ਬੇਕਾਬੂ ਹੋ ਪਲਟ ਗਈ ਪ੍ਰਾਈਵੇਟ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ, ਪੈ ਗਈਆਂ ਭਾਜੜਾਂ
Thursday, Aug 28, 2025 - 01:54 PM (IST)

ਨੈਨੀਤਾਲ : ਉਤਰਾਖੰਡ ਦੇ ਹਲਦਵਾਨੀ ਵਿੱਚ ਵੀਰਵਾਰ ਨੂੰ ਇੱਕ ਨਿੱਜੀ ਸਕੂਲ ਦੀ ਬੱਸ ਦੇ ਬੇਕਾਬੂ ਹੋ ਕੇ ਸੜਕ 'ਤੇ ਪਲਟ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਦਾ ਪਤਾ ਲੱਗਣ 'ਤੇ ਮੌਕੇ 'ਤੇ ਹਫ਼ੜਾ-ਦਫ਼ੜੀ ਮੱਚ ਗਈ। ਬੱਸ ਪਲਟਣ ਨਾਲ 12 ਬੱਚੇ ਮਾਮੂਲੀ ਰੂਪ ਵਿਚ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਬੀਐਲਐਮ ਅਕੈਡਮੀ ਦੀ ਬੱਸ ਬੱਚਿਆਂ ਨੂੰ ਸਕੂਲ ਲੈ ਜਾ ਰਹੀ ਸੀ। ਇਸ ਦੌਰਾਨ ਗੋਰਪੜਵ ਨੇੜੇ ਅਚਾਨਕ ਬੱਸ ਪਲਟ ਗਈ।
ਪਤਾ ਲੱਗਾ ਹੈ ਕਿ ਜਿਸ ਸਮੇਂ ਹਾਦਸਾ ਵਾਪਰਿਆ, ਬੱਸ ਵਿੱਚ 24 ਤੋਂ ਵੱਧ ਬੱਚੇ ਸਵਾਰ ਸਨ। ਜਦੋਂ ਬੱਚੇ ਚੀਕਣ ਲੱਗੇ ਤਾਂ ਆਸ-ਪਾਸ ਦੇ ਲੋਕਾਂ ਨੇ ਬੱਚਿਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਕੁਝ ਬੱਚੇ ਮਾਮੂਲੀ ਜ਼ਖਮੀ ਹੋਏ ਹਨ ਅਤੇ ਕੰਡਕਟਰ ਵੀ ਜ਼ਖਮੀ ਹੋ ਗਿਆ ਹੈ। ਜ਼ਖਮੀਆਂ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਗਿਆ। ਸਾਰੇ ਬੱਚੇ ਖਤਰੇ ਤੋਂ ਬਾਹਰ ਹਨ।
ਦੂਜੇ ਪਾਸੇ ਇਸ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਸਕੂਲ ਪ੍ਰਬੰਧਨ ਵੀ ਮੌਕੇ 'ਤੇ ਪਹੁੰਚ ਗਿਆ ਅਤੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਕਰਨ 'ਤੇ ਅੱਜੇ ਤੱਕ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਲਟ ਦਿਸ਼ਾ ਤੋਂ ਆ ਰਹੇ ਵਾਹਨ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਵਾਪਰਿਆ ਹੈ।