ਪੀ.ਐੱਮ. ਮੋਦੀ ਨੇ ਲਾਲਾ ਲਾਜਪਤ ਰਾਏ ਨੂੰ ਕੀਤਾ ਨਮਨ
Tuesday, Jan 28, 2020 - 11:24 AM (IST)

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪ੍ਰਸਿੱਧ ਸੁਤੰਤਰਤਾ ਸੈਨਾਨੀ ਲਾਲ ਲਾਜਪਤ ਰਾਏ ਦੀ ਜਯੰਤੀ 'ਤੇ ਉਨ੍ਹਾਂ ਨਮਨ ਕੀਤਾ। ਮੋਦੀ ਨੇ ਟਵਿੱਟਰ 'ਤੇ ਲਿਖਿਆ,''ਮਾਂ ਭਾਰਤੀ ਦੇ ਵੀਰ ਸਪੂਤ ਪੰਜਾਬੀ ਕੇਸਰੀ ਲਾਲਾ ਲਾਜਪਤ ਰਾਏ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਮਨ। ਦੇਸ਼ ਦੀ ਆਜ਼ਾਦੀ ਲਈ ਜਾਨ ਤਿਆਗ ਦੇਣ ਦੀ ਉਨ੍ਹਾਂ ਦੀ ਗਾਥਾ ਦੇਸ਼ ਵਾਸੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।''
ਭਾਰਤੀ ਸੁਤੰਤਰਤਾ ਸੈਨਾਨੀ ਲਾਲਾ ਲਾਜਪਤ ਰਾਏ ਦਾ ਜਨਮ 28 ਜਨਵਰੀ 1865 ਨੂੰ ਅਣਵੰਡੇ ਭਾਰਤ ਦੇ ਪੰਜਾਬ ਸੂਬੇ ਦੇ ਦੁਧਿਕ (ਹੁਣ ਪਾਕਿਸਤਾਨ) 'ਚ ਹੋਇਆ ਸੀ। 30 ਅਕਤੂਬਰ 1928 ਨੂੰ ਲਾਹੌਰ 'ਚ ਸਾਈਮਨ ਕਮੀਸ਼ਨ ਵਿਰੁੱਧ ਆਯੋਜਿਤ ਪ੍ਰਦਰਸ਼ਨ 'ਚ ਲਾਠੀਚਾਰਜ ਦੌਰਾਨ ਲਾਲਾ ਲਾਜਪਤ ਰਾਏ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ। ਇਸ ਦੇ 18 ਦਿਨਾਂ ਬਾਅਦ 17 ਨਵੰਬਰ 1928 ਨੂੰ ਉਨ੍ਹਾਂ ਦਾ ਦਿਹਾਂਤ ਹੋ ਗਿਆ।