ਵਾਇਨਾਡ ਸੀਟ ਤੋਂ ਚੋਣ ਲੜੇਗੀ ਪ੍ਰਿਅੰਕਾ ਗਾਂਧੀ, ਕਾਂਗਰਸ ਨੇ ਕੀਤਾ ਐਲਾਨ

Tuesday, Oct 15, 2024 - 09:13 PM (IST)

ਨੈਸ਼ਨਲ ਡੈਸਕ - ਦੋ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਦੇ ਨਾਲ ਹੀ ਚੋਣ ਕਮਿਸ਼ਨ ਨੇ ਕੇਰਲ ਵਿੱਚ ਵਾਇਨਾਡ ਲੋਕ ਸਭਾ ਸੀਟ ਲਈ ਉਪ ਚੋਣਾਂ ਕਰਵਾਉਣ ਦਾ ਵੀ ਐਲਾਨ ਕੀਤਾ ਹੈ। 13 ਨਵੰਬਰ ਨੂੰ ਵੋਟਾਂ ਪੈਣਗੀਆਂ। ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਰਾਹੁਲ ਗਾਂਧੀ ਕੇਰਲ ਦੀ ਵਾਇਨਾਡ ਸੀਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਸਨ। ਹਾਲਾਂਕਿ ਇਸ ਵਾਰ ਉਨ੍ਹਾਂ ਨੇ ਇਹ ਸੀਟ ਖਾਲੀ ਕਰ ਦਿੱਤੀ ਹੈ। 

ਹੁਣ ਉਨ੍ਹਾਂ ਦੀ ਭੈਣ ਅਤੇ ਸਟਾਰ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਵਾਇਨਾਡ ਲੋਕ ਸਭਾ ਸੀਟ ਤੋਂ ਚੋਣ ਲਣਨਗੀ। ਕਾਂਗਰਸ ਨੇ ਇਸ ਦਾ ਐਲਾਨ ਕਰ ਦਿੱਤਾ ਹੈ। ਜੇਕਰ ਪ੍ਰਿਅੰਕਾ ਗਾਂਧੀ ਲੋਕ ਸਭਾ ਚੋਣਾਂ ਜਿੱਤ ਜਾਂਦੀ ਹੈ ਤਾਂ ਉਹ ਮੌਜੂਦਾ ਸੰਸਦ ਵਿੱਚ ਗਾਂਧੀ ਪਰਿਵਾਰ ਦੀ ਤੀਜੀ ਸੰਸਦ ਮੈਂਬਰ ਹੋਵੇਗੀ। ਭਰਾ ਰਾਹੁਲ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਨ, ਜਦਕਿ ਮਾਂ ਸੋਨੀਆ ਗਾਂਧੀ ਰਾਜ ਸਭਾ ਦੀ ਮੈਂਬਰ ਹੈ।


Inder Prajapati

Content Editor

Related News