PM ਮੋਦੀ ਰੁਜ਼ਗਾਰ ਮੇਲੇ ਦੇ ਅਧੀਨ ਵੰਡਣਗੇ 51,000 ਤੋਂ ਵੱਧ ਨਿਯੁਕਤੀ ਪੱਤਰ

Monday, Oct 28, 2024 - 02:36 PM (IST)

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਰੁਜ਼ਗਾਰ ਮੇਲੇ ਦੇ ਅਧੀਨ ਵੱਖ-ਵੱਖ ਸਰਕਾਰੀ ਮੰਤਰਾਲਿਆਂ ਅਤੇ ਵਿਭਾਗਾਂ 'ਚ ਨਵੇਂ ਚੁਣੇ ਨੌਜਵਨਾਂ ਨੂੰ 51,000 ਤੋਂ ਵੱਧ ਨਿਯੁਕਤੀ ਪੱਤਰ ਵੰਡਣਗੇ ਅਤੇ ਇਸ ਮੌਕੇ ਉਨ੍ਹਾਂ ਨੂੰ ਸੰਬੋਧਨ ਵੀ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਨੇ ਸੋਮਵਾਰ ਨੂੰ ਇਕ ਬਿਆਨ 'ਚ ਇਹ ਜਾਣਕਾਰੀ ਦਿੱਤੀ। ਪੀ.ਐੱਮ.ਓ. ਨੇ ਕਿਹਾ ਕਿ ਰੁਜ਼ਗਾਰ ਮੇਲਾ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਨੂੰ ਪਹਿਲ ਦੇਣ ਦੀ ਪ੍ਰਧਾਨ ਮੰਤਰੀ ਦੀ ਵਚਨਬੱਧਤਾ ਨੂੰ ਰੇਖਾਂਕਿਤ ਕਰਦਾ ਹੈ ਅਤੇ ਇਹ ਰਾਸ਼ਟਰ ਨਿਰਮਾਣ 'ਚ ਯੋਗਦਾਨ ਕਰਨ ਦੇ ਸਾਰਥਕ ਮੌਕੇ ਪ੍ਰਦਾਨ ਕਰ ਕੇ ਨੌਜਵਾਨਾਂ ਨੂੰ ਮਜ਼ਬੂਤ ਕਰੇਗਾ।

ਇਹ ਵੀ ਪੜ੍ਹੋ : ਆਧਾਰ ਕਾਰਡ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਆਖ਼ੀ ਇਹ ਗੱਲ

ਬਿਆਨ 'ਚ ਕਿਹਾ ਗਿਆ ਹੈ ਕਿ ਦੇਸ਼ ਭਰ 'ਚ 40 ਥਾਵਾਂ 'ਤੇ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾਵੇਗਾ ਅਤੇ ਦੇਸ਼ ਭਰ ਤੋਂ ਚੁਣੇ ਨਵੇਂ ਨਿਯੁਕਤ ਨੌਜਵਾਨ ਵੱਖ-ਵੱਖ ਸਰਕਾਰੀ ਮੰਤਰਾਲਿਆਂ ਅਤੇ ਵਿਭਾਗਾਂ 'ਚ ਨਿਯੁਕਤ ਕੀਤੇ ਜਾਣਗੇ। ਇਨ੍ਹਾਂ 'ਚ ਮਾਲੀਆ ਵਿਭਾਗ, ਉੱਚ ਸਿੱਖਿਆ ਵਿਭਾਗ, ਗ੍ਰਹਿ ਮੰਤਰਾਲਾ, ਰੱਖਿਆ ਮੰਤਰਾਲਾ, ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਸਮੇਤ ਕੇਂਦਰ ਸਰਕਾਰ ਦੇ ਕੁਝ ਹੋਰ ਵਿਭਾਗ ਅਤੇ ਮੰਤਰਾਲਾ ਸ਼ਾਮਲ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News