ਸ਼ਰਮਨਾਕ! ਤਿੰਨ ਸਾਲਾ ਬੱਚੀ ਨਾਲ ਨਿੱਜੀ ਸਕੂਲ ਦੇ ਅਧਿਆਪਕ ਨੇ ਕੀਤਾ ਜਬਰ ਜ਼ਿਨਾਹ

Wednesday, Sep 18, 2024 - 05:21 PM (IST)

ਸ਼ਰਮਨਾਕ! ਤਿੰਨ ਸਾਲਾ ਬੱਚੀ ਨਾਲ ਨਿੱਜੀ ਸਕੂਲ ਦੇ ਅਧਿਆਪਕ ਨੇ ਕੀਤਾ ਜਬਰ ਜ਼ਿਨਾਹ

ਭੋਪਾਲ (ਭਾਸ਼ਾ)- ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ 'ਚ ਇਕ ਨਿੱਜੀ ਸਕੂਲ ਦੇ ਅਧਿਆਪਕ ਨੂੰ ਤਿੰਨ ਸਾਲ ਦੀ ਵਿਦਿਆਰਥਣ ਨਾਲ ਜਬਰ ਜ਼ਿਨਾਹ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਦੇ ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਡਿਪਟੀ ਕਮਿਸ਼ਨਰ ਪ੍ਰਿਯੰਕਾ ਸ਼ੁਕਲਾ ਨੇ ਦੱਸਿਆ ਕਿ ਸਕੂਲ ਪ੍ਰਬੰਧਨ ਵਲੋਂ ਵਿਦਿਆਰਥਣ ਦੀ ਸ਼ਿਕਾਇਤ ਨੂੰ ਨਜ਼ਰਅੰਦਾਜ ਕੀਤੇ ਜਾਣ ਤੋਂ ਬਾਅਦ ਉਸ ਦੀ ਮਾਂ ਨੇ ਸੋਮਵਾਰ ਨੂੰ ਪੁਲਸ ਨਾਲ ਸੰਪਰਕ ਕੀਤਾ।

ਪੁਲਸ ਅਧਿਕਾਰੀ ਨੇ ਦੱਸਿਆ ਕਿ ਬੱਚੀ ਦੀ ਉਮਰ ਤਿੰਨ ਸਾਲ ਅਤੇ 7 ਮਹੀਨੇ ਹੈ। ਪੁਲਸ ਨੇ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਜਾਣਕਾਰੀ ਜੁਟਾਉਣ ਲਈ ਸਕੂਲ ਦਾ ਦੌਰਾ ਕੀਤਾ ਅਤੇ ਦੋਸ਼ੀ ਕੰਪਿਊਟਰ ਅਧਿਆਪਕ ਕਾਸਿਮ ਰੇਹਾਮ (28) ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਬੱਚੀ ਦੀ ਮਾਂ ਅਨੁਸਾਰ, ਉਸ ਨੇ ਆਪਣੀ ਧੀ ਦੇ ਨਿੱਜੀ ਅੰਗਾਂ 'ਚ ਸੱਟ ਦੇ ਨਿਸ਼ਾਨ ਦੇਖੇ ਜਾਣ ਤੋਂ ਬਾਅਦ ਸਕੂਲ 'ਚ ਸ਼ਿਕਾਇਤ ਕੀਤੀ ਪਰ ਪ੍ਰਬੰਧਨ ਨੇ ਉਸ ਦੀ ਸ਼ਿਕਾਇਤ ਨਜ਼ਰਅੰਦਾਜ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਦੋਸ਼ੀ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੂਰੀ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News