ਪ੍ਰਧਾਨ ਮੰਤਰੀ ਮੋਦੀ ਨੇ ਜਨਮ ਦਿਨ ''ਤੇ ਰਾਹੁਲ ਗਾਂਧੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

06/19/2019 10:04:46 AM

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਚੰਗੀ ਸਿਹਤ ਅਤੇ ਲੰਬੀ ਉਮਰ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਨੇ ਟਵੀਟ ਕੀਤਾ,''ਸ਼੍ਰੀ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ੁੱਭਕਾਮਨਾਵਾਂ। ਈਸ਼ਵਰ ਉਨ੍ਹਾਂ ਨੂੰ ਚੰਗੀ ਸਿਹਤ ਅਤੇ ਲੰਬੀ ਉਮਰ ਦੇਣ।''PunjabKesariਲੋਕ ਸਭਾ ਚੋਣਾਂ ਦੌਰਾਨ ਦੋਹਾਂ ਨੇਤਾਵਾਂ ਦਰਮਿਆਨ ਤਿੱਖੀ ਬਿਆਨਬਾਜ਼ੀ ਦੇਖਣ ਨੂੰ ਮਿਲੀ ਸੀ। ਇਨ੍ਹਾਂ ਚੋਣਾਂ 'ਚ ਭਾਜਪਾ ਦੀ ਅਗਵਾਈ ਵਾਲੇ ਰਾਜਗ ਨੂੰ ਭਾਰੀ ਬਹੁਮਤ ਤਨਾਲ ਜਿੱਤ ਮਿਲੀ। ਰਾਹੁਲ ਗਾਂਧੀ ਦਾ ਜਨਮ 1970 'ਚ ਅੱਜ ਹੀ ਦੇ ਦਿਨ ਹੋਇਆ ਸੀ।


DIsha

Content Editor

Related News