''''ਡਾਰਲਿੰਗ, ਤੂੰ ਮੇਰੇ ਕੋਲ ਆਵੀਂ, ਮੈਂ ਤੈਨੂੰ...'''' ਪੇਪਰ ਲੀਕ ਮਾਮਲੇ ''ਚ LU ਦਾ ਪ੍ਰੋ. ਪਰਮਜੀਤ ਸਿੰਘ ਗ੍ਰਿਫ਼ਤਾਰ

Saturday, May 16, 2026 - 12:03 PM (IST)

''''ਡਾਰਲਿੰਗ, ਤੂੰ ਮੇਰੇ ਕੋਲ ਆਵੀਂ, ਮੈਂ ਤੈਨੂੰ...'''' ਪੇਪਰ ਲੀਕ ਮਾਮਲੇ ''ਚ LU ਦਾ ਪ੍ਰੋ. ਪਰਮਜੀਤ ਸਿੰਘ ਗ੍ਰਿਫ਼ਤਾਰ

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੀ ਲਖਨਊ ਯੂਨੀਵਰਸਿਟੀ ਤੋਂ ਸਿੱਖਿਆ ਜਗਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਜ਼ੂਆਲੋਜੀ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ. ਪਰਮਜੀਤ ਸਿੰਘ ਨੂੰ ਪੁਲਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪ੍ਰੋਫੈਸਰ 'ਤੇ ਇੱਕ ਵਿਦਿਆਰਥਣ ਨਾਲ ਫ਼ੋਨ 'ਤੇ ਅਸ਼ਲੀਲ ਗੱਲਬਾਤ ਕਰਨ ਅਤੇ ਸਰੀਰਕ ਸਬੰਧਾਂ ਦੇ ਬਦਲੇ ਪ੍ਰੀਖਿਆ ਦੇ ਪੇਪਰ ਲੀਕ ਕਰਨ ਦਾ ਆਫ਼ਰ ਦੇਣ ਦੇ ਗੰਭੀਰ ਦੋਸ਼ ਲੱਗੇ ਹਨ।

ਇਹ ਸਾਰਾ ਮਾਮਲਾ ਸੋਸ਼ਲ ਮੀਡੀਆ 'ਤੇ ਇੱਕ ਆਡੀਓ ਕਲਿੱਪ ਵਾਇਰਲ ਹੋਣ ਤੋਂ ਬਾਅਦ ਸਾਹਮਣੇ ਆਇਆ ਹੈ। ਵਾਇਰਲ ਆਡੀਓ ਵਿੱਚ ਕਥਿਤ ਤੌਰ 'ਤੇ ਪ੍ਰੋਫੈਸਰ ਬੀ.ਐੱਸ.ਸੀ. ਫਾਈਨਲ ਯੀਅਰ ਦੀ ਇੱਕ ਵਿਦਿਆਰਥਣ ਨੂੰ "ਡਾਰਲਿੰਗ" ਕਹਿ ਕੇ ਬੁਲਾ ਰਿਹਾ ਹੈ ਅਤੇ ਕਹਿ ਰਿਹਾ ਹੈ, "ਮੈਂ ਤੇਰੇ ਲਈ ਪੇਪਰ ਦਾ ਇੰਤਜ਼ਾਮ ਕਰ ਦਿੱਤਾ ਹੈ, ਤੂੰ ਪ੍ਰੀਖਿਆ ਤੋਂ ਪਹਿਲਾਂ ਮੇਰੇ ਕੋਲ ਆ ਜਾਵੀਂ, ਮੈਂ ਤੈਨੂੰ ਪੇਪਰ ਦੇ ਦੇਵਾਂਗਾ।" ਇਸ ਘਟਨਾ ਤੋਂ ਬਾਅਦ ਪੀੜਤ ਵਿਦਿਆਰਥਣ ਗੰਭੀਰ ਮਾਨਸਿਕ ਪਰੇਸ਼ਾਨੀ ਵਿੱਚੋਂ ਗੁਜ਼ਰ ਰਹੀ ਸੀ, ਜਿਸ ਤੋਂ ਬਾਅਦ ਉਸ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਇਸ ਦੀ ਸ਼ਿਕਾਇਤ ਕੀਤੀ।

PunjabKesari

ਇਹ ਵੀ ਪੜ੍ਹੋ- ਕੋਰੋਨਾ ਮਗਰੋਂ ਹੁਣ ਇਕ ਹੋਰ ਵਾਇਰਸ ਨੇ ਮਚਾਇਆ ਕਹਿਰ ! 65 ਲੋਕਾਂ ਦੀ ਮੌਤ, High Alert 'ਤੇ ਪੂਰਾ ਅਫਰੀਕਾ

ਯੂਨੀਵਰਸਿਟੀ ਦੇ ਪ੍ਰੀਖਿਆ ਕੰਟਰੋਲਰ ਵਿਦਿਆਨੰਦ ਤ੍ਰਿਪਾਠੀ ਦੀ ਸ਼ਿਕਾਇਤ 'ਤੇ ਹਸਨਗੰਜ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਪ੍ਰੋਫੈਸਰ ਨੂੰ ਹਿਰਾਸਤ ਵਿੱਚ ਲੈ ਕੇ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਜੇ.ਪੀ. ਸੈਣੀ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ 'ਇੰਟਰਨਲ ਕੰਪਲੇਂਟਸ ਕਮੇਟੀ' ਨੂੰ ਜਾਂਚ ਸੌਂਪੀ ਹੈ ਅਤੇ 24 ਘੰਟਿਆਂ ਦੇ ਅੰਦਰ ਰਿਪੋਰਟ ਮੰਗੀ ਹੈ। ਯੂਨੀਵਰਸਿਟੀ ਨੇ ਕਿਹਾ ਹੈ ਕਿ ਅਜਿਹੀ ਹਰਕਤ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਘਟਨਾ ਦੇ ਵਿਰੋਧ ਵਿੱਚ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ABVP) ਦੇ ਵਰਕਰਾਂ ਨੇ ਯੂਨੀਵਰਸਿਟੀ ਕੈਂਪਸ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਦੋਸ਼ੀ ਪ੍ਰੋਫੈਸਰ ਨੂੰ ਤੁਰੰਤ ਮੁਅੱਤਲ ਕਰਨ ਅਤੇ ਜੇਲ੍ਹ ਭੇਜਣ ਦੀ ਮੰਗ ਕੀਤੀ ਹੈ। ਦੂਜੇ ਪਾਸੇ, ਮੁਲਜ਼ਮ ਪ੍ਰੋਫੈਸਰ ਡਾ. ਪਰਮਜੀਤ ਸਿੰਘ ਨੇ ਆਪਣੇ ਉੱਪਰ ਲੱਗੇ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਯੂਨੀਵਰਸਿਟੀ ਦੀ 'ਅੰਦਰੂਨੀ ਰਾਜਨੀਤੀ' ਦੇ ਤਹਿਤ ਉਨ੍ਹਾਂ ਨੂੰ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- 5 ਰੁਪਏ ਸਸਤਾ ਹੋ ਗਿਆ ਪੈਟਰੋਲ ! ਡੀਜ਼ਲ ਦੀਆਂ ਕੀਮਤਾਂ 'ਚ ਵੀ ਕਟੌਤੀ, ਪਾਕਿ ਜਨਤਾ ਨੂੰ ਮਿਲੀ 'ਥੋੜ੍ਹੀ' ਰਾਹਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News