਆਂ ਬੈਠਕਾਂ ਕਰਦੇ ਰਹੇ ਹਨ ਪਰ ਐਤਵਾਰ ਨੂੰ ਹੋਣ ਵਾਲੀ ਬੈਠਕ ਅਪ੍ਰੈਲ-ਮਈ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰਾਜਨੀਤਕ ਰੂਪ ਨਾਲ ਮਹੱਤਵਪੂਰਨ ਹੈ। ਚੋਣ ਕਮਿਸ਼ਨ ਅਗਲੇ ਕੁਝ ਦਿਨਾਂ 'ਚ ਚੋਣ ਪ੍ਰੋਗਰਾਮ ਦਾ ਐਲਾਨ ਕਰ ਸਕਦਾ ਹੈ। ਬੈਠਕ ਇੱਥੇ ਚਾਨਕਯਪੁਰੀ ਡਿਪਲੋਮੈਟਿਕ ਐਨਕਲੇਵ 'ਚ ਸੁਸ਼ਮਾ ਸਵਰਾਜ ਭਵਨ 'ਚ ਹੋਵੇਗੀ।

ਇਹ ਵੀ ਪੜ੍ਹੋ : ਸਾਬਕਾ ਕ੍ਰਿਕਟਰ ਅਤੇ ਭਾਜਪਾ ਸੰਸਦ ਮੈਂਬਰ ਗੌਤਮ ਗੰਭੀਰ ਨੇ ਰਾਜਨੀਤੀ ਤੋਂ ਲਿਆ ਸੰਨਿਆਸ

ਬੈਠਕ 'ਚ ਸਰਕਾਰ ਦੇ ਪ੍ਰਦਰਸ਼ਨ ਸਮੇਤ ਵੱਖ-ਵੱਖ ਬਿੰਦੂਆਂ 'ਤੇ ਚਰਚਾ ਕੀਤੀ ਜਾ ਸਕਦੀ ਹੈ। ਭਾਜਪਾ ਦੀ ਅਗਵਾਈ ਵਾਲੀ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਨੇ ਆਪਣੀਆਂ ਵਿਕਾਸ ਯੋਜਨਾਵਾਂ ਦੇ ਦਮ 'ਤੇ ਪੀ.ਐੱਮ. ਦੀ ਅਗਵਾਈ 'ਚ ਲਗਾਤਾਰ ਤੀਜੀ ਵਾਰ ਕੇਂਦਰ 'ਚ ਸਰਕਾਰ ਬਣਾਉਣ ਦਾ ਭਰੋਸਾ ਜ਼ਾਹਰ ਕੀਤਾ ਹੈ। ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਕਰਵਾਉਣ ਲਈ ਵੱਖ-ਵੱਖ ਸੂਬਿਆਂ ਦੀਆਂ ਤਿਆਰੀਆਂ ਦੀ ਸਮੀਖਿਆ ਸ਼ੁਰੂ ਕਰ ਦਿੱਤੀ ਹੈ। ਸਾਲ 2014 'ਚ, ਕਮਿਸ਼ਨ ਨੇ 5 ਮਾਰਚ ਨੂੰ 9 ਪੜਾਵਾਂ ਵਾਲੀਆਂ ਲੋਕ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਸੀ ਅਤੇ ਨਤੀਜੇ 16 ਮਈ ਨੂੰ ਐਲਾਨ ਕੀਤੇ ਗਏ ਸਨ। ਸਾਲ 2019 'ਚ, ਕਮਿਸ਼ਨ ਨੇ 10 ਮਾਰਚ ਨੂੰ 7 ਪੜਾਵਾਂ ਦੀਆਂ ਲੋਕ ਸਭਾ ਚੋਣਾਂ ਦਾ ਐਲਾਨ ਕੀਤਾ ਸੀ ਅਤੇ ਨਤੀਜੇ 23 ਮਈ ਨੂੰ ਐਲਾਨ ਕੀਤੇ ਗਏ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News