ਪਰਿਵਾਰ ਨੂੰ ਬੰਧਕ ਬਣਾ ਕੇ ਬਦਮਾਸ਼ਾਂ ਨੇ ਪ੍ਰਿੰਸੀਪਲ ਨੂੰ ਮਾਰੀਆਂ ਗੋਲੀਆਂ, ਪਤਨੀ ਦੀ ਹਾਲਤ ਗੰਭੀਰ

08/14/2018 12:55:03 PM

ਬੱਦੀ— ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲੇ 'ਚ ਨਿੱਜੀ ਸਕੂਲ ਦੇ ਪ੍ਰਿੰਸੀਪਲ ਦਾ ਕਤਲ ਕਰ ਦਿੱਤਾ ਗਿਆ। ਮਾਮਲਾ ਸੋਲਨ ਜ਼ਿਲੇ ਦੇ ਬੱਦੀ ਜ਼ਿਲੇ ਦਾ ਹੈ। ਇੱਥੇ ਸੋਮਵਾਰ ਸਵੇਰੇ ਅਣਪਛਾਤੇ ਹਮਲਾਵਰਾਂ ਨੇ ਪ੍ਰਿੰਸੀਪਲ ਦੇ ਪਰਿਵਾਰ ਨੂੰ ਬੰਧਕ ਬਣਾਇਆ ਅਤੇ ਫਿਰ ਉਸ ਨੂੰ ਗੋਲੀਆਂ ਮਾਰ ਦਿੱਤੀਆਂ। ਦੋਸ਼ੀਆਂ ਨੇ ਪ੍ਰਿੰਸੀਪਲ ਦੇ ਬੇਟੇ ਅਤੇ ਪਤਨੀ ਨਾਲ ਕੁੱਟਮਾਰ ਕੀਤੀ। ਪਤਨੀ ਨੂੰ ਗੰਭੀਰ ਹਾਲਤ 'ਚ ਚੰਡੀਗੜ੍ਹ ਦੇ ਪੀ.ਜੀ.ਆਈ. 'ਚ ਭਰਤੀ ਕਰਵਾਇਆ ਗਿਆ ਹੈ। 
ਜਾਣਕਾਰੀ ਮੁਤਾਬਕ ਨਾਲਾਗੜ੍ਹ ਦੇ ਖਰੂਣੀ 'ਚ ਸਕੂਲ ਦੇ ਪ੍ਰਿੰਸੀਪਲ 'ਤੇ ਬੱਚੀਆਂ ਨਾਲ ਟੂਰ ਦੌਰਾਨ ਛੇੜਛਾੜ ਕਰਨ ਦੇ ਦੋਸ਼ ਲੱਗੇ ਸਨ। ਪੁਲਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਸਕੂਲ ਦੇ ਟੂਰ ਦੌਰਾਨ ਬੱਚੀਆਂ ਨਾਲ ਛੇੜਛਾੜ ਦੇ ਬਾਅਦ ਸਕੂਲ ਅਤੇ ਪ੍ਰਿੰਸੀਪਲ ਵਿਵਾਦਾਂ 'ਚ ਸੀ।


Related News