ਸਰਕਾਰ ਨੂੰ ਕਿਸਾਨਾਂ ਨਾਲ ਕਰਨੀ ਚਾਹੀਦੀ ਹੈ ਗੱਲ : ਪ੍ਰਿਯੰਕਾ ਗਾਂਧੀ
Monday, Dec 28, 2020 - 11:48 AM (IST)
ਨਵੀਂ ਦਿੱਲੀ- ਭਾਰਤੀ ਰਾਸ਼ਟਰੀ ਕਾਂਗਰਸ ਅੱਜ ਯਾਨੀ ਸੋਮਵਾਰ ਨੂੰ ਆਪਣਾ 136ਵਾਂ ਸਥਾਪਨਾ ਦਿਵਸ ਮਨ੍ਹਾ ਰਹੀ ਹੈ। ਇਸ ਮੌਕੇ ਹੈੱਡ ਕੁਆਰਟਰ ਪਹੁੰਚੀ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਦਾ ਸਿਆਸੀ ਸਾਜਿਸ਼ ਦੱਸਣਾ ਇਕਦਮ ਗਲਤ ਹੈ। ਹਾਲਾਂਕਿ ਇਸ ਵਿਚ ਰਾਹੁਲ ਦੀ ਵਿਦੇਸ਼ ਯਾਤਰਾ 'ਤੇ ਪੁੱਛੇ ਗਏ ਸਵਾਲ 'ਤੇ ਪ੍ਰਿਯੰਕਾ ਨੇ ਚੁੱਪੀ ਸਾਧ ਲਈ।
ਇਹ ਵੀ ਪੜ੍ਹੋ : ਕੇਰਲ ਦੇ ਕਿਸਾਨਾਂ ਨੇ ਖੋਲ੍ਹੇ ਦਿਲ ਦੇ ਬੂਹੇ, ਦਿੱਲੀ ਦੀਆਂ ਬਰੂਹਾਂ ’ਤੇ ਡਟੇ ਕਿਸਾਨਾਂ ਲਈ ਭੇਜੇ 16 ਟਨ ਅਨਾਨਾਸ
ਪ੍ਰਿਯੰਕਾ ਗਾਂਧੀ ਨੇ ਕੇਂਦਰ ਸਰਕਾਰ 'ਤੇ ਹਮਲਾ ਜਾਰੀ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਦੀ ਭਾਸ਼ਾ ਕਿਸਾਨਾਂ ਲਈ ਇਸਤੇਮਾਲ ਕੀਤੀ ਜਾ ਰਹੀ ਹੈ, ਉਹ ਪਾਪ ਹੈ। ਸਰਕਾਰ ਨੂੰ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ। ਦੱਸਣਯੋਗ ਹੈ ਕਿ ਕਾਂਗਰਸ ਦੇ 136ਵੇਂ ਸਥਾਪਨਾ ਦਿਵਸ 'ਤੇ ਅਖਿਲ ਭਾਰਤੀ ਕਾਂਗਰਸ ਕਮੇਟੀ ਮੈਂਬਰਾਂ ਨੇ ਪਾਰਟੀ ਦੀਆਂ ਰਾਜ ਇਕਾਈਆਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ 'ਤਿਰੰਗਾ ਯਾਤਰਾ' ਦਾ ਆਯੋਜਨ ਕਰਨ ਅਤੇ ਨੌਜਵਾਨਾਂ ਨਾਲ ਜੁੜਨ ਲਈ ਸੋਸ਼ਲ ਮੀਡੀਆ ਮੁਹਿੰਮ 'ਸੈਲਫੀ ਵਿਦ ਤਿਰੰਗਾ' ਚਲਾਉਣ।
ਇਹ ਵੀ ਪੜ੍ਹੋ : ਸਿੰਘੂ ਸਰਹੱਦ ’ਤੇ ਡਟੇ ਕਿਸਾਨਾਂ ਨੇ ਥਾਲੀਆਂ-ਪੀਪੇ ਖੜਕਾ PM ਮੋਦੀ ਦੀ ‘ਮਨ ਕੀ ਬਾਤ’ ਦਾ ਕੀਤਾ ਵਿਰੋਧ (ਤਸਵੀਰਾਂ)
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ