PM ਮੋਦੀ ਨੇ ਦਿੱਲੀ ਦੇ ਏਮਜ਼ 'ਚ ਲਈ ਕੋਰੋਨਾ ਟੀਕੇ ਦੀ ਦੂਜੀ ਖੁਰਾਕ, ਲੋਕਾਂ ਨੂੰ ਕੀਤੀ ਇਹ ਅਪੀਲ

Thursday, Apr 08, 2021 - 09:24 AM (IST)

PM ਮੋਦੀ ਨੇ ਦਿੱਲੀ ਦੇ ਏਮਜ਼ 'ਚ ਲਈ ਕੋਰੋਨਾ ਟੀਕੇ ਦੀ ਦੂਜੀ ਖੁਰਾਕ, ਲੋਕਾਂ ਨੂੰ ਕੀਤੀ ਇਹ ਅਪੀਲ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਦੂਜੀ ਖੁਰਾਕ ਲੈ ਲਈ। ਟੀਕਾ ਲਗਵਾਉਣ ਤੋਂ ਬਾਅਦ ਮੋਦੀ ਨੇ ਟਵੀਟ ਕਰ ਕੇ ਕਿਹਾ,''ਅੱਜ ਮੈਂ ਏਮਜ਼ 'ਚ ਕੋਵਿਡ ਵੈਕਸੀਨ ਦੀ ਦੂਜੀ ਖੁਰਾਕ ਲਈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਨਡਾਟਜੀਓਵੀਡਾਟਐੱਨ 'ਤੇ ਰਜਿਸਟਰੇਸ਼ਨ ਕਰਵਾ ਕੇ ਟੀਕਾ ਲਗਵਾਉਣ, ਕਿਉਂਕਿ ਟੀਕਾਕਰਨ ਹੀ ਉਨ੍ਹਾਂ ਚੁਨਿੰਦਾ ਰਸਤਿਆਂ 'ਚੋਂ ਇਕ ਹੈ, ਜਿਸ ਰਾਹੀਂ ਵਾਇਰਸ ਨੂੰ ਹਰਾਇਆ ਜਾ ਸਕਦਾ ਹੈ।''

PunjabKesariਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਇਕ ਮਾਰਚ ਨੂੰ ਲਈ ਸੀ। ਇਸੇ ਦਿਨ ਦੇਸ਼ 'ਚ ਟੀਕਾਕਰਨ ਦਾ ਦੂਜਾ ਪੜਾਅ ਸ਼ੁਰੂ ਹੋਇਆ ਸੀ। ਪੀ.ਐੱਮ. ਨੇ ਉਸ ਸਮੇਂ ਅਚਾਨਕ ਏਮਜ਼ ਪਹੁੰਚ ਕੇ ਟੀਕਾ ਲਗਵਾਇਆ ਸੀ। ਉਸ ਸਮੇਂ ਵੀ ਪੀ.ਐੱਮ. ਮੋਦੀ ਨੂੰ ਪੁਡੂਚੇਰੀ ਦੀ ਸਿਸਟਰ ਪੀ. ਨਿਵੇਦਾ ਨੇ ਹੀ ਕੋਰੋਨਾ ਟੀਕਾ ਲਗਾਇਆ ਸੀ।

ਇਹ ਵੀ ਪੜ੍ਹੋ :  PM ਮੋਦੀ ਨੇ ਏਮਜ਼ 'ਚ ਲਗਵਾਈ 'ਕੋਰੋਨਾ ਵੈਕਸੀਨ', ਦੇਸ਼ ਵਾਸੀਆਂ ਨੂੰ ਕੀਤੀ ਇਹ ਅਪੀਲ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News