ਜੇਲ੍ਹ ’ਚ ਕੈਦੀ ਵੇਖ ਰਹੇ ਸੀ TV, ਜਾਂਚ ਦੇ ਹੁਕਮ ਜਾਰੀ
Monday, Nov 10, 2025 - 03:12 PM (IST)
ਬੈਂਗਲੁਰੂ- ਕਰਨਾਟਕ ਦੇ ਗ੍ਰਹਿ ਮੰਤਰੀ ਜੀ. ਪਰਮੇਸ਼ਵਰ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਬੈਂਗਲੁਰੂ ਕੇਂਦਰੀ ਜੇਲ੍ਹ ’ਚ ਕਥਿਤ ਬੇਨਿਯਮੀਆਂ ਨੂੰ ਗੰਭੀਰਤਾ ਨਾਲ ਲਿਆ ਹੈ। ਸੋਸ਼ਲ ਮੀਡੀਆ ’ਤੇ ਕੁਝ ਵੀਡੀਓ ਸਾਹਮਣੇ ਆਈਆਂ ਹਨ, ਜਿਨ੍ਹਾਂ ’ਚ ਕਥਿਤ ਤੌਰ ’ਤੇ ਨਜ਼ਰ ਆ ਰਿਹਾ ਹੈ ਕਿ ਕੈਦੀ ਜੇਲ੍ਹ ਦੇ ਅੰਦਰ ਟੈਲੀਵਿਜ਼ਨ ਦੇਖ ਰਹੇ ਹਨ ਅਤੇ ਐਂਡ੍ਰਾਇਡ ਫੋਨ ਦੀ ਵਰਤੋਂ ਕਰ ਰਹੇ ਹਨ।
ਪਰਮੇਸ਼ਵਰ ਨੇ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੁਲਸ ਦੇ ਵਧੀਕ ਡਾਇਰੈਕਟਰ ਜਨਰਲ (ਜੇਲ੍ਹਾਂ) ਬੀ. ਦਇਆਨੰਦ ਤੋਂ ਰਿਪੋਰਟ ਮੰਗੀ ਹੈ। ਉਨ੍ਹਾਂ ਨੇ ਖਾਮੀਆਂ ਮਿਲਣ ’ਤੇ ਸਬੰਧਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਜੇਲ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਕਥਿਤ ਵੀਡੀਓਜ਼ ਵਾਇਰਲ ਹੋਣ ਤੋਂ ਬਾਅਦ ਜਾਂਚ ਸ਼ੁਰੂ ਕੀਤੀ। ਇਨ੍ਹਾਂ ਵੀਡੀਓਜ਼ ’ਚ ਕਥਿਤ ਤੌਰ ’ਤੇ ਕਈ ਕੈਦੀ ਇਲੈਕਟ੍ਰਾਨਿਕ ਯੰਤਰਾਂ ਤੱਕ ਪਹੁੰਚ ਅਤੇ ਵਿਸ਼ੇਸ਼ ਸਹੂਲਤਾਂ ਪ੍ਰਾਪਤ ਕਰਦੇ ਹੋਏ ਨਜ਼ਰ ਆ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
