PM ਮੋਦੀ ਨੇ ਕੋਰੋਨਾ ਵਾਇਰਸ ਆਫ਼ਤ ''ਤੇ ਦੂਜੇ ਦਿਨ 14 ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ

Wednesday, Jun 17, 2020 - 05:06 PM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਅਨਲੌਕ 1' ਦੇ ਦੌਰਾਨ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ 'ਤੇ ਸੂਬਿਆਂ ਨਾਲ ਚਰਚਾ ਜਾਰੀ ਰੱਖਦੇ ਹੋਏ ਬੁੱਧਵਾਰ ਨੂੰ 14 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕੀਤੀ। ਇਸ 'ਚ ਮਹਾਰਾਸ਼ਟਰ, ਦਿੱਲੀ, ਕਰਨਾਟਕ, ਗੁਜਰਾਤ, ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਹੋਰ ਸੂਬਿਆਂ ਦੇ ਮੁੱਖ ਮੰਤਰੀਆਂ ਸ਼ਾਮਲ ਹੋਏ। ਇਸ ਵਾਰਤਾ ਦਾ ਮਹੱਤਵ ਇਸ ਲਈ ਵੀ ਹੈ, ਕਿਉਂਕਿ ਦੇਸ਼ 'ਚ ਕੋਰੋਨਾ ਵਾਇਰਸ ਦੇ ਜ਼ਿਆਦਾਤਰ ਮਾਮਲੇ ਇਨ੍ਹਾਂ 'ਚੋਂ ਕੁਝ ਸੂਬਿਆਂ ਤੋਂ ਸਾਹਮਣੇ ਆਏ ਹਨ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਆਨਲਾਈਨ ਹੋ ਰਹੀ ਬੈਠਕ 'ਚ ਹਿੱਸਾ ਨਹੀਂ ਲੈ ਰਹੀ ਹੈ।

ਪ੍ਰਧਾਨ ਮੰਤਰੀ ਨੇ ਮੰਗਲਵਾਰ ਨੂੰ 21 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ, ਉਪ ਰਾਜਪਾਲਾਂ ਅਤੇ ਪ੍ਰਸ਼ਾਸਕਾਂ ਤੋਂ ਅਰਥਵਿਵਸਥਾ ਨੂੰ ਖੋਲ੍ਹਣ ਅਤੇ ਉਸੇ ਨਾਲ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਵਾਧੇ ਨੂੰ ਰੋਕਣ ਲਈ ਗੱਲਬਾਤ ਕੀਤੀ ਸੀ। ਇਹ ਬੈਠਕ ਉਸ ਦਿਨ ਹੋ ਰਹੀ ਹੈ, ਜਦੋਂ ਦੇਸ਼ 'ਚ ਜ਼ਿਆਦਾ 2,003 ਮਰੀਜ਼ਾਂ ਦੀ ਕੋਵਿਡ-19 ਨਾਲ ਮੌਤ ਹੋਈ ਹੈ, ਜਿਸ ਤੋਂ ਬਾਅਦ ਸੂਬੇ 'ਚ ਮ੍ਰਿਤਕਾਂ ਦੀ ਗਿਣਤੀ 5,537 ਹੋ ਗਈ ਹੈ। ਉੱਥੇ ਹੀ ਦਿੱਲੀ 'ਚ 437 ਮਰੀਜ਼ਾਂ ਦੇ ਦਮ ਤੋੜਨ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 1837 ਹੋ ਗਈ ਹੈ। ਮੰਗਲਵਾਰ ਨੂੰ ਮੋਦੀ ਨੇ ਬੈਠਕ 'ਚ ਹਿੱਸਾ ਲੈਣ ਵਾਲੇ ਨੇਤਾਵਾਂ ਨੂੰ ਦੱਸਿਆ ਸੀ ਕਿ ਅਰਥਵਿਵਸਥਾ 'ਚ ਸੁਧਾਰ ਦੇ ਸੰਕੇਤ ਦਿੱਸਣ ਲੱਗੇ ਹਨ ਅਤੇ ਦੇਸ਼ ਕੋਰੋਨਾ ਵਾਇਰਸ ਕਾਰਨ ਲਾਗੂ ਕੀਤੇ ਗਏ ਬੰਦ ਤੋਂ ਉੱਭਰ ਰਿਹਾ ਹੈ। ਉਨ੍ਹਾਂ ਨੇ ਜੀਵਨ ਅਤੇ ਰੋਜ਼ੀ-ਰੋਟੀ ਦੋਹਾਂ 'ਤੇ ਧਿਆਨ ਕੇਂਦਰਿਤ ਕੀਤੇ ਜਾਣ ਦੇ ਮਹੱਤਵ ਨੂੰ ਵੀ ਰੇਖਾਂਕਿਤ ਕੀਤਾ। ਮੋਦੀ ਨੇ ਕਿਹਾ ਸੀ ਕਿ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਦੇ ਨਾਲ ਹੀ ਜਾਂਚ ਕਰਨ ਅਤੇ ਪਤਾ ਲਗਾਉਣ 'ਤੇ ਜ਼ੋਰ ਦਿੱਤਾ ਜਾਣਾ ਚਾਹੀਦਾ। ਦੂਜੇ ਪਾਸੇ ਆਰਥਿਕ ਗਤੀਵਿਧੀਆਂ ਨੂੰ ਵੀ ਵਧਾਉਣ ਦੀ ਜ਼ਰੂਰਤ ਹੈ।


DIsha

Content Editor

Related News