SPG ਸੁਰੱਖਿਆ ਹਟਾਏ ਜਾਣ ''ਤੇ ਬੋਲੀ ਪ੍ਰਿਅੰਕਾ, ਇਹ ਰਾਜਨੀਤੀ ਦਾ ਹਿੱਸਾ

11/21/2019 8:24:16 PM

ਨਵੀਂ ਦਿੱਲੀ — ਗਾਂਧੀ ਪਰਿਵਾਰ ਤੋਂ ਐੱਸ.ਪੀ.ਜੀ. ਸੁਰੱਖਿਆ ਵਾਪਸ ਲੈਣ ਦਾ ਮਾਮਲਾ ਇਨ੍ਹਾਂ ਦਿਨੀਂ ਸਰਗਰਮ ਹੋਇਆ ਹੈ। ਵਿਰੋਧੀ ਵੱਲੋਂ ਲਗਾਤਾਰ ਇਸ ਫੈਸਲੇ ਦਾ ਨਿੰਦਾ ਕੀਤੀ ਜਾ ਰਹੀ ਹੈ। ਹੁਣ ਇਸ ਫੈਸਲੇ 'ਤੇ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਇਹ ਰਾਜਨੀਤੀ ਦਾ ਹਿੱਸਾ ਹੈ ਅਤੇ ਹੁੰਦਾ ਰਹਿੰਦਾ ਹੈ। ਇਸ ਤੋਂ ਪਹਿਲਾਂ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਲੋਕ ਸਭਾ 'ਚ ਕਾਂਗਰਸ ਵੱਲੋਂ ਇਸ ਮਾਮਲੇ ਨੂੰ ਜੋਰਦਾਰ ਤਰੀਕੇ ਨਾਲ ਚੁੱਕਿਆ ਗਿਆ। ਕਾਂਗਰਸ ਸੰਸਦਾਂ ਦਾ ਦੋਸ਼ ਹੈ ਕਿ ਸਰਕਾਰ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਸੰਸਦ ਸੈਸ਼ਨ ਦੇ ਦੂਜੇ ਦਿਨ ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਗਾਂਧੀ ਪਰਿਵਾਰ ਤੋਂ ਐੱਸ.ਪੀ.ਜੀ. ਸੁਰੱਖਿਆ ਹਟਾਉਣ ਦੇ ਫੈਸਲੇ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਸੋਨੀਆ ਗਾਂਧੀ ਦੀ ਐੱਸ.ਪੀ.ਜੀ. ਸੁਰੱਖਿਆ ਕਿਉਂ ਵਾਪਸ ਲਈ ਇਸ 'ਤੇ ਜਵਾਬ ਦੇਣਾ ਚਾਹੀਦਾ। ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਆਮ ਲੋਕ ਨਹੀਂ ਹਨ, ਜਿਨ੍ਹਾਂ ਨੂੰ ਸੁਰੱਖਿਆ ਮਿਲੀ ਹੋਈ ਸੀ। ਅਟਲ ਬਿਹਾਰੀ ਵਾਜਪੇਈ ਦੀ ਸਰਕਾਰ ਨੇ ਵੀ ਐੱਸ.ਪੀ.ਜੀ. ਨੂੰ ਗਾਂਧੀ ਪਰਿਵਾਰ ਦੀ ਸੁਰੱਖਿਆ 'ਚ ਰਹਿਣ ਦਿੱਤਾ ਸੀ।


Inder Prajapati

Edited By Inder Prajapati