ਪ੍ਰਿਯੰਕਾ ਵਾਡਰਾ ਦੇ ਪੁੱਤਰ ਰੇਹਾਨ ਵਾਡਰਾ ਦੀ ਹੋਈ ਮੰਗਣੀ! ਜਾਣੋ ਕੌਣ ਹੈ ਨੂੰਹ ਅਵੀਵਾ ਬੇਗ?
Tuesday, Dec 30, 2025 - 10:15 AM (IST)
ਨੈਸ਼ਨਲ ਡੈਸਕ : ਰਾਜਨੀਤਿਕ ਅਤੇ ਵਪਾਰਕ ਦੋਵਾਂ ਪੱਖਾਂ ਨਾਲ ਜੁੜਿਆ ਇਕ ਨਵਾਂ ਪਰਿਵਾਰਕ ਅਪਡੇਟ ਸਾਹਮਣੇ ਆਇਆ ਹੈ, ਜਿਸ ਨੇ ਸਮਾਜਿਕ ਹਲਕਿਆਂ ਵਿੱਚ ਥੋੜ੍ਹੀ ਜਿਹੀ ਹਲਚਲ ਮਚਾ ਦਿੱਤੀ ਹੈ। ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਅਤੇ ਉਦਯੋਗਪਤੀ ਰਾਬਰਟ ਵਾਡਰਾ ਦੇ ਪੁੱਤਰ ਰੇਹਾਨ ਵਾਡਰਾ ਦੀ ਮੰਗਣੀ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਰੇਹਾਨ ਵਾਡਰਾ ਨੇ ਹਾਲ ਹੀ ਵਿੱਚ ਆਪਣੀ ਸੱਤ ਸਾਲ ਪੁਰਾਣੀ ਦੋਸਤ ਅਤੇ ਪ੍ਰੇਮਿਕਾ ਅਵੀਵਾ ਬੇਗ ਨੂੰ ਵਿਆਹ ਲਈ ਪ੍ਰਪੋਜ਼ ਕੀਤਾ ਸੀ।
ਪੜ੍ਹੋ ਇਹ ਵੀ - ਹੁਣ ਨਹੀਂ ਚੱਲੇਗੀ ਬਦਮਾਸ਼ਾਂ ਦੀ ਬਦਮਾਸ਼ੀ! ਜੇਲ੍ਹਾਂ 'ਚ ਸਾਫ਼ ਕਰਨੇ ਪੈਣਗੇ Toilet, ਇਸ ਸੂਬੇ 'ਚ ਜਾਰੀ ਨਵੇਂ ਹੁਕਮ
ਜਾਣਕਾਰੀ ਮੁਤਾਬਕ ਅਵੀਵਾ ਨੇ ਰੇਹਾਨ ਦੇ ਇਸ ਪ੍ਰਸਤਾਵ ਨੂੰ ਖ਼ੁਸ਼ੀ-ਖ਼ੁਸ਼ੀ ਸਵੀਕਾਰ ਕਰ ਲਿਆ। ਇਸ ਤੋਂ ਬਾਅਦ ਦੋਵਾਂ ਪਰਿਵਾਰਾਂ ਵਿਚਕਾਰ ਚਰਚਾ ਹੋਈ ਅਤੇ ਆਪਸੀ ਸਹਿਮਤੀ ਨਾਲ ਇਹ ਰਿਸ਼ਤਾ ਬਣ ਗਿਆ। ਪ੍ਰਿਯੰਕਾ ਗਾਂਧੀ ਦੀ ਹੋਣ ਵਾਲੀ ਨੰਹੂ ਅਵੀਵਾ ਬੇਗ ਅਤੇ ਉਸਦੇ ਪਰਿਵਾਰ ਵਾਲੇ ਦਿੱਲੀ ਵਿੱਚ ਰਹਿੰਦੇ ਹਨ। ਦੋਵਾਂ ਪਰਿਵਾਰਾਂ ਦੀ ਸਹਿਮਤੀ ਤੋਂ ਬਾਅਦ ਹੁਣ ਇਸ ਰਿਸ਼ਤੇ ਨੂੰ ਅਧਿਕਾਰਤ ਤੌਰ 'ਤੇ ਰਸਮੀ ਰੂਪ ਦੇ ਦਿੱਤਾ ਗਿਆ ਹੈ। ਹਾਲਾਂਕਿ, ਮੰਗਣੀ ਜਾਂ ਹੋਰ ਸਮਾਗਮਾਂ ਬਾਰੇ ਕੋਈ ਜਨਤਕ ਐਲਾਨ ਨਹੀਂ ਕੀਤਾ ਗਿਆ ਹੈ।
ਪੜ੍ਹੋ ਇਹ ਵੀ - ਸਾਵਧਾਨ: ਤੁਹਾਡੀ ਵੀ ਰੋਕੀ ਜਾ ਸਕਦੀ ਹੈ ਪੈਨਸ਼ਨ, ਜਾਣ ਲਓ ਨਵੇਂ ਨਿਯਮ
ਜ਼ਿਕਰਯੋਗ ਹੈ ਕਿ ਰੇਹਾਨ ਵਾਡਰਾ ਆਮ ਤੌਰ 'ਤੇ ਲਾਈਮਲਾਈਟ ਤੋਂ ਦੂਰੀ ਬਣਾਈ ਰੱਖਦੇ ਹਨ। ਇਸ ਲਈ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਬਾਰੇ ਇਹ ਖ਼ਬਰ ਖਾਸ ਦਿਲਚਸਪੀ ਦਾ ਵਿਸ਼ਾ ਬਣ ਗਈ ਹੈ। ਫਿਲਹਾਲ ਪਰਿਵਾਰ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ ਪਰ ਨੇੜਲੇ ਸੂਤਰ ਇਸ ਰਿਸ਼ਤੇ ਦੀ ਪੁਸ਼ਟੀ ਕਰ ਰਹੇ ਹਨ।
ਪੜ੍ਹੋ ਇਹ ਵੀ - ਕਪਿਲ ਸ਼ਰਮਾ ਦੇ ਸ਼ੋਅ ਤੋਂ ਕਰੋੜਾਂ ਰੁਪਏ ਕਮਾ ਰਹੇ ਨਵਜੋਤ ਸਿੰਘ ਸਿੱਧੂ, ਜਾਣੋ ਕਪਿਲ ਤੇ ਅਰਚਨਾ ਦੀ ਪੂਰੀ ਕਮਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
