ਪ੍ਰਾਈਵੇਟ ਕਰਮਚਾਰੀਆਂ ਲਈ ਵੱਡੀ ਖ਼ਬਰ: ਹੁਣ 10 ਘੰਟੇ ਕਰਨਾ ਪਵੇਗਾ ਕੰਮ

Thursday, Sep 04, 2025 - 03:29 PM (IST)

ਪ੍ਰਾਈਵੇਟ ਕਰਮਚਾਰੀਆਂ ਲਈ ਵੱਡੀ ਖ਼ਬਰ: ਹੁਣ 10 ਘੰਟੇ ਕਰਨਾ ਪਵੇਗਾ ਕੰਮ

ਨੈਸ਼ਨਲ ਡੈਸਕ : ਪ੍ਰਾਈਵੇਟ ਕਰਮਚਾਰੀਆਂ 'ਤੇ ਕੰਮ ਦਾ ਬੋਝ ਹੁਣ ਵਧ ਸਕਦਾ ਹੈ। ਮਹਾਰਾਸ਼ਟਰ ਸਰਕਾਰ ਨੇ ਰਾਜ ਵਿੱਚ ਨਿੱਜੀ ਖੇਤਰ ਦੇ ਕਰਮਚਾਰੀਆਂ ਲਈ ਇੱਕ ਵੱਡਾ ਬਦਲਾਅ ਕੀਤਾ ਹੈ, ਜਿਸ ਵਿੱਚ ਕੰਮ ਦੇ ਘੰਟੇ 9 ਘੰਟੇ ਤੋਂ ਵਧਾ ਕੇ 10 ਘੰਟੇ ਪ੍ਰਤੀ ਦਿਨ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਹ ਫ਼ੈਸਲਾ ਰਾਜ ਦੇ 'ਫੈਕਟਰੀਜ਼ ਐਕਟ 1948' ਅਤੇ 'ਮਹਾਰਾਸ਼ਟਰ ਦੁਕਾਨਾਂ ਅਤੇ ਸਥਾਪਨਾ ਐਕਟ 2017' ਵਿੱਚ ਸੋਧ ਕਰੇਗਾ। ਇਹ ਫੈਸਲਾ ਬੁੱਧਵਾਰ, 3 ਸਤੰਬਰ 2025 ਨੂੰ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਇਹ ਨਵਾਂ ਨਿਯਮ ਉਨ੍ਹਾਂ ਸਾਰੀਆਂ ਸੰਸਥਾਵਾਂ 'ਤੇ ਲਾਗੂ ਹੋਵੇਗਾ, ਜਿੱਥੇ 20 ਜਾਂ ਵੱਧ ਕਰਮਚਾਰੀ ਕੰਮ ਕਰਦੇ ਹਨ।

ਇਹ ਵੀ ਪੜ੍ਹੋ : 60 ਲੱਖ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ! ਸਰਕਾਰ ਨੇ ਕਰ 'ਤਾ ਐਲਾਨ

ਇਸ ਨਾਲ ਕੀ ਬਦਲੇਗਾ?
ਇਸ ਸੋਧ ਤੋਂ ਬਾਅਦ ਪ੍ਰਾਈਵੇਟ ਕੰਪਨੀਆਂ ਵਿੱਚ ਇੱਕ ਦਿਨ ਦੀ ਸ਼ਿਫਟ ਹੁਣ 9 ਘੰਟਿਆਂ ਦੀ ਬਜਾਏ 10 ਘੰਟੇ ਹੋਵੇਗੀ। ਇਸ ਤੋਂ ਇਲਾਵਾ, ਓਵਰਟਾਈਮ ਨਾਲ ਸਬੰਧਤ ਨਿਯਮਾਂ ਵਿੱਚ ਵੀ ਬਦਲਾਅ ਕੀਤਾ ਗਿਆ ਹੈ:

ਓਵਰਟਾਈਮ ਸੀਮਾ: ਕਰਮਚਾਰੀਆਂ ਦੀ ਲਿਖਤੀ ਸਹਿਮਤੀ ਨਾਲ ਪ੍ਰਤੀ ਤਿਮਾਹੀ ਓਵਰਟਾਈਮ ਦੀ ਸੀਮਾ 115 ਘੰਟਿਆਂ ਤੋਂ ਵਧਾ ਕੇ 144 ਘੰਟੇ ਕੀਤੀ ਜਾਵੇਗੀ।
ਆਰਾਮ ਦੀ ਬਰੇਕ : ਕਰਮਚਾਰੀਆਂ ਨੂੰ 5 ਘੰਟਿਆਂ ਦੀ ਬਜਾਏ 6 ਘੰਟੇ ਕੰਮ ਕਰਨ ਤੋਂ ਬਾਅਦ ਆਰਾਮ ਕਰਨ ਲਈ ਬਰੇਕ ਮਿਲੇਗੀ।
ਓਵਰਟਾਈਮ ਭੁਗਤਾਨ: ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਕਰਮਚਾਰੀਆਂ ਨੂੰ ਓਵਰਟਾਈਮ ਲਈ ਦੁੱਗਣੀ ਤਨਖਾਹ ਮਿਲੇ।

ਇਹ ਵੀ ਪੜ੍ਹੋ : ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ: ਜਾਣੋ ਹੋਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ!

ਦੱਸ ਦੇਈਏ ਕਿ ਮਹਾਰਾਸ਼ਟਰ ਤੋਂ ਪਹਿਲਾਂ, ਕਰਨਾਟਕ, ਤਾਮਿਲਨਾਡੂ, ਤੇਲੰਗਾਨਾ, ਉੱਤਰ ਪ੍ਰਦੇਸ਼ ਅਤੇ ਤ੍ਰਿਪੁਰਾ ਵਰਗੇ ਰਾਜਾਂ ਵਿੱਚ 10 ਘੰਟੇ ਕੰਮ ਕਰਨ ਦਾ ਨਿਯਮ ਪਹਿਲਾਂ ਹੀ ਲਾਗੂ ਹੈ। ਸਰਕਾਰ ਦੇ ਅਨੁਸਾਰ ਇਸ ਫ਼ੈਸਲੇ ਦਾ ਮੁੱਖ ਉਦੇਸ਼ ਰਾਜ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨਾ, ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ। 20 ਤੋਂ ਘੱਟ ਕਰਮਚਾਰੀਆਂ ਵਾਲੇ ਅਦਾਰਿਆਂ ਨੂੰ ਹੁਣ ਰਜਿਸਟ੍ਰੇਸ਼ਨ ਸਰਟੀਫਿਕੇਟ ਦੀ ਲੋੜ ਨਹੀਂ ਹੋਵੇਗੀ, ਪਰ ਉਨ੍ਹਾਂ ਨੂੰ ਇਸ ਬਾਰੇ ਸਬੰਧਤ ਅਧਿਕਾਰੀਆਂ ਨੂੰ ਜਾਣਕਾਰੀ ਦੇਣੀ ਪਵੇਗੀ।

ਇਹ ਵੀ ਪੜ੍ਹੋ : ਅਗਲੇ 3 ਘੰਟੇ ਖ਼ਤਰਨਾਕ! 9 ਸੂਬਿਆਂ 'ਚ ਭਾਰੀ ਮੀਂਹ, IMD ਵਲੋਂ Heavy Rain ਅਲਰਟ ਜਾਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News