ਜ਼ਹਿਰੀਲੀ ਸ਼ਰਾਬ ਨਾਲ 50 ਤੋਂ ਵੱਧ ਲੋਕਾਂ ਦੀ ਮੌਤ, ਪ੍ਰਿਯੰਕਾ ਨੇ ਯੋਗੀ ਸਰਕਾਰ ''ਤੇ ਵਿੰਨ੍ਹਿਆ ਨਿਸ਼ਾਨਾ
Sunday, May 30, 2021 - 01:33 PM (IST)
ਨਵੀਂ ਦਿੱਲੀ- ਉੱਤਰ ਪ੍ਰਦੇਸ਼ 'ਚ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਵੀ ਜ਼ਹਿਰੀਲੀ ਸ਼ਰਾਬ ਦੇ ਕਾਰੋਬਾਰ 'ਤੇ ਰੋਕ ਨਹੀਂ ਲੱਗ ਪਾ ਰਹੀ ਹੈ। ਪ੍ਰਦੇਸ਼ ਦੇ ਅਲੀਗੜ੍ਹ 'ਚ ਜ਼ਹਿਰੀਲੀ ਸ਼ਰਾਬ ਕਾਰਨ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਐਤਵਾਰ ਸਵੇਰ ਤੱਕ ਜਾਰੀ ਹੈ। ਹੁਣ ਤੱਕ 50 ਤੋਂ ਵੱਧ ਲੋਕਾਂ ਦੀ ਮੌਤ ਹੋ ਚੁਕੀ ਹੈ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਇਸ ਘਟਨਾ ਨੂੰ ਲੈ ਕੇ ਯੋਗੀ ਸਰਕਾਰ 'ਤੇ ਜੰਮ ਕੇ ਨਿਸ਼ਾਨਾ ਸਾਧਿਆ ਹੈ। ਪ੍ਰਿਯੰਕਾ ਨੇ ਫੇਸਬੁੱਕ ਪੋਸਟ 'ਚ ਲਿਖਿਆ,''ਉੱਤਰ ਪ੍ਰਦੇਸ਼ ਸਰਕਾਰ ਦੇ ਜੰਗਲਰਾਜ 'ਚ ਪਹਿਲਾਂ ਅਪਰਾਧ ਹੁੰਦਾ ਹੈ, ਫਿਰ ਅਪਰਾਧ 'ਤੇ ਪਰਦਾ ਪਾਇਆ ਜਾਂਦਾ ਹੈ ਅਤੇ ਅਪਰਾਧੀਆਂ ਨੂੰ ਬਚਾਇਆ ਜਾਂਦਾ ਹੈ। ਜ਼ਹਿਰੀਲੀ ਸ਼ਰਾਬ ਨਾਲ ਅਲੀਗੜ੍ਹ 'ਚ 51 ਲੋਕਾਂ ਦੀ ਮੌਤ ਹੋ ਚੁਕੀ ਹੈ ਪਰ ਪ੍ਰਸ਼ਾਸਨ ਹਾਲ 25 ਮੌਤਾਂ ਹੀ ਦੱਸ ਰਿਹਾ ਹੈ।
ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਪ੍ਰਿਯੰਕਾ ਨੇ ਲਿਖਿਆ ਸੀ,''ਉੱਤਰ ਪ੍ਰਦੇਸ਼ 'ਚ ਕਾਨੂੰਨ ਵਿਵਸਥਾ ਦੇ ਨਾਮ 'ਤੇ ਜੰਗਲਰਾਜ ਅਤੇ ਕਾਰਵਾਈ ਦਾ ਦਿਖਾਵਾ ਲੋਕਾਂ ਲਈ ਜਾਨਲੇਵਾ ਬਣਦਾ ਜਾ ਰਿਹਾ ਹੈ। ਸਾਲ ਭਰ 'ਚ ਯੂ.ਪੀ. 'ਚ ਜ਼ਹਿਰੀਲੀ ਸ਼ਰਾਬ ਨਾਲ ਲਗਭਗ 100 ਤੋਂ ਵੱਧ ਮੌਤਾਂ ਹੋ ਚੁਕੀਆਂ ਹਨ. ਹਰ ਵਾਰ ਐਕਸ਼ਨ ਲੈਣ ਦਾ ਨਾਟਕ ਕੀਤਾ ਜਾਂਦਾ ਹੈ ਪਰ ਕੁਝ ਦਿਨਾਂ ਬਾਅਦ ਹੀ ਦੂਜੀ ਘਟਨਾ ਵਾਪਰ ਜਾਂਦੀ ਹੈ।