ਚੋਣ ਪ੍ਰਚਾਰ ਦੌਰਾਨ ਪ੍ਰਿਅੰਕਾ ਗਾਂਧੀ ਦਾ ਵੱਡਾ ਬਿਆਨ, ਕਿਹਾ- ਮੇਰੇ ਕੋਲ 35 ਸਾਲ ਦਾ ਤਜ਼ਰਬਾ

Wednesday, Oct 23, 2024 - 05:27 PM (IST)

ਚੋਣ ਪ੍ਰਚਾਰ ਦੌਰਾਨ ਪ੍ਰਿਅੰਕਾ ਗਾਂਧੀ ਦਾ ਵੱਡਾ ਬਿਆਨ, ਕਿਹਾ- ਮੇਰੇ ਕੋਲ 35 ਸਾਲ ਦਾ ਤਜ਼ਰਬਾ

ਵਾਇਨਾਡ (ਕੇਰਲ) : ਕਾਂਗਰਸ ਜਨਰਲ ਸਕੱਤਰ ਅਤੇ ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ਤੋਂ ਪਾਰਟੀ ਉਮੀਦਵਾਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਨੇ 1989 'ਚ 17 ਸਾਲ ਦੀ ਉਮਰ 'ਚ ਚੋਣ ਪ੍ਰਚਾਰ 'ਚ ਹਿੱਸਾ ਲੈਣਾ ਸ਼ੁਰੂ ਕੀਤਾ ਸੀ ਅਤੇ ਹੁਣ ਇਸ 'ਚ 35 ਸਾਲ ਦਾ ਅਨੁਭਵ ਹੈ। ਵਾਇਨਾਡ ਲੋਕ ਸਭਾ ਉਪ ਚੋਣ ਲਈ ਨਾਮਜ਼ਦਗੀ ਭਰਨ ਤੋਂ ਪਹਿਲਾਂ ਕਲਪੇਟਾ ਵਿੱਚ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਉਹ 1989 ਵਿੱਚ ਆਪਣੇ ਪਿਤਾ ਰਾਜੀਵ ਗਾਂਧੀ ਨਾਲ ਚੋਣ ਮੁਹਿੰਮ ਵਿੱਚ ਸ਼ਾਮਲ ਹੋਈ ਸੀ। ਉਸ ਤੋਂ ਬਾਅਦ 35 ਸਾਲਾਂ ਵਿੱਚ ਉਸਨੇ ਆਪਣੀ ਮਾਂ ਸੋਨੀਆ ਗਾਂਧੀ, ਭਰਾ ਰਾਹੁਲ ਗਾਂਧੀ ਅਤੇ ਪਾਰਟੀ ਦੇ ਹੋਰ ਸਾਥੀਆਂ ਲਈ ਚੋਣ ਪ੍ਰਚਾਰ ਕੀਤਾ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਰਾਹੁਲ ਗਾਂਧੀ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਦੱਸ ਦੇਈਏ ਕਿ ਉਨ੍ਹਾਂ ਦਾ ਇਹ ਬਿਆਨ ਭਾਜਪਾ ਦੀ ਵਾਇਨਾਡ ਲੋਕ ਸਭਾ ਜ਼ਿਮਨੀ ਚੋਣ ਦੇ ਉਮੀਦਵਾਰ ਨਵਿਆ ਹਰੀਦਾਸ ਦੇ ਉਸ ਬਿਆਨ ਤੋਂ ਇਕ ਦਿਨ ਬਾਅਦ ਆਇਆ, ਜਿਸ ਵਿਚ ਉਹਨਾਂ ਕਿਹਾ ਕਿ ਉਹ ਲੋਕਾਂ ਦੀ ਪ੍ਰਤੀਨਿਧਤਾ ਕਰਨ ਵਿਚ ਪ੍ਰਿਯੰਕਾ ਨਾਲੋਂ ਜ਼ਿਆਦਾ ਤਜਰਬੇਕਾਰ ਹੈ। ਪ੍ਰਿਅੰਕਾ ਗਾਂਧੀ ਦੇ ਭਾਸ਼ਣ ਦੌਰਾਨ ਮੰਚ 'ਤੇ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ, ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਅਤੇ ਪਾਰਟੀ ਦੇ ਹੋਰ ਸੀਨੀਅਰ ਨੇਤਾ ਮੌਜੂਦ ਸਨ। ਕਾਂਗਰਸ ਜਨਰਲ ਸਕੱਤਰ ਨੇ ਇਹ ਵੀ ਕਿਹਾ ਕਿ ਉਹ ਵਾਇਨਾਡ ਦੇ ਲੋਕਾਂ ਦੀ ਨੁਮਾਇੰਦਗੀ ਲਈ ਉਮੀਦਵਾਰ ਬਣਾਏ ਜਾਣ ਨੂੰ ਸਨਮਾਨ ਸਮਝਦੀ ਹੈ।

ਇਹ ਵੀ ਪੜ੍ਹੋ - ਸਕੂਲੀ ਬੱਚਿਆਂ ਲਈ Good News, ਨਵੰਬਰ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ

ਉਹ ਜ਼ਿਲ੍ਹੇ ਵਿੱਚ ਜ਼ਮੀਨ ਖਿਸਕਣ ਦੌਰਾਨ ਵਾਇਨਾਡ ਦੇ ਲੋਕਾਂ ਦੁਆਰਾ ਦਿਖਾਈ ਗਈ ਹਿੰਮਤ ਤੋਂ ਬਹੁਤ ਪ੍ਰਭਾਵਿਤ ਹੋਈ ਹੈ। ਪ੍ਰਿਅੰਕਾ ਦਾ ਮੁਕਾਬਲਾ ਖੱਬੇ ਪੱਖੀ ਗਠਜੋੜ ਐੱਲਡੀਐੱਫ ਉਮੀਦਵਾਰ ਸੱਤਿਆਨ ਮੋਕੇਰੀ ਅਤੇ ਭਾਜਪਾ ਦੇ ਨਵਿਆ ਹਰੀਦਾਸ ਨਾਲ ਹੋਵੇਗਾ। ਇਸ ਲੋਕ ਸਭਾ ਚੋਣ ਵਿੱਚ ਵਾਇਨਾਡ ਦੇ ਨਾਲ-ਨਾਲ ਰਾਹੁਲ ਗਾਂਧੀ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਤੋਂ ਵੀ ਚੁਣੇ ਗਏ ਸਨ। ਬਾਅਦ ਵਿੱਚ ਉਸ ਨੇ ਵਾਇਨਾਡ ਸੀਟ ਛੱਡਣ ਦਾ ਫ਼ੈਸਲਾ ਕੀਤਾ। ਇਸ ਕਾਰਨ ਇੱਥੇ ਉਪ ਚੋਣਾਂ ਹੋ ਰਹੀਆਂ ਹਨ। ਵਾਇਨਾਡ 'ਚ 13 ਨਵੰਬਰ ਨੂੰ ਵੋਟਿੰਗ ਹੋਵੇਗੀ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News