ਪ੍ਰਿਯੰਕਾ ਗਾਂਧੀ ਦਾ ਮੋਦੀ ਸਰਕਾਰ ਨੂੰ ਵੱਡਾ ਸਵਾਲ- ‘ਜੇ ਨੋਟਬੰਦੀ ਸਫ਼ਲ ਸੀ ਤਾਂ ਭ੍ਰਿਸ਼ਟਾਚਾਰ ਖ਼ਤਮ ਕਿਉਂ ਨਹੀਂ ਹੋਇਆ’

11/08/2021 1:50:11 PM

ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਨੇ ਨੋਟਬੰਦੀ ਦੇ 5 ਸਾਲ ਪੂਰੇ ਹੋਣ ਮੌਕੇ ਸੋਮਵਾਰ ਨੂੰ ਕੇਂਦਰ ਸਰਕਾਰ ’ਤੇ ਤੰਜ਼ ਕੱਸਿਆ। ਪਿ੍ਰਯੰਕਾ ਨੇ ਸਵਾਲ ਕੀਤਾ ਕਿ ਜੇਕਰ ਨੋਟਬੰਦੀ ਦਾ ਕਦਮ ਸਫ਼ਲ ਸੀ ਤਾਂ ਫਿਰ ਭ੍ਰਿਸ਼ਟਾਚਾਰ ਖ਼ਤਮ ਕਿਉਂ ਨਹੀਂ ਹੋਇਆ ਅਤੇ ਅੱਤਵਾਦ ’ਤੇ ਕੰਟਰੋਲ ਕਿਉਂ ਨਹੀਂ ਕੀਤਾ ਗਿਆ?

ਇਹ ਵੀ ਪੜ੍ਹੋ : ਬੇਅਦਬੀ ਮਾਮਲਾ: ਰਾਮ ਰਹੀਮ ਤੋਂ ਪੁੱਛ-ਗਿੱਛ ਲਈ ਪੰਜਾਬ ਪੁਲਸ ਦੀ ਸਿਟ ਪਹੁੰਚੀ ਰੋਹਤਕ

ਪਿ੍ਰਯੰਕਾ ਗਾਂਧੀ ਨੇ ਟਵੀਟ ਕੀਤਾ ਕਿ ਜੇਕਰ ਨੋਟਬੰਦੀ ਸਫ਼ਲ ਸੀ ਤਾਂ ਭ੍ਰਿਸ਼ਟਾਚਾਰ ਖ਼ਤਮ ਕਿਉਂ ਨਹੀਂ ਹੋਇਆ? ਕਾਲਾ ਧਨ ਵਾਪਸ ਕਿਉਂ ਨਹੀਂ ਆਇਆ? ਅਰਥਵਿਵਸਥਾ ਕੈਸ਼ਲੈਸ ਕਿਉਂ ਨਹੀਂ ਹੋਈ? ਅੱਤਵਾਦ ’ਤੇ ਕੰਟਰੋਲ ਕਿਉਂ ਨਹੀਂ ਹੋਇਆ? ਮਹਿੰਗਾਈ ’ਤੇ ਰੋਕ ਕਿਉਂ ਨਹੀਂ ਲੱਗੀ? 

ਇਹ ਵੀ ਪੜ੍ਹੋ : ਖੱਟੜ ਸਰਕਾਰ ਦਾ ਨੌਜਵਾਨਾਂ ਨੂੰ ਤੋਹਫ਼ਾ, ਨਿੱਜੀ ਖੇਤਰ ’ਚ ਹਰਿਆਣਾ ਵਾਸੀਆਂ ਨੂੰ ਮਿਲੇਗਾ 75 ਫ਼ੀਸਦੀ ਰਿਜ਼ਰਵੇਸ਼ਨ

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8 ਨਵੰਬਰ 2016 ਨੂੰ ਨੋਟਬੰਦੀ ਦਾ ਐਲਾਨ ਕੀਤਾ ਸੀ। ਇਸ ਦੇ ਤਹਿਤ 1000 ਅਤੇ 500 ਰੁਪਏ ਦੇ ਨੋਟ ਬੰਦ ਹੋ ਗਏ ਸਨ। ਫਿਰ 2000 ਅਤੇ 500 ਰੁਪਏ ਦੇ ਨਵੇਂ ਨੋਟ ਜਾਰੀ ਕੀਤੇ ਗਏ ਸਨ। 

ਇਹ ਵੀ ਪੜ੍ਹੋ : ਰਾਹੁਲ ਗਾਂਧੀ ਦਾ ਤੰਜ਼- ਮੋਦੀ ਜੀ ਦੇ ਵਿਕਾਸ ਦੀ ਗੱਡੀ ਰਿਵਰਸ ਗੇਅਰ ’ਚ ਅਤੇ ਬਰੇਕਾਂ ਵੀ ਫੇਲ੍ਹ ਹਨ

Tanu

This news is Content Editor Tanu