PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਹੋਲੀ ਦੀ ਵਧਾਈ
Sunday, Mar 24, 2024 - 06:01 PM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਦੇਸ਼ ਵਾਸੀਆਂ ਨੂੰ ਹੋਲੀ ਦੀ ਵਧਾਈ ਦਿੱਤੀ ਅਤੇ ਕਾਮਨਾ ਕੀਤੀ ਕਿ ਪਿਆਰ ਅਤੇ ਸਦਭਾਵਨਾ ਦੇ ਰੰਗਾਂ ਨਾਲ ਸਜਿਆ ਇਹ ਰਵਾਇਤੀ ਤਿਉਹਾਰ ਊਰਜਾ ਅਤੇ ਨਵਾਂ ਉਤਸ਼ਾਹ ਲੈ ਕੇ ਆਵੇ। ਦੇਸ਼ 'ਚ ਸੋਮਵਾਰ ਨੂੰ ਹੋਲੀ ਮਨਾਈ ਜਾਵੇਗੀ, ਜਦੋਂਕਿ ਕੁਝ ਹਿੱਸਿਆਂ 'ਚ ਮੰਗਲਵਾਰ ਨੂੰ ਹੋਲੀ ਦਾ ਤਿਉਹਾਰ ਮਨਾਇਆ ਜਾਵੇਗਾ।
ਪ੍ਰਧਾਨ ਮੰਤਰੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ, ''ਦੇਸ਼ ਦੇ ਮੇਰੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਹੋਲੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਪਿਆਰ ਅਤੇ ਸਦਭਾਵਨਾ ਦੇ ਰੰਗਾਂ ਨਾਲ ਸਜਿਆ ਇਹ ਪਰੰਪਰਾਗਤ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ 'ਚ ਨਵੀਂ ਊਰਜਾ ਅਤੇ ਨਵਾਂ ਉਤਸ਼ਾਹ ਲੈ ਕੇ ਆਏ।''