ਪੰਜਾਬ ’ਚ ਚੋਣ ਪ੍ਰਚਾਰ ਭਖਾਉਣਗੇ PM ਮੋਦੀ, ਭਲਕੇ ਕਰਨਗੇ ਪਹਿਲੀ ਵਰਚੁਅਲ ਰੈਲੀ

02/07/2022 1:15:39 PM

ਨਵੀਂ ਦਿੱਲੀ- ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਜਾਰੀ ਹੈ। ਇਸ ਦੌਰਾਨ ਭਾਜਪਾ ਨੇ ਚੋਣ ਪ੍ਰਚਾਰ ਦੀ ਖ਼ਾਸ ਰਣਨੀਤੀ ਤਿਆਰ ਕੀਤੀ ਹੈ। ਇਸ ਦੇ ਅਧੀਨ 8 ਫਰਵਰੀ ਤੋਂ ਪੰਜਾਬ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਹਾਲਾਂਕਿ ਪ੍ਰਧਾਨ ਮੰਤਰੀ ਦਾ ਇਹ ਪ੍ਰਚਾਰ ਵਰਚੁਅਲ ਹੋਵੇਗਾ। ਚੰਡੀਗੜ੍ਹ ਭਾਜਪਾ ਦਫ਼ਤਰ ਅਨੁਸਾਰ ਕੋਰੋਨਾ ਪਾਬੰਦੀਆਂ ਕਾਰਨ ਪ੍ਰਧਾਨ ਮੰਤਰੀ ਪੰਜਾਬ 'ਚ ਵਰਚੁਅਲ ਰੈਲੀਆਂ ਕਰਨਗੇ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਰਾਮ ਰਹੀਮ ਨੂੰ ਮਿਲੀ 21 ਦਿਨ ਦੀ ਪੈਰੋਲ

8 ਫਰਵਰੀ ਨੂੰ ਪੀ.ਐੱਮ. ਮੋਦੀ ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਪਾਰਟੀ ਵਲੋਂ ਪ੍ਰਧਾਨ ਮੰਤਰੀਆਂ ਦੀਆਂ ਅਜਿਹੀਆਂ 6 ਰੈਲੀਆਂ ਕਰਵਾਈਆਂ ਜਾਣਗੀਆਂ। ਉੱਥੇ ਹੀ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪੰਜਾਬ ਆਉਣਗੇ। ਨੱਢਾ 12 ਅਤੇ 17 ਫਰਵਰੀ ਨੂੰ ਪੰਜਾਬ ਆਉਣਗੇ। ਦੱਸਣਯੋਗ ਹੈ ਕਿ ਪੰਜਾਬ 'ਚ 20 ਫ਼ਰਵਰੀ ਨੂੰ ਵੋਟਾਂ ਪੈਣਗੀਆਂ। ਉੱਥੇ ਹੀ 10 ਮਾਰਚ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਰਾਹਤ ਭਰੀ ਖ਼ਬਰ : ਦੇਸ਼ 'ਚ ਘਟੀ ਕੋਰੋਨਾ ਦੀ ਰਫ਼ਤਾਰ, ਹੁਣ ਤੱਕ ਇੰਨੇ ਲੋਕਾਂ ਨੇ ਗੁਆਈ ਜਾਨ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News