ਕਾਂਗਰਸ ਨੇ ਈਰਾਨ ਵਿਰੁੱਧ ਅਮਰੀਕਾ ਦੀ ਕਾਰਵਾਈ ਦੀ ਕੀਤੀ ਨਿੰਦਾ, ਭਾਰਤ ਸਰਕਾਰ ਤੋਂ ਕੀਤੀ ਇਹ ਮੰਗ

Saturday, Feb 28, 2026 - 06:11 PM (IST)

ਕਾਂਗਰਸ ਨੇ ਈਰਾਨ ਵਿਰੁੱਧ ਅਮਰੀਕਾ ਦੀ ਕਾਰਵਾਈ ਦੀ ਕੀਤੀ ਨਿੰਦਾ, ਭਾਰਤ ਸਰਕਾਰ ਤੋਂ ਕੀਤੀ ਇਹ ਮੰਗ

ਨਵੀਂ ਦਿੱਲੀ- ਕਾਂਗਰਸ ਨੇ ਈਰਾਨ ਵਿਰੁੱਧ ਅਮਰੀਕਾ ਦੀ ਤਾਜ਼ਾ ਫੌਜੀ ਕਾਰਵਾਈ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਐਕਸ 'ਤੇ ਪੋਸਟ ਕਰ ਕੇ ਕਿਹਾ,''ਪਿਛਲੇ ਕਈ ਹਫ਼ਤਿਆਂ ਤੋਂ ਰਾਸ਼ਟਰਪਤੀ ਟਰੰਪ ਈਰਾਨ ਨਾਲ ਕੂਟਨੀਤੀ ਅਤੇ ਗੱਲਬਾਤ ਦਾ ਦਿਖਾਵਾ ਕਰ ਰਹੇ ਹਨ। ਹਾਲਾਂਕਿ, ਇਜ਼ਰਾਈਲੀ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਅਤੇ ਖੁਦ ਅਮਰੀਕਾ ਦੇ ਅੰਦਰ ਜੰਗ ਪੱਖੀ ਸਮੂਹਾਂ ਦੇ ਉਕਸਾਵੇ 'ਤੇ, ਉਨ੍ਹਾਂ ਨੇ ਹੁਣ ਸੱਤਾ ਤਬਦੀਲੀ ਦੇ ਉਦੇਸ਼ ਨਾਲ ਇਕ ਫੌਜੀ ਹਮਲਾ ਸ਼ੁਰੂ ਕਰ ਦਿੱਤਾ ਹੈ।''

PunjabKesari

ਉਨ੍ਹਾਂ ਅੱਗੇ ਕਿਹਾ ਕਿ ਇੰਡੀਅਨ ਨੈਸ਼ਨਲ ਕਾਂਗਰਸ ਇਸ ਹਮਲੇ ਦੀ ਨਿੰਦਾ ਕਰਦੀ ਹੈ ਅਤੇ ਭਾਰਤ ਸਰਕਾਰ ਨੂੰ ਅਪੀਲ ਕਰਦੀ ਹੈ ਕਿ ਉਹ ਦੁਸ਼ਮਣੀ ਨੂੰ ਤੁਰੰਤ ਖ਼ਤਮ ਕਰਵਾਉਣ 'ਚ ਮਦਦ ਕਰਨ। ਨਾਲ ਹੀ, ਭਾਰਤ ਸਰਕਾਰ ਨੂੰ ਪੱਛਮੀ ਏਸ਼ੀਆ ਖੇਤਰ 'ਚ ਰਹਿ ਰਹੇ ਅਤੇ ਕੰਮ ਕਰ ਰਹੇ ਲੱਖਾਂ ਭਾਰਤੀਆਂ ਦੀ ਸੁਰੱਖਿਆ ਯਕੀਨੀ ਕਰਨ ਲਈ ਸਾਰੇ ਜ਼ਰੂਰੀ ਕਦਮ ਚੁੱਕਣੇ ਚਾਹੀਦੇ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News