ਪ੍ਰਾਈਵੇਟ ਸਕੂਲਾਂ ਨੂੰ ਮਾਨਤਾ ਦੇਣ ਬਦਲੇ 100 ਕਰੋੜ ! ਸਾਬਕਾ ਸਿੱਖਿਆ ਮੰਤਰੀ ਗ੍ਰਿਫ਼ਤਾਰ, TN ''ਚ ਵੱਡੀ ਕਾਰਵਾਈ

Tuesday, Oct 27, 2026 - 10:08 AM (IST)

ਪ੍ਰਾਈਵੇਟ ਸਕੂਲਾਂ ਨੂੰ ਮਾਨਤਾ ਦੇਣ ਬਦਲੇ 100 ਕਰੋੜ ! ਸਾਬਕਾ ਸਿੱਖਿਆ ਮੰਤਰੀ ਗ੍ਰਿਫ਼ਤਾਰ, TN ''ਚ ਵੱਡੀ ਕਾਰਵਾਈ

ਚੇਨਈ (ਏਜੰਸੀ)- ਦ੍ਰਵਿੜ ਮੁਨੇਤਰ ਕੜਗਮ (ਡੀ.ਐੱਮ.ਕੇ.) ਦੇ ਆਗੂ ਅਤੇ ਤਾਮਿਲਨਾਡੂ ਦੇ ਸਾਬਕਾ ਸਕੂਲ ਸਿੱਖਿਆ ਮੰਤਰੀ ਏ. ਮਹੇਸ਼ ਪੋਯਾਮੋਝੀ ਨੂੰ ਨਿੱਜੀ ਸਕੂਲਾਂ ਨਾਲ ਸਬੰਧਤ 100 ਕਰੋੜ ਰੁਪਏ ਦੇ ਕਥਿਤ ਘਪਲੇ ਦੇ ਮਾਮਲੇ ਵਿਚ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਮਦਰਾਸ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕੀਤੇ ਜਾਣ ਤੋਂ ਕੁਝ ਹੀ ਸਮੇਂ ਬਾਅਦ ਗ੍ਰੇਟਰ ਚੇਨਈ ਪੁਲਸ ਦੀ ਕੇਂਦਰੀ ਅਪਰਾਧ ਸ਼ਾਖਾ (ਸੀ.ਸੀ.ਬੀ.) ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ।

ਇਹ ਮਾਮਲਾ ਨਿੱਜੀ ਸਕੂਲਾਂ ਨੂੰ ਮਾਨਤਾ ਦੇਣ ਅਤੇ ਲੋੜੀਂਦੀਆਂ ਸਰਕਾਰੀ ਮਨਜ਼ੂਰੀਆਂ ਜਾਰੀ ਕਰਨ ਨਾਲ ਜੁੜਿਆ ਹੋਇਆ ਹੈ। ਦੋਸ਼ ਹੈ ਕਿ ਮਹੇਸ਼ ਨੇ 2021 ਤੋਂ 2026 ਤੱਕ ਸਕੂਲ ਸਿੱਖਿਆ ਮੰਤਰੀ ਰਹਿੰਦਿਆਂ 1,000 ਤੋਂ ਵੱਧ ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਤੋਂ ‘ਪਾਰਟੀ ਫੰਡ’ ਦੇ ਨਾਂ ’ਤੇ ਪੈਸੇ ਵਸੂਲੇ। ਦੋਸ਼ਾਂ ਮੁਤਾਬਕ ਇਸ ਦੇ ਬਦਲੇ ਸਕੂਲਾਂ ਨੂੰ ਸਥਾਈ ਮਾਨਤਾ ਅਤੇ ਹੋਰ ਪ੍ਰਸ਼ਾਸਨਿਕ ਮਨਜ਼ੂਰੀਆਂ ਦਿੱਤੀਆਂ ਗਈਆਂ।

ਸੀ. ਸੀ. ਬੀ. ਵੱਲੋਂ ਦਰਜ ਕੀਤੀ ਗਈ ਐੱਫ. ਆਈ. ਆਰ. ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ (ਪੀ. ਸੀ. ਏ.) ਤਹਿਤ ਦੋਸ਼ ਵੀ ਸ਼ਾਮਲ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਵੀ ਕਥਿਤ ਘਪਲੇ ਨਾਲ ਜੁੜੇ ਪੈਸਿਆਂ ਦੇ ਲੈਣ-ਦੇਣ ਦੀ ਜਾਂਚ ਲਈ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐੱਮ.ਐੱਲ.ਏ.) ਤਹਿਤ ਮਾਮਲਾ ਦਰਜ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News