ਦਿੱਲੀ : ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ

Wednesday, Nov 13, 2019 - 05:30 PM (IST)

ਦਿੱਲੀ : ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ

ਨਵੀਂ ਦਿੱਲੀ— ਬ੍ਰਿਟੇਨ ਦੇ ਪ੍ਰਿੰਸ ਆਫ ਵੇਲਜ਼ ਪ੍ਰਿੰਸ ਚਾਰਲਸ ਤਿੰਨ ਦਿਨਾਂ ਦੌਰੇ 'ਤੇ ਅੱਜ ਭਾਵ ਬੁੱਧਵਾਰ ਨੂੰ ਭਾਰਤ ਪੁੱਜ ਗਏ ਹਨ। ਪ੍ਰਿੰਸ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਓ ਵੀ ਭੇਟ ਕੀਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੰਗਤ 'ਚ ਸ਼ਾਮਲ ਹੋਏ। ਪ੍ਰਿੰਸ ਨੇ ਲੰਗਰ ਹਾਲ 'ਚ ਜਾ ਕੇ ਪ੍ਰਸ਼ਾਦਾ ਬਣਾਉਣ ਦੀ ਸੇਵਾ ਵੀ ਕੀਤੀ।

PunjabKesari

ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋ ਕੇ ਉਹ ਉਤਸ਼ਾਹ ਨਾਲ ਭਰ ਗਏ। ਗੁਰਦੁਆਰਾ ਸਾਹਿਬ 'ਚ ਪ੍ਰਿੰਸ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਮਾਣਯੋਗ ਲੋਕ ਵੀ ਮੌਜੂਦ ਰਹੇ। 

PunjabKesari

ਸਿਰਸਾ ਨੇ ਕਿਹਾ ਕਿ ਪ੍ਰਿੰਸ ਚਾਰਲਸ ਦੀ ਨਿਮਰਤਾ ਅਤੇ ਸਾਦਗੀ ਦਿਲ ਨੂੰ ਛੂਹ ਲੈਣ ਵਾਲੀ ਹੈ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਚ ਲੰਗਰ ਸੇਵਾ 'ਚ ਹਿੱਸਾ ਲਿਆ ਅਤੇ ਬਾਬੇ ਨਾਨਕ ਜੀ ਵਲੋਂ ਸ਼ੁਰੂ ਕੀਤੀ ਗਈ ਲੰਗਰ ਪ੍ਰਥਾ ਬਾਰੇ ਵੱਧ ਜਾਣਨ ਦੀ ਇੱਛਾ ਜ਼ਾਹਰ ਕੀਤੀ।

PunjabKesari

ਸਿਰਸਾ ਨੇ ਇਹ ਵੀ ਕਿਹਾ ਕਿ ਪ੍ਰਿੰਸ ਨੂੰ ਮਿਲਣਾ ਅਤੇ ਉਨ੍ਹਾਂ ਦਾ ਸੁਆਗਤ ਕਰਨਾ ਇਕ ਸ਼ਾਨਦਾਰ ਤਜਰਬਾ ਰਿਹਾ। ਉਨ੍ਹਾਂ ਦਾ ਉਤਸ਼ਾਹ ਅਤੇ ਨਿਮਰਤਾ ਸੱਚਮੁੱਚ ਹੀ ਨਾ ਭੁੱਲਣਯੋਗ ਹੈ।


author

Tanu

Content Editor

Related News