ਨਿੱਜੀ ਇੰਜੀਨੀਅਰਿੰਗ ਕਾਲਜ ''ਚ ਲੱਗੀ ਭਿਆਨਕ ਅੱਗ, 60 ਤੋਂ ਵੱਧ ਲੋਕਾਂ ਦੀ ਬਚਾਈ ਜਾਨ
Friday, Jul 18, 2025 - 03:36 PM (IST)

ਭੁਵਨੇਸ਼ਵਰ : ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ ਦੇ ਇੱਕ ਨਿੱਜੀ ਇੰਜੀਨੀਅਰਿੰਗ ਕਾਲਜ ਵਿੱਚ ਸ਼ੁੱਕਰਵਾਰ ਨੂੰ ਭਿਆਨਕ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੇ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੌਰਾਨ ਕਾਲਜ ਕੈਂਪਸ ਵਿੱਚ ਮੌਜੂਦ ਵਿਦਿਆਰਥੀਆਂ ਸਮੇਤ 60 ਤੋਂ ਵੱਧ ਲੋਕਾਂ ਨੂੰ ਫਾਇਰਫਾਈਟਰਾਂ ਨੇ ਸੁਰੱਖਿਅਤ ਬਾਹਰ ਕੱਢ ਲਿਆ ਹੈ। ਇਹ ਘਟਨਾ ਸ਼ਹਿਰ ਦੇ ਜਗਮਾਰਾ ਖੇਤਰ ਵਿੱਚ ਸਥਿਤ ਕਾਲਜ ਵਿੱਚ ਇੱਕ ਸਿਖਲਾਈ ਸੈਸ਼ਨ ਦੌਰਾਨ ਵਾਪਰੀ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : 40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕੰਬਿਆ ਪੂਰਾ ਸ਼ਹਿਰ
ਸੂਚਨਾ ਮਿਲਣ 'ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਤੁਰੰਤ ਕਾਰਵਾਈ ਕਰਦਿਆਂ ਬਹੁ-ਮੰਜ਼ਿਲਾ ਇਮਾਰਤ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਸੀਨੀਅਰ ਫਾਇਰ ਵਿਭਾਗ ਅਧਿਕਾਰੀ ਰਮੇਸ਼ ਚੰਦਰ ਮਾਝੀ ਨੇ ਕਿਹਾ, "ਅਸੀਂ ਲਗਭਗ 60 ਲੋਕਾਂ ਨੂੰ ਬਚਾਇਆ ਹੈ ਅਤੇ ਉਨ੍ਹਾਂ ਨੂੰ ਨੇੜਲੇ ਹਸਪਤਾਲ ਵਿੱਚ ਭੇਜ ਦਿੱਤਾ। ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।'' ਇੱਕ ਹੋਰ ਅਧਿਕਾਰੀ ਨੇ ਦੱਸਿਆ ਕਿ ਪ੍ਰਭਾਵਿਤ ਲੋਕਾਂ ਨੂੰ 10 ਐਂਬੂਲੈਂਸਾਂ ਰਾਹੀਂ ਹਸਪਤਾਲ ਪਹੁੰਚਾਇਆ ਗਿਆ। ਕੁਝ ਲੋਕ ਮਾਮੂਲੀ ਜਿਹੇ ਝੁਲਸ ਗਏ ਹਨ। ਫਾਇਰ ਦੇ ਕਰਮਾਚਾਰੀਆਂ ਨੇ ਅੱਗ 'ਤੇ ਕਾਬੂ ਪਾ ਲਿਆ ਹੈ।
ਇਹ ਵੀ ਪੜ੍ਹੋ - School Holidays : 23 ਜੁਲਾਈ ਤੱਕ ਬੰਦ ਹੋਏ ਸਕੂਲ, ਬੱਚਿਆਂ ਦੀ ਲੱਗ ਗਈਆਂ ਮੌਜਾਂ
ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਡਿਪਾਰਟਮੈਂਟ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਿੱਚ ਕਿਹਾ, "ਭੁਵਨੇਸ਼ਵਰ ਦੇ ਜਗਮਾਰਾ ਇਲਾਕੇ ਵਿੱਚ ਇੱਕ ਨਿੱਜੀ ਕਾਲਜ ਦੇ ਆਡੀਟੋਰੀਅਮ ਵਿੱਚ ਅੱਗ ਲੱਗ ਗਈ। ਅੱਗ ਦੂਜੀ ਮੰਜ਼ਿਲ 'ਤੇ ਲੱਗੀ ਸੀ, ਜਿਸ 'ਤੇ ਕਾਬੂ ਪਾ ਲਿਆ ਗਿਆ ਹੈ। ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਡਿਪਾਰਟਮੈਂਟ ਨੇ ਤੁਰੰਤ ਕਾਰਵਾਈ ਕੀਤੀ ਅਤੇ ਤੀਜੀ ਮੰਜ਼ਿਲ ਤੋਂ ਲਗਭਗ 65 ਵਿਦਿਆਰਥੀਆਂ ਨੂੰ ਬਚਾਇਆ ਗਿਆ।"
ਇਹ ਵੀ ਪੜ੍ਹੋ - ਹੋ ਗਿਆ ਛੁੱਟੀਆਂ ਦਾ ਐਲਾਨ: 16 ਤੋਂ 28 ਜੁਲਾਈ ਤੇ 2 ਤੋਂ 4 ਅਗਸਤ ਤੱਕ ਬੰਦ ਰਹਿਣਗੇ ਸਕੂਲ-ਕਾਲਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8