ਵਾਇਨਾਡ ''ਚ ਪ੍ਰਿਯੰਕਾ ਦੀ ਜਿੱਤ ਮਿਹਨਤ ਦਾ ਸਨਮਾਨ: ਰਾਬਰਟ ਵਾਡਰਾ
Saturday, Nov 23, 2024 - 02:37 PM (IST)
ਨਵੀਂ ਦਿੱਲੀ- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੇ ਪਤੀ ਰਾਬਰਟ ਵਾਡਰਾ ਨੇ ਕੇਰਲ ਦੀ ਵਾਇਨਾਡ ਲੋਕ ਸਭਾ ਸੀਟ 'ਤੇ ਵੋਟਾਂ ਦੀ ਗਿਣਤੀ 'ਚ ਵੱਡੀ ਲੀਡ 'ਤੇ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਜਨਤਾ ਨੇ ਭਾਰੀ ਜਿੱਤ ਨਾਲ ਵਾਡਰਾ ਨੂੰ ਲੋਕ ਸਭਾ ਵਿਚ ਭੇਜਣ ਦਾ ਫ਼ੈਸਲਾ ਕਰ ਕੇ ਉਨ੍ਹਾਂ ਦੀ ਮਿਹਨਤ ਦਾ ਸਨਮਾਨ ਕੀਤਾ ਹੈ। ਦੱਸ ਦੇਈਏ ਕਿ ਪ੍ਰਿਯੰਕਾ ਨੇ ਕੇਰਲ ਦੀ ਵਾਇਨਾਡ ਸੰਸਦੀ ਸੀਟ 'ਤੇ ਕਰੀਬ 3.5 ਲੱਖ ਵੋਟਾਂ ਦੀ ਲੀਡ ਨਾਲ ਸਭ ਤੋਂ ਅੱਗੇ ਚੱਲ ਰਹੀ ਹੈ।
ਇਹ ਵੀ ਪੜ੍ਹੋ- ਵਾਇਨਾਡ ਲੋਕ ਸਭਾ ਜ਼ਿਮਨੀ ਚੋਣ ਨਤੀਜੇ: ਪ੍ਰਿਯੰਕਾ ਗਾਂਧੀ 3 ਲੱਖ ਤੋਂ ਵੱਧ ਵੋਟਾਂ ਨਾਲ ਅੱਗੇ
ਰਾਬਰਟ ਵਾਡਰਾ ਨੇ ਕਿਹਾ ਕਿ ਪ੍ਰਿਯੰਕਾ ਬਹੁਤ ਮਿਹਨਤੀ ਅਤੇ ਬਹੁਤ ਹੀ ਨਿਡਰ ਹੈ। ਉਨ੍ਹਾਂ ਨੂੰ ਭਰੋਸਾ ਹੈ ਕਿ ਲੋਕ ਸਭਾ ਵਿਚ ਉਹ ਖੇਤਰ ਦੀ ਜਨਤਾ ਦੀਆਂ ਉਮੀਦਾਂ ਮੁਤਾਬਕ ਉਨ੍ਹਾਂ ਦੇ ਹਿੱਤਾਂ ਦੇ ਮੁੱਦੇ ਚੁੱਕੇਗੀ ਅਤੇ ਜਨਤਾ ਦੀਆਂ ਸਮੱਸਿਆ ਦਾ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਸ਼੍ਰੀਮਤੀ ਵਾਡਰਾ ਸਮੇਤ ਉਨ੍ਹਾਂ ਸਾਰਿਆਂ ਨੂੰ ਭਰੋਸਾ ਸੀ ਕਿ ਉਹ ਇਸ ਸੀਟ 'ਤੇ ਹੋ ਰਹੀ ਜ਼ਿਮਨੀ ਚੋਣ 'ਚ ਵੱਡੇ ਫਰਕ ਨਾਲ ਜਿੱਤ ਦਰਜ ਕਰੇਗੀ। ਉਨ੍ਹਾਂ ਨੇ ਵਾਇਨਾਡ ਦੇ ਲੋਕਾਂ ਨੂੰ ਇਸ ਲਈ ਧੰਨਵਾਦ ਦਿੱਤਾ ਅਤੇ ਭਰੋਸਾ ਜਤਾਇਆ ਕਿ ਪ੍ਰਿਯੰਕਾ ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਉਤਰੇਗੀ।