PM ਨਰਿੰਦਰ ਮੋਦੀ 15ਵੇਂ ਬ੍ਰਿਕਸ ਸੰਮੇਲਨ 'ਚ ਹਿੱਸਾ ਲੈਣ ਲਈ ਪਹੁੰਚੇ ਦੱਖਣੀ ਅਫ਼ਰੀਕਾ

Tuesday, Aug 22, 2023 - 06:04 PM (IST)

PM ਨਰਿੰਦਰ ਮੋਦੀ 15ਵੇਂ ਬ੍ਰਿਕਸ ਸੰਮੇਲਨ 'ਚ ਹਿੱਸਾ ਲੈਣ ਲਈ ਪਹੁੰਚੇ ਦੱਖਣੀ ਅਫ਼ਰੀਕਾ

ਜੋਹਾਨਸਬਰਗ (ਏ.ਐਨ.ਆਈ.) ਪ੍ਰਧਾਨ ਮੰਤਰੀ ਨਰਿੰਦਰ ਮੋਦੀ 15ਵੇਂ ਬ੍ਰਿਕਸ ਸੰਮੇਲਨ ਲਈ ਦੱਖਣੀ ਅਫਰੀਕਾ ਦੇ ਜੋਹਾਨਸਬਰਗ ਪਹੁੰਚ ਗਏ ਹਨ। ਪੀ.ਐੱਮ ਮੋਦੀ ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਮਾਤਮੇਲਾ ਸਿਰਿਲ ਰਾਮਾਫੋਸਾ ਦੇ ਸੱਦੇ 'ਤੇ 22 ਤੋਂ 24 ਅਗਸਤ ਤੱਕ ਦੱਖਣੀ ਅਫ਼ਰੀਕਾ ਦੇ ਦੌਰੇ 'ਤੇ ਹਨ। ਪ੍ਰਧਾਨ ਮੰਤਰੀ ਮੋਦੀ ਤਿੰਨ ਦਿਨਾਂ 15ਵੇਂ ਬ੍ਰਿਕਸ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਨੇਤਾਵਾਂ ਨਾਲ ਦੁਵੱਲੀ ਬੈਠਕ ਕਰਨਗੇ।ਦੱਸ ਦੇਈਏ ਕਿ 2019 ਤੋਂ ਬਾਅਦ ਇਹ ਪਹਿਲਾ ਵਿਅਕਤੀਗਤ ਬ੍ਰਿਕਸ ਸੰਮੇਲਨ ਹੈ। ਇਸ ਸਮਾਗਮ ਵਿੱਚ 45 ਤੋਂ ਵੱਧ ਦੇਸ਼ਾਂ ਦੇ ਡੈਲੀਗੇਸ਼ਨ ਹਿੱਸਾ ਲੈ ਰਹੇ ਹਨ।

ਪੀ.ਐੱਮ ਮੋਦੀ ਦੀ ਚੀਨੀ ਰਾਸ਼ਟਰਪਤੀ ਨਾਲ ਮੁਲਾਕਾਤ ਦੀ ਪੂਰੀ ਸੰਭਾਵਨਾ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਯਾਤਰਾ ਦੌਰਾਨ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਕੂਟਨੀਤਕ ਮਾਹਰ ਦੱਸ ਰਹੇ ਹਨ ਕਿ ਇਸ ਵਾਰ ਪੀ.ਐੱਮ ਮੋਦੀ ਅਤੇ ਰਾਸ਼ਟਰਪਤੀ ਜਿਨਪਿੰਗ ਵਿਚਾਲੇ ਅਧਿਕਾਰਤ ਦੁਵੱਲੀ ਮੁਲਾਕਾਤ ਦੀ ਪੂਰੀ ਸੰਭਾਵਨਾ ਹੈ। ਅਕਤੂਬਰ, 2019 ਤੋਂ ਬਾਅਦ ਦੋਵਾਂ ਨੇਤਾਵਾਂ ਵਿਚਾਲੇ ਕੋਈ ਅਧਿਕਾਰਤ ਮੁਲਾਕਾਤ ਨਹੀਂ ਹੋਈ ਹੈ। ਦਸੰਬਰ 2022 ਵਿੱਚ ਬਾਲੀ ਵਿੱਚ (ਜੀ-20 ਮੀਟਿੰਗ ਦੌਰਾਨ) ਉਨ੍ਹਾਂ ਦਰਮਿਆਨ ਇੱਕ ਸੰਖੇਪ ਮੀਟਿੰਗ ਹੋਈ ਸੀ, ਜਿਸ ਦੀ ਜਾਣਕਾਰੀ ਕਈ ਮਹੀਨਿਆਂ ਬਾਅਦ ਦੋਵਾਂ ਧਿਰਾਂ ਵੱਲੋਂ ਜਨਤਕ ਕੀਤੀ ਗਈ ਸੀ।

ਪੜ੍ਹੋ ਇਹ ਅਹਿਮ ਖ਼ਬਰ-ਆਜ਼ਾਦੀ ਅੰਦੋਲਨ ਨਾਲ ਜੁੜਿਆ ਲੰਡਨ ਦਾ ਇਤਿਹਾਸਕ 'ਇੰਡੀਆ ਕਲੱਬ' ਹੋਵੇਗਾ ਬੰਦ 

PM ਮੋਦੀ ਬ੍ਰਿਕਸ ਨੇਤਾਵਾਂ ਨਾਲ ਰਾਤ ਦੇ ਖਾਣੇ ਵਿੱਚ ਹੋਣਗੇ ਸ਼ਾਮਲ 

ਵਿਦੇਸ਼ ਸਕੱਤਰ ਵਿਨੈ ਕਵਾਤਰਾ ਨੇ ਸੋਮਵਾਰ ਨੂੰ ਦੱਸਿਆ ਸੀ ਕਿ 22 ਅਗਸਤ, 2023 ਨੂੰ ਪੀ.ਐੱਮ ਮੋਦੀ ਬ੍ਰਿਕਸ ਨੇਤਾਵਾਂ ਦੇ ਨਾਲ ਡਿਨਰ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਵੀ ਮੌਜੂਦ ਹੋਣਗੇ। ਉਨ੍ਹਾਂ ਨੇ ਇਨ੍ਹਾਂ ਦੋਹਾਂ ਨੇਤਾਵਾਂ ਵਿਚਾਲੇ ਦੁਵੱਲੇ ਪੱਧਰ 'ਤੇ ਗੱਲਬਾਤ ਦੀ ਸੰਭਾਵਨਾ ਬਾਰੇ ਕੁਝ ਨਹੀਂ ਕਿਹਾ, ਹਾਲਾਂਕਿ ਮੰਨਿਆ ਕਿ ਪੀ.ਐੱਮ ਮੋਦੀ ਦੁਨੀਆ ਦੇ ਕਈ ਨੇਤਾਵਾਂ ਨਾਲ ਦੁਵੱਲੀ ਬੈਠਕ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News