ਚੌਕੀਦਾਰ ਨੂੰ ਗਰੀਬਾਂ ਦੀ ਫਿਕਰ ਨਹੀਂ, ਅਮੀਰਾਂ ਦੀ ਕਰਦੇ ਹਨ ਡਿਊਟੀ : ਪ੍ਰਿਯੰਕਾ
Sunday, Mar 24, 2019 - 12:26 PM (IST)

ਨਵੀਂ ਦਿੱਲੀ— ਕਾਂਗਰਸ ਦੀ ਸੀਨੀਅਰ ਨੇਤਾ ਪ੍ਰਿਯੰਕਾ ਗਾਂਧੀ ਵਡੇਰਾ ਨੇ ਐਤਵਾਰ ਨੂੰ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਨੂੰ ਗੰਨਾ ਕਿਸਾਨਾਂ ਦੀ ਕੋਈ ਫਿਕਰ ਨਹੀਂ ਹੈ, ਜਿਸ ਕਾਰਨ ਕਿਸਾਨਾਂ ਦੇ ਬੱਚਿਆਂ ਨੂੰ ਸਿੱਖਿਆ ਅਤੇ ਭੋਜਨ ਨਹੀਂ ਮਿਲ ਪਾ ਰਿਹਾ ਹੈ ਅਤੇ ਉਨ੍ਹਾਂ ਦੀ ਅਗਲੀ ਫਸਲ ਵੀ ਖਰਾਬ ਹੋ ਰਹੀ ਹੈ।ਗਰੀਬਾਂ ਦੀ ਫਿਕਰ ਨਹੀਂ
ਸ਼੍ਰੀਮਤੀ ਵਡੇਰਾ ਨੇ ਟਵਿੱਟਰ 'ਤੇ ਕਿਹਾ,''ਗੰਨਾ ਕਿਸਾਨਾਂ ਦੇ ਪਰਿਵਾਰ ਦਿਨ-ਰਾਤ ਮਿਹਨਤ ਕਰਦੇ ਹਨ ਪਰ ਉੱਤਰ ਪ੍ਰਦੇਸ਼ ਸਰਕਾਰ ਉਨ੍ਹਾਂ ਦੇ ਭੁਗਤਾਨ ਦੀ ਵੀ ਜ਼ਿੰਮੇਵਾਰੀ ਨਹੀਂ ਲੈਂਦੀ। ਕਿਸਾਨਾਂ ਦਾ 10 ਹਜ਼ਾਰ ਕਰੋੜ ਰੁਪਏ ਬਕਾਇਆ ਮਤਲਬ ਉਨ੍ਹਾਂ ਦੇ ਬੱਚਿਆਂ ਦੀ ਸਿੱਖਿਆ, ਭੋਜਨ, ਸਿਹਤ ਅਤੇ ਅਗਲੀ ਫਸਲ ਸਭ ਕੁਝ ਠੱਪ ਹੋ ਜਾਂਦਾ ਹੈ। ਇਹ ਚੌਕੀਦਾਰ ਸਿਰਫ ਅਮੀਰਾਂ ਦੀ ਡਿਊਟੀ ਕਰਦੇ ਹਨ, ਗਰੀਬਾਂ ਦੀ ਇਨ੍ਹਾਂ ਨੂੰ ਫਿਕਰ ਨਹੀਂ।'' ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਵਡੇਰਾ ਪੂਰਬੀ ਉੱਤਰ ਪ੍ਰਦੇਸ਼ ਨਾਲ ਸੰਬੰਧਤ ਮਾਮਲਿਆਂ ਦੀ ਇੰਚਾਰਜ ਹੈ ਅਤੇ ਖੇਤਰ 'ਚ ਪਾਰਟੀ ਦੇ ਚੋਣ ਪ੍ਰਚਾਰ 'ਚ ਜ਼ੋਰਾਂ ਨਾਲ ਲੱਗੀ ਹੋਈ ਹੈ।