ਪ੍ਰਿਯੰਕਾ ਗਾਂਧੀ ਤੇ ਕਈ ਹੋਰ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ ''ਚ ਕੀਤਾ ਪ੍ਰਦਰਸ਼ਨ
Saturday, Dec 14, 2024 - 12:20 PM (IST)
ਨਵੀਂ ਦਿੱਲੀ- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਕੇਰਲ ਦੇ ਕਈ ਹੋਰ ਮੈਂਬਰਾਂ ਨੇ ਸ਼ਨੀਵਾਰ ਨੂੰ ਵਾਇਨਾਡ ਦੀ ਜ਼ਮੀਨ ਖਿਸਕਣ ਤ੍ਰਾਸਦੀ ਦੇ ਪੀੜਤਾਂ ਲਈ ਰਾਹਤ ਪੈਕੇਜ ਦੀ ਮੰਗ ਨੂੰ ਲੈ ਕੇ ਸੰਸਦ ਕੰਪਲੈਕਸ 'ਚ ਪ੍ਰਦਰਸ਼ਨ ਕੀਤਾ। ਸੰਸਦ ਭਵਨ ਦੇ 'ਮਕਰ ਦੁਆਰ' ਨੇੜੇ ਪ੍ਰਿਯੰਕਾ ਗਾਂਧੀ ਅਤੇ ਕਈ ਹੋਰ ਸੰਸਦ ਮੈਂਬਰ ਇਕੱਠੇ ਹੋਏ ਅਤੇ 'ਵਾਇਨਾਡ ਨਾਲ ਭੇਦਭਾਵ ਬੰਦ ਕਰੋ' ਦੇ ਨਾਅਰੇ ਲਗਾਏ। ਵਾਇਨਾਡ ਤੋਂ ਲੋਕ ਸਭਾ ਮੈਂਬਰ ਪ੍ਰਿਯੰਕਾ ਗਾਂਧੀ ਨੇ ਕਿਹਾ,''ਸਰਕਾਰ ਵਾਇਨਾਡ ਨੂੰ ਵਿਸ਼ੇਸ਼ ਪੈਕੇਜ ਦੇਣ ਤੋਂ ਇਨਕਾਰ ਕਰ ਰਹੀ ਹੈ। ਅਸੀਂ ਗ੍ਰਹਿ ਮੰਤਰੀ (ਅਮਿਤ ਸ਼ਾਹ) ਨੂੰ ਅਪੀਲ ਕੀਤੀ ਹੈ ਅਤੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਹੈ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ 'ਚ ਵੀ ਵੱਡੇ ਪੈਮਾਨੇ 'ਤੇ ਤਬਾਹੀ ਹੋਈ ਹੈ ਅਤੇ ਉਹ ਵੀ ਕੇਂਦਰ ਤੋਂ ਮਦਦ ਮੰਗ ਰਹੇ ਹਨ।'' ਉਨ੍ਹਾਂ ਨੇ ਦੋਸ਼ ਲਗਾਇਆ ਕਿ ਇਨ੍ਹਾਂ ਦੋਹਾਂ ਮਾਮਲਿਆਂ 'ਚ ਕੇਂਦਰ ਸਰਕਾਰ ਰਾਜਨੀਤਕ ਕਾਰਨਾਂ ਕਰ ਕੇ ਪੀੜਤਾਂ ਨੂੰ ਉਨ੍ਹਾਂ ਦੀ ਉੱਚਿਤ ਮਦਦ ਤੋਂ ਵਾਂਝੇ ਕਰ ਰਹੀ ਹੈ।
ਪ੍ਰਿਯੰਕਾ ਨੇ ਕਿਹਾ,''ਭਾਰਤ ਦੇ ਨਾਗਰਿਕ ਹੋਣ ਦੇ ਨਾਤੇ ਸਾਰੇ ਸਮਾਨ ਰਵੱਈਏ ਦੇ ਯੋਗ ਹਨ ਅਤੇ ਕੁਦਰਤੀ ਆਫ਼ਤਾਂ ਨੂੰ ਲੈ ਕੇ ਕੋਈ ਭੇਦਭਾਵ ਨਹੀਂ ਹੋਣਾ ਚਾਹੀਦਾ।'' ਪ੍ਰਿਯੰਕਾ ਗਾਂਧੀ ਵਾਡਰਾ ਨੇ ਇਸੇ ਮੁੱਦੇ 'ਤੇ ਪਿਛਲੇ ਦਿਨੀਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਵੀਰਵਾਰ ਨੂੰ ਲੋਕ ਸਭਾ 'ਚ ਕਿਹਾ ਸੀ ਕਿ ਵਿਰੋਧੀ ਦਲਾਂ ਨੂੰ ਵਾਇਨਾਡ ਦੀ ਜ਼ਮੀਨ ਖਿਸਕਣ ਤ੍ਰਾਸਦੀ 'ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ, ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਇਸ ਹਾਦਸੇ ਤੋਂ ਬਾਅਦ ਸੰਵੇਦਨਸ਼ੀਲ ਸੀ ਅਤੇ ਉਸ ਨੇ ਰਾਜ ਨੂੰ ਪੂਰੀ ਮਦਦ ਉਪਲੱਬਧ ਕਰਵਾਈ। ਰਾਏ ਨੇ ਸਦਨ 'ਚ 'ਕੁਦਰਤੀ ਪ੍ਰਬੰਧਨ (ਸੋਧ) ਬਿੱਲ, 2024' 'ਤੇ ਚਰਚਾ ਦਾ ਜਵਾਬ ਦਿੰਦੇ ਹੋਏ ਇਹ ਵੀ ਕਿਹਾ ਸੀ ਕਿ ਵਿਰੋਧੀ ਧਿਰ ਨੂੰ ਮੋਦੀ ਸਰਕਾਰ ਦੇ ਸਹਿਯੋਗ ਨੂੰ ਸਵੀਕਾਰ ਕਰਨਾ ਚਾਹੀਦਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8