ਕਿਸਾਨ ਅੰਦੋਲਨ ਦੇ ਸਮਰਥਨ ’ਚ UP ਦੀ ਮਹਿਲਾ ਕਮਿਸ਼ਨ ਦੀ ਮੈਂਬਰ ਪਿ੍ਰਯੰਵਦਾ ਨੇ ਦਿੱਤਾ ਅਸਤੀਫ਼ਾ

Wednesday, Apr 07, 2021 - 03:45 PM (IST)

ਕਿਸਾਨ ਅੰਦੋਲਨ ਦੇ ਸਮਰਥਨ ’ਚ UP ਦੀ ਮਹਿਲਾ ਕਮਿਸ਼ਨ ਦੀ ਮੈਂਬਰ ਪਿ੍ਰਯੰਵਦਾ ਨੇ ਦਿੱਤਾ ਅਸਤੀਫ਼ਾ

ਮੁਜ਼ੱਫਰਨਗਰ— ਉੱਤਰ ਪ੍ਰਦੇਸ਼ ’ਚ ਭਾਜਪਾ ਪਾਰਟੀ ਦੀ ਨੇਤਾ ਪਿ੍ਰਯੰਵਦਾ ਤੋਮਰ ਨੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਅੰਦੋਲਨ ਨੂੰ ਸਮਰਥਨ ਦਿੰਦੇ ਹੋਏ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਤੋਮਰ ਨੇ ਉੱਤਰ ਪ੍ਰਦੇਸ਼ ਮਹਿਲਾ ਕਮਿਸ਼ਨ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਅਸਤੀਫ਼ਾ ਅਜਿਹੇ ਸਮੇਂ ਵਿਚ ਦਿੱਤਾ ਹੈ, ਜਦੋਂ ਸੂਬੇ ਵਿਚ ਜਲਦ ਹੀ ਪੰਚਾਇਤ ਚੋਣਾਂ ਹੋਣ ਵਾਲੀਆਂ ਹਨ। ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਸੁਤੰਤਰ ਦੇਵ ਸਿੰਘ ਨੂੰ ਭੇਜੇ ਅਸਤੀਫ਼ੇ ਵਿਚ ਉਨ੍ਹਾਂ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਸੂਬਾ ’ਚ ਭਾਜਪਾ ਅਗਵਾਈ ਵਾਲੀ ਸਰਕਾਰ ਖੇਤੀ ਕਾਨੂੰਨਾਂ ਦੇ ਸੰਬੰਧ ’ਚ ਕਿਸਾਨਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ, ਜੋ ਪਿਛਲੇ 4 ਮਹੀਨਿਆਂ ਤੋਂ ਵੱਧ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ। 

ਇਹ ਵੀ ਪੜ੍ਹੋ- ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਲਈ ‘ਸ਼ਹੀਦ ਸਮਾਰਕ’ ਦੀ ਰੱਖੀ ਗਈ ਨੀਂਹ

ਭਾਜਪਾ ਦੇ ਪ੍ਰ੍ਰਦੇਸ਼ ਪ੍ਰਧਾਨ ਸੁਤੰਤਰ ਦੇਵ ਸਿੰਘ ਨੂੰ ਲਿਖੇ ਅਸਤੀਫ਼ੇ ਪੱਤਰ ਵਿਚ ਤੋਮਰ ਨੇ ਕਿਹਾ ਕਿ ਮੈਂ ਇਕ ਕਿਸਾਨ ਪਰਿਵਾਰ ਤੋਂ ਆਉਂਦੀ ਹਾਂ। ਪਿਛਲੇ 131 ਦਿਨਾਂ ਤੋਂ ਕਿਸਾਨ ਅੰਦੋਲਨ ਕਰ ਰਹੇ ਹਨ ਅਤੇ 300 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਦੇਸ਼ ਦੇ ਅੰਨਦਾਤਾ ਪ੍ਰਤੀ ਭਾਜਪਾ ਪਾਰਟੀ ਅਤੇ ਸਰਕਾਰ ਦੀ ਸੰਵੇਦਨਸ਼ੀਲਤਾ ਤੋਂ ਮੈਂ ਦੁਖੀ ਹਾਂ। ਤੋਮਰ ਨੇ ਕਿਹਾ ਕਿ ਭਾਜਪਾ ਦੀ ਕਿਸਾਨ ਵਿਰੋਧੀ ਨੀਤੀ ਦੀ ਵਜ੍ਹਾ ਕਰ ਕੇ ਉਨ੍ਹਾਂ ਨੇ ਇਹ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉੱਤਰ ਪ੍ਰਦੇਸ਼ ’ਚ ਭਾਜਪਾ ਨੇ ਬੀਬੀਆਂ ਨੂੰ ਵੀ ਨਜ਼ਰ ਅੰਦਾਜ਼ ਕੀਤਾ ਹੈ ਅਤੇ ਉਨ੍ਹਾਂ ਦੀਆਂ ਇੱਛਾਵਾਂ ਪੂਰੀਆਂ ਕਰਨ ’ਚ ਨਾਕਾਮ ਰਹੀ ਹੈ। 

ਇਹ ਵੀ ਪੜ੍ਹੋ- ‘ਕਿਸਾਨ ਅੰਦੋਲਨ’ ਲਈ ਮੇਰੀ ਜਾਨ ਵੀ ਚਲੀ ਜਾਵੇ ਪਰ ਕਿਸਾਨਾਂ ਦਾ ਸਾਥ ਨਹੀਂ ਛੱਡਾਂਗਾ: ਕੇਜਰੀਵਾਲ


author

Tanu

Content Editor

Related News