ਅਮਰੀਕਾ ਦੌਰੇ ਤੋਂ ਪਹਿਲਾਂ ਪੀ.ਐੱਮ. ਦਾ ਬਿਆਨ, ਦੋਵਾਂ ਦੇਸ਼ਾਂ ਦੇ ਸਬੰਧ ਹੋਣਗੇ ਹੋਰ ਮਜ਼ਬੂਤ

09/20/2019 7:21:56 PM

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਸਤੰਬਰ ਤੋਂ ਅਮਰੀਕਾ ਦੌਰੇ ਤੇ ਜਾ ਰਹੇ ਹਨ। ਇਸ ਦੀ ਜਾਣਕਾਰੀ ਪੀ.ਐੱਮ. ਮੋਦੀ ਨੇ ਖੁਦ ਟਵੀਟ ਕਰ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਪਣੇ ਟਵੀਟ 'ਚ ਲਿਖਿਆ ਕਿ ਭਾਰਤ ਤੇ ਅਮਰੀਕਾ ਵਿਚਾਲੇ ਸਬੰਧ ਹੋਰ ਮਜ਼ਬੂਤ ਹੋਣਗੇ। ਇਸ ਦੌਰਾਨ ਦੁਨੀਆ ਭਰ ਦੇ ਨੇਤਾਵਾਂ ਨੂੰ ਮਿਲਣ ਦਾ ਮੌਕਾ ਮਿਲੇਗਾ। ਮੋਦੀ ਨੇ ਕਿਹਾ ਕਿ ਭਾਰਤੀ ਤੇ ਅਮਰੀਕੀ ਭਾਈਚਾਰੇ ਨੂੰ ਸੰਬੋਧਿਤ ਕਰਾਂਗਾ।
ਪੀ.ਐੱਮ. ਮੋਦੀ ਨੇ ਸਿਲਸਿਲੇਵਾਰ ਟਵੀਟ 'ਚ ਕਿਹਾ ਕਿ ਐਨਰਜੀ ਕੰਪਨੀਆਂ ਦੇ ਸੀ.ਈ.ਓ. ਨਾਲ ਮੁਲਾਕਾਤ ਹੋਵੇਗੀ। ਦੱਸ ਦਈਏ ਕਿ ਪ੍ਰਧਾਨ ਮਤੰਰੀ ਨਰਿੰਦਰ ਮੋਦੀ ਸ਼ਨੀਵਾਰ ਤੋਂ ਅਮਰੀਕੀ ਦੌਰੇ 'ਤੇ ਜਾ ਰਹੇ ਹਨ। ਇਸ ਦੌਰਾਨ ਹਿਊਸਟਨ 'ਚ ਹਾਉਡੀ ਪ੍ਰੋਗਰਾਮ 'ਚ ਸ਼ਾਮਲ ਹੋਣਗੇ।


Inder Prajapati

Content Editor

Related News