ਸੋਨੀਆ ਗਾਂਧੀ ਤੋਂ ਬਾਅਦ ਪ੍ਰਿਯੰਕਾ ਵੀ ਹੋਈ ਕੋਰੋਨਾ ਪਾਜ਼ੇਟਿਵ, ਟਵੀਟ ਕਰ ਦਿੱਤੀ ਜਾਣਕਾਰੀ

Friday, Jun 03, 2022 - 11:05 AM (IST)

ਸੋਨੀਆ ਗਾਂਧੀ ਤੋਂ ਬਾਅਦ ਪ੍ਰਿਯੰਕਾ ਵੀ ਹੋਈ ਕੋਰੋਨਾ ਪਾਜ਼ੇਟਿਵ, ਟਵੀਟ ਕਰ ਦਿੱਤੀ ਜਾਣਕਾਰੀ

ਨਵੀਂ ਦਿੱਲੀ (ਵਾਰਤਾ)- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਕੋਰੋਨਾ ਪਾਜ਼ੇਟਿਵ ਹੋ ਗਈ ਹੈ। ਪ੍ਰਿਯੰਕਾ ਨੇ ਟਵੀਟ ਕਰ ਕੇ ਕਿਹਾ,''ਮੈਂ ਹਲਕੇ ਲੱਛਣਾਂ ਨਾਲ ਕੋਰੋਨਾ ਪਾਜ਼ੇਟਿਵ ਹੋਈ ਹਾਂ। ਸਾਰੇ ਪ੍ਰੋਟੋਕਾਲ ਦਾ ਪਾਲਣ ਕਰਦੇ ਹੋਏ, ਮੈਂ ਖ਼ੁਦ ਨੂੰ ਘਰ 'ਤੇ ਆਈਸੋਲੇਟ ਕਰ ਲਿਆ ਹੈ।''

PunjabKesari

ਇਸ ਦੇ ਨਾਲ ਹੀ ਪ੍ਰਿਯੰਕਾ ਨੇ ਕਿਹਾ,''ਮੈਂ ਉਨ੍ਹਾਂ ਲੋਕਾਂ ਨੂੰ ਅਪੀਲ ਕਰਾਂਗੀ ਜੋ ਮੇਰੇ ਸੰਪਰਕ 'ਚ ਆਏ ਹਨ, ਸਾਰੀਆਂ ਜ਼ਰੂਰੀ ਸਾਵਧਾਨੀਆਂ ਵਰਤਣ।'' ਪਾਰਟੀ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦੱਸਿਆ ਕਿ ਵੀਰਵਾਰ ਨੂੰ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਅਤੇ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ।

ਇਹ ਵੀ ਪੜ੍ਹੋ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ


author

DIsha

Content Editor

Related News