ਹਰਿਆਣਾ : ਜੀਂਦ ''ਚ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦਾ ਦੋਸ਼ੀ ਪ੍ਰਿੰਸੀਪਲ ਬਰਖ਼ਾਸਤ

Tuesday, Nov 28, 2023 - 03:09 PM (IST)

ਹਰਿਆਣਾ : ਜੀਂਦ ''ਚ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦਾ ਦੋਸ਼ੀ ਪ੍ਰਿੰਸੀਪਲ ਬਰਖ਼ਾਸਤ

ਜੀਂਦ (ਭਾਸ਼ਾ)- ਹਰਿਆਣਾ 'ਚ ਜੀਂਦ ਦੇ ਉਚਾਨਾ ਮੰਡੀ ਸਥਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਕਈ ਵਿਦਿਆਰਥਣਾਂ ਨਾਲ ਛੇੜਛਾੜ ਦੇ ਮਾਮਲੇ 'ਚ ਦੋਸ਼ੀ ਪ੍ਰਿੰਸੀਪਲ ਕਰਤਾਰ ਸਿੰਘ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ। ਹਰਿਆਣਾ ਸਰਕਾਰ ਦੇ ਬੁਲਾਰੇ ਨੇ ਮੰਗਲਵਾਰ ਨੂੰ ਦੱਸਿਆ ਕਿ ਵਿਭਾਗੀ ਜਾਂਚ ਰਿਪੋਰਟ ਮਿਲਣ ਤੋਂ ਬਾਅਦ ਮੁੱਖ ਮੰਤਰੀ ਮਨੋਹਰ ਲਾਲ ਨੇ ਮੰਗਲਵਾਰ ਨੂੰ ਪ੍ਰਿੰਸੀਪਲ ਖ਼ਿਲਾਫ਼ ਬਰਖ਼ਾਸਤਗੀ ਦੀ ਕਾਰਵਾਈ ਨੂੰ ਮਨਜ਼ੂਰੀ ਦਿੱਤੀ। 

ਇਹ ਵੀ ਪੜ੍ਹੋ : ਭਿਆਨਕ ਹਾਦਸਾ, ਦੋਸਤ ਦੇ ਵਿਆਹ ਤੋਂ ਪਰਤ ਰਹੇ ਨੌਜਵਾਨਾਂ ਦੀ ਹੋਈ ਦਰਦਨਾਕ ਮੌਤ

ਬੁਲਾਰੇ ਨੇ ਦੱਸਿਆ ਕਿ ਪ੍ਰਦੇਸ਼ ਸਰਕਾਰ ਨੇ ਸੰਵਿਧਾਨ ਦੀ ਧਾਰਾ 311 (ਬੀ) ਦੇ ਅਧੀਨ ਆਪਣੀਆਂ ਸ਼ਕਤੀਆਂ ਦਾ ਇਸਤੇਮਾਲ ਕਰਦੇ ਹੋਏ ਇਹ ਕਾਰਵਾਈ ਕੀਤੀ ਹੈ। ਉਨ੍ਹਾਂ ਅਨੁਸਾਰ ਐੱਸ.ਡੀ.ਓ. (ਸੀ) ਉਚਾਨਾ ਵਲੋਂ ਭੇਜੀ ਗਈ ਰਿਪੋਰਟ 'ਚ ਜ਼ਿਕਰ ਕੀਤਾ ਗਿਆ ਹੈ ਕਿ ਕਈ ਵਿਦਿਆਰਥਣ ਨੇ ਪ੍ਰਿੰਸੀਪਲ ਖ਼ਿਲਾਫ਼ ਬਿਆਨ ਦਿੱਤੇ ਹਨ। ਬੁਲਾਰੇ ਅਨੁਸਾਰ ਮਾਮਲੇ ਦੀ ਗੰਭੀਰਤਾ ਅਤੇ ਪ੍ਰਿੰਸੀਪਲ ਖ਼ਿਲਾਫ਼ ਦੋਸ਼ਾਂ ਨੂੰ ਦੇਖਦੇ ਹੋਏ ਬਰਖ਼ਾਸਤਗੀ ਦੀ ਕਾਰਵਾਈ ਕੀਤੀ ਗਈ ਹੈ। ਦੋਸ਼ੀ ਨੂੰ ਪਹਿਲੇ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਸੰਬੰਧਤ ਸਕੂਲ 'ਚ ਮਹਿਲਾ ਪ੍ਰਿੰਸੀਪਲ ਅਤੇ 16 ਨਵੇਂ ਵਿਭਾਗੀ ਕਰਮਚਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News