10ਵੀਂ ਦੀ ਪ੍ਰੀਖਿਆ ਰੱਦ ਕਰਨ ''ਤੇ ਖੁਸ਼ੀ, 12ਵੀਂ ਜਮਾਤ ਦੀ ਪ੍ਰੀਖਿਆ ''ਤੇ ਵੀ ਹੋਵੇ ਅੰਤਿਮ ਫ਼ੈਸਲਾ : ਪ੍ਰਿਯੰਕਾ

Wednesday, Apr 14, 2021 - 04:01 PM (IST)

10ਵੀਂ ਦੀ ਪ੍ਰੀਖਿਆ ਰੱਦ ਕਰਨ ''ਤੇ ਖੁਸ਼ੀ, 12ਵੀਂ ਜਮਾਤ ਦੀ ਪ੍ਰੀਖਿਆ ''ਤੇ ਵੀ ਹੋਵੇ ਅੰਤਿਮ ਫ਼ੈਸਲਾ : ਪ੍ਰਿਯੰਕਾ

ਨਵੀਂ ਦਿੱਲੀ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐੱਸ.ਈ.) ਦੀ 10ਵੀਂ ਜਮਾਤ ਦੀ ਪ੍ਰੀਖਿਆ ਰੱਦ ਕਰਨ ਦੇ ਕੇਂਦਰ ਦੇ ਫ਼ੈਸਲੇ 'ਤੇ ਖੁਸ਼ੀ ਜਤਾਈ ਹੈ। ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ 12ਵੀਂ ਜਮਾਤ ਦੀ ਪ੍ਰੀਖਿਆ ਬਾਰੇ ਕੋਈ ਅੰਤਿਮ ਫ਼ੈਸਲਾ ਲਿਆ ਜਾਵੇ। ਉਨ੍ਹਾਂ ਨੇ ਟਵੀਟ ਕੀਤਾ,''ਖੁਸ਼ੀ ਹੋਈ ਕਿ ਆਖਰਕਾਰ ਸਰਕਾਰ ਨੇ 10ਵੀਂ ਜਮਾਤ ਦੀ ਪ੍ਰੀਖਿਆ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ। ਫਿਲਹਾਲ 12ਵੀਂ ਜਮਾਤ ਦੀ ਪ੍ਰੀਖਿਆ ਬਾਰੇ ਵੀ ਅੰਤਿਮ ਫ਼ੈਸਲਾ ਲੈਣਾ ਚਾਹੀਦਾ। ਜੂਨ ਤੱਕ ਵਿਦਿਆਰਥੀਆਂ ਨੂੰ ਬਿਨਾਂ ਕਾਰਨ ਦਬਾਅ 'ਚ ਰੱਖਣ ਦਾ ਕੋਈ ਮਤਲਬ ਨਹੀਂ ਹੈ।''

PunjabKesariਪ੍ਰਿਯੰਕਾ ਨੇ ਕਿਹਾ,''ਇਹ ਗਲਤ ਰਵੱਈਆ ਹੈ। ਸਰਕਾਰ ਤੋਂ ਅਪੀਲ ਕਰਦੀ ਹਾਂ ਕਿ ਹਾਲੇ ਫ਼ੈਸਲਾ ਕੀਤਾ ਜਾਵੇ।'' ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ ਦੇਸ਼ 'ਚ ਕੋਵਿਡ-19 ਲਾਗ਼ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਬੁੱਧਵਾਰ ਨੂੰ ਸੀ.ਬੀ.ਐੱਸ.ਈ. ਦੀ 10ਵੀਂ ਜਮਾਤ ਦੀ ਪ੍ਰੀਖਿਆ ਰੱਦ ਕਰ ਦਿੱਤੀ, ਜਦੋਂ ਕਿ 12ਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਅਤੇ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ, ਕੇਂਦਰੀ ਸਿੱਖਿਆ ਸਕੱਤਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ 'ਚ ਹੋਈ ਇਕ ਬੈਠਕ 'ਚ ਇਸ ਬਾਰੇ ਫ਼ੈਸਲਾ ਲਿਆ ਗਿਆ। ਪ੍ਰਿਯੰਕਾ ਨੇ ਪਿਛਲੇ ਕੁਝ ਦਿਨਾਂ 'ਚ ਕਈ ਵਾਰ ਇਹ ਮੰਗ ਚੁੱਕੀ ਸੀ ਕਿ 10ਵੀਂ ਅਤੇ 12ਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਰੱਦ ਕੀਤੀਆਂ ਜਾਣ। ਦੋਵੇਂ ਹੀ ਜਮਾਤਾਂ ਦੀਆਂ ਪ੍ਰੀਖਿਆਵਾਂ 4 ਮਈ ਤੋਂ ਸ਼ੁਰੂ ਹੋਣੀਆਂ ਸਨ।

ਇਹ ਵੀ ਪੜ੍ਹੋ : CBSE ਪ੍ਰੀਖਿਆਵਾਂ ਨਾਲ ਜੁੜੇ ਫ਼ੈਸਲੇ 'ਤੇ ਬੋਲੇ ਕੇਜਰੀਵਾਲ, ਵਿਦਿਆਰਥੀਆਂ ਲਈ ਵੱਡੀ ਰਾਹਤ


author

DIsha

Content Editor

Related News