ਭਾਜਪਾ ਵਾਲੇ ਕੁਝ ਵੀ ਕਹਿਣ, ਰਾਹੁਲ ਗਾਂਧੀ ਲਈ ਦੇਸ਼ ਤੋਂ ਵੱਧ ਕੇ ਕੁਝ ਨਹੀਂ : ਪ੍ਰਿਯੰਕਾ ਗਾਂਧੀ
Friday, Dec 06, 2024 - 12:02 PM (IST)
ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ 'ਦੇਸ਼ਧ੍ਰੋਹੀ' ਕਹੇ ਜਾਣ 'ਤੇ ਸ਼ੁੱਕਰਵਾਰ ਨੂੰ ਕਿਹਾ ਕਿ ਸੱਤਾਧਾਰੀ ਦਲ ਦੇ ਲੋਕ ਕੁਝ ਵੀ ਕਹਿਣ, ਉਨ੍ਹਾਂ ਨੂੰ ਫਰਕ ਨਹੀਂ ਪੈਂਦਾ, ਕਿਉਂਕਿ ਉਨ੍ਹਾਂ ਦੇ ਭਰਾ ਲਈ ਦੇਸ਼ ਤੋਂ ਵੱਧ ਕੇ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਦੇਸ਼ ਦੀ ਆਜ਼ਾਦੀ ਲਈ 13 ਸਾਲ ਜੇਲ੍ਹ 'ਚ ਕੱਟਣ ਵਮਾਲੇ ਪੰਡਿਤ ਜਵਾਹਰਲਾਲ ਨਹਿਰੂ ਅਤੇ ਪਾਕਿਸਤਾਨ ਦੇ 2 ਟੁਕੜੇ ਕਰਨ ਵਾਲੀ ਇੰਦਰਾ ਗਾਂਧੀ ਨੂੰ 'ਦੇਸ਼ਧ੍ਰੋਹੀ' ਕਹਿ ਸਕਦੇ ਹਨ, ਉਨ੍ਹਾਂ ਲਈ ਰਾਹੁਲ ਗਾਂਧੀ ਲਈ ਇਸ ਸ਼ਬਦ ਦਾ ਇਸਤੇਮਾਲ ਕਰਨਾ ਕੋਈ ਨਵੀਂ ਗੱਲ ਨਹੀਂ ਹੈ।
ਪ੍ਰਿਯੰਕਾ ਨੇ ਸੰਸਦ ਕੰਪਲੈਕਸ 'ਚ ਕਿਹਾ,''ਜੋ ਰਾਜੀਵ ਗਾਂਧੀ ਨੂੰ ਦੇਸ਼ਧ੍ਰੋਹੀ ਕਹਿ ਸਕਦੇ ਹਨ, ਉਹ ਜੇਕਰ ਰਾਹੁਲ ਗਾਂਧੀ ਲਈ ਅਜਿਹਾ ਕਹਿ ਰਹੇ ਹਨ ਤਾਂ ਕੋਈ ਨਵੀਂ ਗੱਲ ਨਹੀਂ ਹੈ।'' ਉਨ੍ਹਾਂ ਕਿਹਾ,''ਮੈਨੂੰ ਮੇਰੇ ਭਰਾ 'ਤੇ ਬਹੁਤ ਮਾਣ ਹੈ, ਉਨ੍ਹਾਂ ਲਈ ਦੇਸ਼ ਤੋਂ ਵੱਧ ਕੇ ਕੁਝ ਨਹੀਂ ਹੈ। ਉਨ੍ਹਾਂ ਨੇ ਦੇਸ਼ ਦੀ ਏਕਤਾ ਲਈ 8 ਹਜ਼ਾਰ ਕਿਲੋਮੀਟਰ ਦੀ ਯਾਤਰਾ ਕੀਤੀ, ਜਿਸ 'ਚੋਂ ਚਾਰ ਹਜ਼ਾਰ ਕਿਲੋਮੀਟਰ ਦੀ ਪੈਦਲ ਯਾਤਰਾ ਸੀ।'' ਪ੍ਰਿਯੰਕਾ ਗਾਂਧੀ ਨੇ ਭਾਜਪਾ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ,''ਇਹ ਲੋਕ ਕੁਝ ਵੀ ਕਹਿੰਦੇ ਰਹੇ, ਫਰਕ ਨਹੀਂ ਪੈਂਦਾ।'' ਭਾਜਪਾ ਬੁਲਾਰੇ ਸੰਬਿਤ ਪਾਤਰਾ ਨੇ ਵੀਰਵਾਰ ਨੂੰ ਇਕ ਪੱਤਰਕਾਰ ਸੰਮੇਲਨ 'ਚ ਦੋਸ਼ ਲਗਾਇਆ ਸੀ ਕਿ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਭਾਰਤ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਹੀ ਖੋਜੀ ਮੀਡੀਆ ਸਮੇਤ ਅੰਤਰਰਾਸ਼ਟਰੀ ਤਾਕਤਾਂ ਨਾਲ ਸੰਬੰਧ ਰੱਖਦੇ ਹਨ ਅਤੇ ਉਹ ਦੇਸ਼ਧ੍ਰੋਹੀ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8