PM ਮੋਦੀ 4 ਦਸੰਬਰ ਨੂੰ ਜਾਣਗੇ ਦੇਹਰਾਦੂਨ, 18 ਹਜ਼ਾਰ ਕਰੋੜ ਦੀ ਲਾਗਤ ਨਾਲ ਬਣੇ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ

12/01/2021 2:15:24 PM

ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 4 ਦਸੰਬਰ ਨੂੰ ਉਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਦਾ ਦੌਰਾ ਕਰਨਗੇ ਅਤੇ ਇਸ ਦੌਰਾਨ 18 ਹਜ਼ਾਰ ਕਰੋੜ ਦੀ ਲਾਗਤ ਵਾਲੇ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੀ.ਐੱਮ.ਓ. ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਇਸ ਦੌਰੇ ਦਾ ਮੁੱਖ ਜ਼ੋਰ ਸੜਕ ਬੁਨਿਆਦੀ ਢਾਂਚਾ ਵਿਕਾਸ ਦਾ ਪ੍ਰਾਜੈਕਟਾਂ ਨੂੰ ਮਜ਼ਬੂਤ ਕਰਨਾ ਹੈ, ਜਿਸ ਨਾਲ ਆਵਾਜਾਈ ਸੌਖੀ ਅਤੇ ਸੁਰੱਖਿਅਤ ਹੋ ਸਕੇ ਅਤੇ ਖੇਤਰ ’ਚ ਸੈਰ-ਸਪਾਟੇ ਨੂੰ ਉਤਸ਼ਾਹ ਮਿਲ ਸਕੇ। ਦੇਹਰਾਦੂਨ ’ਚ ਆਯੋਿਜਤ ਇਕ ਸਮਾਰੋਹ ’ਚ ਪ੍ਰਧਾਨ ਮੰਤਰੀ ਦਿੱਲੀ-ਦੇਹਰਾਦੂਨ ਆਰਥਿਕ ਗਲਿਆਰਾ ਸਮੇਤ 11 ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਇਹ ਗਲਿਆਰਾ 8300 ਕਰੋੜ ਰੁਪਏ ਦੀ ਲਾਗਤ ਨਾਲ ਬਣਨਾ ਹੈ। 

ਇਹ ਵੀ ਪੜ੍ਹੋ : ਸਾਬਕਾ PM ਦੇਵਗੌੜਾ ਦੇ ਸੁਆਗਤ ’ਚ ਝੁਕੇ ਪ੍ਰਧਾਨ ਮੰਤਰੀ ਮੋਦੀ, ਹੱਥ ਫੜ ਕੇ ਕੁਰਸੀ ’ਤੇ ਬਿਠਾਇਆ

ਪੀ.ਐੱਮ.ਓ. ਨੇ ਕਿਹਾ ਕਿ ਇਸ ਗਲਿਆਰੇ ਦੇ ਬਣਨ ਤੋਂ ਬਾਅਦ ਦਿੱਲੀ ਤੋਂ ਦੇਹਰਾਦੂਨ ਜਾਣ ਦੇ ਸਮੇਂ ਕਾਫ਼ੀ ਕਮੀ ਆਏਗੀ। ਅੱਜ ਦਿੱਲੀ ਤੋਂ ਦੇਹਰਾਦੂਨ ਜਾਣ ’ਚ ਜੇਕਰ 6 ਘੰਟੇ ਲੱਗਦੇ ਹਨ ਤਾਂ ਗਲਿਆਰਾ ਬਣਨ ਤੋਂ ਬਅਦ ਇਸ ’ਚ 2.5 ਘੰਟੇ ਲੱਣਗੇ। ਪੀ.ਐੱਮ.ਓ. ਨੇ ਕਿਹਾ ਕਿ ਰਿਸ਼ੀਕੇਸ਼ ਸਥਿਤ ਲਕਸ਼ਮਣ ਝੂਠਾ ਨੇੜੇ ਗੰਗਾ ਨਦੀ ’ਤੇ ਇਕ ਪੁਲ ਦਾ ਨਿਰਮਾਣ ਕੀਤਾ ਜਾਵੇਗਾ। ਲਕਸ਼ਮਣ ਝੂਲੇ ਦੇ ਨਿਰਮਾਣ 1929 ’ਚ ਹੋਇਆ ਸੀ ਪਰ ਸਮਰੱਥਾ ਵਹਿਨ ’ਚ ਕਮੀ ਆਉਣ ਕਾਰਨ ਉਸ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਮੌਕੇ ਪ੍ਰਧਾਨ ਮੰਤਰੀ ਦੇਹਰਾਦੂਨ ’ਚ ਬੱਚਿਆਂ ਦੇ ਅਨੁਕੂਲ ਸ਼ਹਿਰ ’ਚ ਸੜਕਾਂ ਨੂੰ ਵਿਕਸਿਤ ਕਰਨ ਦੇ ਪ੍ਰਾਜੈਕਟ ਤੋਂ ਇਲਾਵਾ ਪਾਣੀ ਦੀ ਸਪਲਾਈ ਅਤੇ ਨਿਕਾਸੀ ਸੰਬੰਧੀ ਹੋਰ ਯੋਜਨਾਵਾਂ ਦਾ ਨੀਂਹ ਪੱਥਰ ਰੱਖਣਗੇ। ਪੀ.ਐੱਮ.ਓ. ਨੇ ਿਕਹਾ ਕਿ ਪ੍ਰਧਾਨ ਮੰਤਰੀ ਬਦਰੀਨਾਥ ਧਾਮ ਅਤੇ ਗੰਗੋਤਰੀ-ਯਮੁਨੋਤਰੀ ਧਾਮ ’ਚ ਸੈਰ-ਸਪਾਟੇ ਦੀ ਦ੍ਰਿਸ਼ਟੀ ਨਾਲ ਬੁਨਿਆਦੀ ਢਾਂਚੇ ਵਿਕਾਸ ਦੇ ਪ੍ਰਾਜੈਕਟਾਂ ਤੋਂ ਇਲਾਵਾ ਹਰਿਦੁਆਰ ’ਚ 500 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਕ ਨਵੇਂ ਮੈਡੀਕਲ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣਗੇ।

ਇਹ ਵੀ ਪੜ੍ਹੋ : 12 ਸੰਸਦ ਮੈਂਬਰਾਂ ਦੀ ਮੁਅੱਤਲੀ ਦਾ ਮੁੱਦਾ ਗਰਮਾਇਆ, ਨਾਇਡੂ ਬੋਲੇ- ਅੱਜ ਵੀ ਡਰਾਉਂਦੀ ਹੈ ਉਹ ਹਰਕਤ

 ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈੰਟ ਬਾਕਸ ’ਚ ਦਿਓ ਜਵਾਬ


DIsha

Content Editor

Related News