ਪ੍ਰਿਅੰਕਾ ਗਾਂਧੀ ਨੇ ਕੇਂਦਰ ''ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ਕਿਸਾਨ ਅੰਦੋਲਨ ਤੋੜਨ ਵਾਲੇ ਗੱਦਾਰ

01/28/2021 11:33:35 PM

ਨਵੀਂ ਦਿੱਲੀ - ਕਿਸਾਨ ਅੰਦੋਲਨ ਨੂੰ ਲੈ ਕੇ ਦੇਸ਼ ਵਿੱਚ ਜਾਰੀ ਤਾਜ਼ਾ ਘਟਨਾਕ੍ਰਮ 'ਤੇ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਗਾਜ਼ੀਪੁਰ ਅਤੇ ਸਿੰਘੂ ਬਾਰਡਰ 'ਤੇ ਕਿਸਾਨਾਂ ਨੂੰ ਧਮਕਾਇਆ ਜਾ ਰਿਹਾ ਹੈ। ਜੋ ਕਿਸਾਨਾਂ ਦੇ ਅੰਦੋਲਨ ਨੂੰ ਤੋੜਨਾ ਚਾਹੁੰਦੇ ਹਨ ਉਹ ਗੱਦਾਰ ਹਨ।

ਪ੍ਰਿਅੰਕਾ ਗਾਂਧੀ ਨੇ ਲਿਖਿਆ ਕਿ ਕੱਲ ਅੱਧੀ ਰਾਤ ਨੂੰ ਲਾਠੀ ਨਾਲ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ। ਅੱਜ ਗਾਜ਼ੀਪੁਰ, ਸਿੰਘੂ ਬਾਰਡਰ 'ਤੇ ਕਿਸਾਨਾਂ ਨੂੰ ਧਮਕਾਇਆ ਜਾ ਰਿਹਾ ਹੈ। ਇਹ ਲੋਕਤੰਤਰ ਦੇ ਹਰ ਨਿਯਮ ਦੇ ਉਲਟ ਹੈ। ਪ੍ਰਿਅੰਕਾ ਗਾਂਧੀ ਨੇ ਅੱਗੇ ਲਿਖਿਆ ਕਿ ਕਾਂਗਰਸ ਕਿਸਾਨਾਂ ਨਾਲ ਇਸ ਸੰਘਰਸ਼ ਵਿੱਚ ਖੜੀ ਰਹੇਗੀ। ਕਿਸਾਨ ਦੇਸ਼ ਦਾ ਹਿੱਤ ਹਨ। ਜੋ ਉਨ੍ਹਾਂ ਨੂੰ ਤੋੜਨਾ ਚਾਹੁੰਦੇ ਹਨ- ਉਹ ਗੱਦਾਰ ਹਨ। ਉਨ੍ਹਾਂ ਨੇ ਲਿਖਿਆ ਕਿ ਹਿੰਸਕ ਤੱਤਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ ਪਰ ਜੋ ਕਿਸਾਨ ਸ਼ਾਂਤੀ ਨਾਲ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ, ਉਨ੍ਹਾਂ  ਨਾਲ ਦੇਸ਼ ਦੀ ਜਨਤਾ ਦੀ ਪੂਰੀ ਸ਼ਕਤੀ ਖੜੀ ਹੈ।

ਪ੍ਰਿਅੰਕਾ ਗਾਂਧੀ ਤੋਂ ਇਲਾਵਾ ਉਨ੍ਹਾਂ ਦੇ ਭਰਾ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਕਿਸਾਨਾਂ ਦੇ ਮੁੱਦੇ 'ਤੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਇਹ ਇੱਕ ਸਾਈਡ ਚੁਣਨ ਦਾ ਸਮਾਂ ਹੈ। ਮੇਰਾ ਫੈਸਲਾ ਸਾਫ਼ ਹੈ। ਮੈਂ ਲੋਕਤੰਤਰ ਦੇ ਨਾਲ ਹਾਂ, ਮੈਂ ਕਿਸਾਨਾਂ ਅਤੇ ਉਨ੍ਹਾਂ ਦੇ ਸ਼ਾਂਤੀਪੂਰਨ ਅੰਦੋਲਨ ਦੇ ਨਾਲ ਹਾਂ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
 


Inder Prajapati

Content Editor

Related News