ਸੁਰੰਗ ਹਾਦਸਾ: PM ਦੇ ਪ੍ਰਮੁੱਖ ਸਕੱਤਰ ਨੇ ਰਾਹਤ ਕੰਮਾਂ ਦਾ ਲਿਆ ਜਾਇਜ਼ਾ, ਮਜ਼ਦੂਰਾਂ ਦੇ ਪਰਿਵਾਰਾਂ ਨੂੰ ਦਿੱਤਾ ਹੌਸਲਾ

Monday, Nov 27, 2023 - 05:19 PM (IST)

ਸੁਰੰਗ ਹਾਦਸਾ: PM ਦੇ ਪ੍ਰਮੁੱਖ ਸਕੱਤਰ ਨੇ ਰਾਹਤ ਕੰਮਾਂ ਦਾ ਲਿਆ ਜਾਇਜ਼ਾ, ਮਜ਼ਦੂਰਾਂ ਦੇ ਪਰਿਵਾਰਾਂ ਨੂੰ ਦਿੱਤਾ ਹੌਸਲਾ

ਉੱਤਰਕਾਸ਼ੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਮੁੱਖ ਸਕੱਤਰ ਡਾ. ਪੀ. ਕੇ. ਮਿਸ਼ਰਾ ਨੇ ਸੋਮਵਾਰ ਨੂੰ ਸਿਲਕਿਆਰਾ ਪਹੁੰਚ ਕੇ ਪਿਛਲੇ ਦੋ ਹਫ਼ਤਿਆਂ ਤੋਂ ਸੁਰੰਗ 'ਚ ਫਸੇ ਮਜ਼ਦੂਰਾਂ ਨੂੰ ਬਾਹਰ ਕੱਢਣ ਲਈ ਚਲਾਏ ਜਾ ਰਹੇ ਬਚਾਅ ਕੰਮਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਗ੍ਰਾਫਿਕ ਪੇਸ਼ਕਾਰੀ ਅਤੇ ਮੈਪਿੰਗ ਰਾਹੀਂ ਨਿਰਮਾਣ ਅਧੀਨ ਸਾਢੇ ਚਾਰ ਕਿਲੋਮੀਟਰ ਲੰਬੀ ਸੁਰੰਗ ਦੀ ਭੂਗੋਲਿਕ ਸਥਿਤੀ ਨੂੰ ਸਮਝਿਆ।

ਇਹ ਵੀ ਪੜ੍ਹੋ- ਉੱਤਰਕਾਸ਼ੀ ਸੁਰੰਗ ਹਾਦਸਾ: ਮਜ਼ਦੂਰਾਂ ਨੂੰ ਸੁਰੱਖਿਅਤ ਕੱਢਣ ਲਈ ਫ਼ੌਜ ਨੇ ਸੰਭਾਲਿਆ ਮੋਰਚਾ

ਮਿਸ਼ਰਾ ਨੇ ਸੁਰੰਗ ਦੇ ਅੰਦਰ ਚੱਲ ਰਹੇ ਬਚਾਅ ਕਾਰਜ ਦੀ ਪੇਚੀਦਗੀ ਨੂੰ ਸਮਝਿਆ ਅਤੇ ਇਸ ਕੰਮ 'ਚ ਲੱਗੇ ਅਧਿਕਾਰੀਆਂ ਦੇ ਨਾਲ-ਨਾਲ ਇੰਜੀਨੀਅਰਾਂ ਅਤੇ ਕਾਮਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ। ਇਸ ਮੌਕੇ ਉਨ੍ਹਾਂ ਮਲਬੇ 'ਚ ਫਸੇ ਆਗਰ ਮਸ਼ੀਨ ਦੇ ਬਲੇਡ ਅਤੇ ਸ਼ੈਫਟ ਕੱਟਣ ਵਾਲੇ ਮਜ਼ਦੂਰਾਂ- ਟਿੰਕੂ ਦੂਬੇ, ਅਮਿਤ, ਸ਼ਸ਼ੀਕਾਂਤ, ਝੜੂ ਰਾਮ, ਰਾਧੇ ਰਮਨ ਦੂਬੇ, ਓਮ ਪ੍ਰਕਾਸ਼, ਐਨ. ਡੀ ਅਹਿਮਦ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅੰਦਰ ਫਸੇ ਮਜ਼ਦੂਰਾਂ ਦੇ ਨਾਲ-ਨਾਲ ਰਾਹਤ ਕਾਰਜਾਂ 'ਚ ਲੱਗੇ ਸਾਰੇ ਲੋਕਾਂ ਦੀ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।

ਇਹ ਵੀ ਪੜ੍ਹੋ- ਸਿੱਖ ਅੱਜ ਪੂਰੀ ਦੁਨੀਆ 'ਚ ਛਾਏ ਪਰ ਮੁਗ਼ਲਾਂ ਦਾ ਨਾਮੋ-ਨਿਸ਼ਾਨ ਨਹੀਂ: CM ਯੋਗੀ

ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਨੇ ਸੁਰੰਗ ਅੰਦਰ ਫਸੇ ਮਜ਼ਦੂਰਾਂ ਤੋਂ ਭੇਜੇ ਜਾ ਰਹੇ ਖਾਣ-ਪੀਣ ਦੀਆਂ ਵਸਤਾਂ ਬਾਰੇ ਪੁੱਛਗਿੱਛ ਕੀਤੀ। ਉਨ੍ਹਾਂ ਨੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸ.ਡੀ.ਆਰ.ਐਫ.) ਵੱਲੋਂ ਲਗਾਏ ਗਏ ‘ਆਡੀਓ ਕਮਿਊਨੀਕੇਸ਼ਨ ਸੈੱਟਅੱਪ’ (ਆਡੀਓ ਕਮਿਊਨੀਕੇਸ਼ਨ ਸਿਸਟਮ) ਅਤੇ ਬੀ.ਐੱਸ.ਐੱਨ.ਐੱਲ ਵੱਲੋਂ ਸਥਾਪਿਤ ‘ਟੈਲੀਫੋਨਿਕ ਕਮਿਊਨੀਕੇਸ਼ਨ ਸਿਸਟਮ’ ਰਾਹੀਂ ਸੁਰੰਗ ਦੇ ਅੰਦਰ ਫਸੇ ਗੱਬਰ ਸਿੰਘ ਅਤੇ ਹੋਰ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਅਤੇ ਹਾਲ-ਚਾਲ ਜਾਣਿਆ। ਉਨ੍ਹਾਂ ਨੇ ਵਰਕਰਾਂ ਨੂੰ ਧਿਆਨ ਰੱਖਣ ਲਈ ਕਿਹਾ ਅਤੇ ਦੱਸਿਆ ਕਿ ਬਚਾਅ ਕਾਰਜ 'ਚ ਹਰ ਕੋਈ ਸਖਤ ਮਿਹਨਤ ਕਰ ਰਿਹਾ ਹੈ ਅਤੇ ਕਈ ਮੋਰਚਿਆਂ 'ਤੇ ਕੰਮ ਚੱਲ ਰਿਹਾ ਹੈ।

ਇਹ ਵੀ ਪੜ੍ਹੋ- ਦਰਦਨਾਕ ਹਾਦਸਾ; ਸੜਕ ਪਾਰ ਕਰ ਰਹੇ 3 ਸਾਲ ਦੇ ਮਾਸੂਮ ਨੂੰ ਸਕੂਲ ਬੱਸ ਨੇ ਕੁਚਲਿਆ

ਮਿਸ਼ਰਾ ਨੇ ਸੁਰੰਗ ਵਿਚ ਫਸੇ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹੌਸਲਾ ਦਿੱਤਾ ਅਤੇ ਕਿਹਾ ਕਿ ਪੂਰਾ ਦੇਸ਼ ਮਜ਼ਦੂਰਾਂ ਦੇ ਜਲਦੀ ਅਤੇ ਸੁਰੱਖਿਅਤ ਬਾਹਰ ਕੱਢਣ ਲਈ ਪ੍ਰਾਰਥਨਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਨੂੰ ਹੌਂਸਲਾ ਰੱਖਣਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਦੱਸਣਯੋਗ ਹੈ ਕਿ ਯਮੁਨੋਤਰੀ ਰਾਸ਼ਟਰੀ ਰਾਜਮਾਰਗ 'ਤੇ ਬਣੀ ਸਿਲਕਿਆਰਾ ਸੁਰੰਗ ਦਾ ਇਕ ਹਿੱਸਾ 12 ਨਵੰਬਰ ਨੂੰ ਡਿੱਗ ਗਿਆ ਸੀ, ਜਿਸ ਕਾਰਨ ਇਸ 'ਚ ਕੰਮ ਕਰ ਰਹੇ 41 ਮਜ਼ਦੂਰ ਫਸ ਗਏ ਸਨ। ਉਨ੍ਹਾਂ ਨੂੰ ਬਾਹਰ ਕੱਢਣ ਲਈ ਬਚਾਅ ਕਾਰਜ ਜੰਗੀ ਪੱਧਰ 'ਤੇ ਚਲਾਏ ਜਾ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News