ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ

Wednesday, Aug 10, 2022 - 10:08 AM (IST)

ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ

ਨਵੀਂ ਦਿੱਲੀ- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਕੋਰੋਨਾ ਵਾਇਰਸ ਪਾਜ਼ੇਟਿਵ ਹੋ ਗਈ ਹੈ। ਉਨ੍ਹਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਉਹ ਕੋਰੋਨਾ ਵਾਇਰਸ ਤੋਂ ਪੀੜਤ ਹੋ ਗਈ ਹੈ। ਪ੍ਰਿਯੰਕਾ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਉਹ ਘਰ ’ਚ ਇਕਾਂਤਵਾਸ ਹੈ ਅਤੇ ਕੋਵਿਡ ਨਾਲ ਜੁੜੇ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰੇਗੀ। 

PunjabKesari

ਦੱਸ ਦੇਈਏ ਕਿ ਪ੍ਰਿਯੰਕਾ ਇਸ ਤੋਂ ਪਹਿਲਾਂ ਵੀ ਕੋਰੋਨਾ ਵਾਇਰਸ ਤੋਂ ਪੀੜਤ ਹੋ ਚੁੱਕੀ ਹੈ। ਹਾਲ ਦੇ ਦਿਨਾਂ ’ਚ ਕਈ ਕਾਂਗਰਸ ਨੇਤਾ ਕੋਰੋਨਾ ਵਾਇਰਸ ਤੋਂ ਪੀੜਤ ਹੋਏ ਹਨ। ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਖੜਗੇ, ਸੋਨੀਆ ਗਾਂਧੀ, ਪਾਰਟੀ ਦੇ ਮੀਡੀਆ ਅਤੇ ਪ੍ਰਚਾਰ ਮੁਖੀ ਪਵਨ ਖੇੜਾ, ਬੁਲਾਰੇ ਅਭਿਸ਼ੇਕ ਮਨੂੰ ਸਿੰਘਵੀ ਅਤੇ ਕੁਝ ਹੋਰ ਨੇਤਾ ਕੋਰੋਨਾ ਵਾਇਰਸ ਤੋਂ ਪੀੜਤ ਹੋਏ ਹਨ।


author

Tanu

Content Editor

Related News