'ਜੇਲ੍ਹਾਂ 'ਚ ਕਿੰਨੇ ਕੈਦੀ ਨੇ ਜਿਹੜੇ ਸਜ਼ਾ ਪੂਰੀ ਹੋਣ ਦੇ ਬਾਵਜੂਦ ਨਹੀਂ ਹੋਏ ਰਿਹਾਅ?' ਅਦਾਲਤ ਨੇ DG ਤੋਂ ਮੰਗਿਆ ਜਵਾਬ
Friday, Dec 08, 2023 - 01:52 AM (IST)

ਨੈਸ਼ਨਲ ਡੈਸਕ: ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਇੱਕ ਕੈਦੀ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ 11 ਮਹੀਨਿਆਂ ਤਕ ਜੇਲ੍ਹ ਵਿਚ ਰੱਖੇ ਜਾਣ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਜਸਟਿਸ ਸ਼ਮੀਮ ਅਹਿਮਦ ਦੀ ਲਖਨਊ ਬੈਂਚ ਨੇ ਹਰਦੋਈ ਜੇਲ੍ਹ ਦੇ ਸੁਪਰਡੈਂਟ ਨੂੰ ਸਪੱਸ਼ਟੀਕਰਨ ਲਈ ਸ਼ੁੱਕਰਵਾਰ ਨੂੰ ਨਿੱਜੀ ਤੌਰ 'ਤੇ ਤਲਬ ਕੀਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਡਾਇਰੈਕਟਰ ਜਨਰਲ (ਜੇਲ੍ਹਾਂ) ਨੂੰ ਵੀ ਤਲਬ ਕੀਤਾ ਹੈ ਅਤੇ ਜਾਣਨਾ ਚਾਹਿਆ ਹੈ ਕਿ ਸੂਬੇ ਦੀਆਂ ਜੇਲ੍ਹਾਂ ਵਿਚ ਕਿੰਨੇ ਅਜਿਹੇ ਕੈਦੀ ਹਨ ਜਿਨ੍ਹਾਂ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਰਿਹਾਅ ਨਹੀਂ ਕੀਤਾ ਗਿਆ। ਮਾਮਲੇ ਦੀ ਅਗਲੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ - Breaking News: ਮੋਦੀ ਕੈਬਨਿਟ 'ਚ ਫੇਰਬਦਲ: ਮੰਤਰੀਆਂ ਦੇ ਅਸਤੀਫ਼ੇ ਮਨਜ਼ੂਰ, ਇਨ੍ਹਾਂ ਨੂੰ ਮਿਲਿਆ ਚਾਰਜ
ਅਦਾਲਤ ਨੇ ਇਹ ਹੁਕਮ ਕੈਦੀ ਅਰਵਿੰਦ ਉਰਫ ਨਾਗਾ ਵੱਲੋਂ ਦਾਇਰ ਅਪੀਲ ’ਤੇ ਦਿੱਤਾ ਹੈ। ਕੈਦੀ ਦੇ ਵਕੀਲ ਪ੍ਰਗਤੀ ਸਿੰਘ ਨੇ ਦਲੀਲ ਦਿੱਤੀ ਕਿ ਮੁਲਜ਼ਮ ਖ਼ਿਲਾਫ਼ 2017 ਵਿਚ ਹਰਦੋਈ ਦੇ ਸ਼ਾਹਬਾਦ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ। ਅਦਾਲਤ ਨੇ 28 ਨਵੰਬਰ 2022 ਨੂੰ ਉਸ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ ਸੀ। ਵਕੀਲ ਨੇ ਕਿਹਾ ਕਿ ਦੋਸ਼ੀ ਦੀ ਸਜ਼ਾ ਪੂਰੀ ਹੋ ਚੁੱਕੀ ਹੈ ਅਤੇ ਹੁਣ ਗਿਆਰਾਂ ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪਰ ਅਜੇ ਤੱਕ ਉਹ ਜੇਲ੍ਹ ਤੋਂ ਰਿਹਾਅ ਨਹੀਂ ਹੋਇਆ ਹੈ। ਵਧੀਕ ਸਰਕਾਰੀ ਵਕੀਲ ਪ੍ਰਥਮ ਅਸ਼ੋਕ ਕੁਮਾਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਬਹੁਤ ਗੰਭੀਰ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8