ਹਿਰਾਸਤ ’ਚ ਪਿ੍ਰਅੰਕਾ ਨੂੰ ਗੰਦੇ ਗੈਸਟ ਹਾਊਸ ’ਚ ਰੱਖਿਆ, ਖ਼ੁਦ ਨੂੰ ਝਾੜੂ ਲਾ ਕੇ ਕੀਤੀ ਸਫ਼ਾਈ

10/04/2021 3:22:29 PM

ਲਖਨਊ— ਕਾਂਗਰਸ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਵਾਡਰਾ ਪੀੜਤ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਐਤਵਾਰ ਰਾਤ ਨੂੰ ਹੀ ਲਖੀਮਪੁਰ ਖੀਰੀ ਲਈ ਨਿਕਲ ਪਈ ਸੀ। ਉਨ੍ਹਾਂ ਨੂੰ ਪਹਿਲਾਂ ਲਖਨਊ ਵਿਚ ਹੀ ਰੋਕਿਆ ਗਿਆ ਫਿਰ ਸੀਤਾਪੁਰ ’ਚ ਰੋਕ ਲਿਆ ਗਿਆ ਅਤੇ ਉਨ੍ਹਾਂ ਨੂੰ ਹਿਰਾਸਤ ’ਚ ਲਿਆ ਗਿਆ। ਪਿ੍ਰਅੰਕਾ ਗਾਂਧੀ ਨੂੰ ਸੀਤਾਪੁਰ ਦੇ ਇਕ ਗੈਸਟ ਹਾਊਸ ’ਚ ਰੱਖਿਆ ਗਿਆ। ਜਿੱਥੇ ਕਾਫੀ ਗੰਦਗੀ ਸੀ, ਜਿਸ ’ਤੇ ਪਿ੍ਰਅੰਕਾ ਨੇ ਖ਼ੁਦ ਝਾੜੂ ਚੁੱਕਿਆ ਅਤੇ ਸਫ਼ਾਈ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਿਆ ਹੈ, ਜਿੱਥੇ ਉਹ ਕਮਰੇ ਵਿਚ ਝਾੜੂ ਲਗਾਉਂਦੀ ਹੋਈ ਨਜ਼ਰ ਆ ਰਹੀ ਹੈ। 

PunjabKesari

ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਈਆ ਦੇ ਦੌਰ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਐਤਵਾਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਇਲਾਕੇ ਵਿਚ ਹਿੰਸਾ ਭੜਕੀ, ਜਿਸ ’ਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਤਿਕੁਨੀਆ-ਬਨਬੀਰਪੁਰ ਮਾਰਗ ’ਤੇ ਹੋਈ। ਉੱਪ ਮੁੱਖ ਮੰਤਰੀ ਨੂੰ ਪ੍ਰੋਗਰਾਮ ਵਾਲੀ ਥਾਂ ’ਤੇ ਲਿਆਉਣ ਲਈ ਜਾ ਰਹੇ ਭਾਜਪਾ ਵਰਕਰਾਂ ਦੇ ਦੋ ਵਾਹਨਾਂ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਟੱਕਰ ਮਾਰੇ ਜਾਣ ਤੋਂ ਬਾਅਦ ਨਾਰਾਜ਼ ਕਿਸਾਨਾਂ ਨੇ ਦੋਹਾਂ ਵਾਹਨਾਂ ’ਚ ਅੱਗ ਲਾ ਦਿੱਤੀ। ਇਸ ਘਟਨਾ ਵਿਚ 4 ਕਿਸਾਨਾਂ ਅਤੇ ਵਾਹਨ ’ਤੇ ਸਵਾਰ 4 ਹੋਰ ਲੋਕਾਂ ਦੀ ਮੌਤ ਹੋ ਗਈ। ਕਿਸਾਨ ਮੌਰਈਆ ਦੇ ਬਨਬੀਰਪੁਰ ਦੌਰੇ ਦਾ ਵਿਰੋਧ ਕਰ ਰਹੇ ਸਨ, ਜੋ ਕੇਂਦਰੀ ਗ੍ਰਹਿ ਰਾਜ ਮੰਤਰੀ ਅਤੇ ਖੀਰੀ ਤੋਂ ਸੰਸਦ ਮੈਂਬਰ ਅਜੇ ਕੁਮਾਰ ਮਿਸ਼ਰਾ ਦਾ ਜੱਦੀ ਪਿੰਡ ਹੈ।


Tanu

Content Editor

Related News