CM ਕੇਜਰੀਵਾਲ ਨੂੰ ਹਾਈ ਕੋਰਟ ਵਲੋਂ ਝੱਟਕਾ, ਮੁੱਖ ਸਕੱਤਰ ਨਾਲ ਕੁੱਟਮਾਰ ਮਾਮਲੇ ''ਚ ਤੈਅ ਹੋਣਗੇ ਦੋਸ਼
Tuesday, Aug 25, 2020 - 02:11 AM (IST)
ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਦੇ 9 ਵਿਧਾਇਕਾਂ ਨੂੰ ਮੁੱਖ ਸਕੱਤਰ ਅੰਸ਼ੁ ਪ੍ਰਕਾਸ਼ ਨਾਲ ਕੁੱਟਮਾਰ ਮਾਮਲੇ 'ਚ ਹਾਈ ਕੋਰਟ ਨੇ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ।
ਦਿੱਲੀ ਹਾਈ ਕੋਰਟ ਨੇ ਅੱਜ ਸੋਮਵਾਰ ਨੂੰ ਹੇਠਲੀ ਅਦਾਲਤ ਵਲੋਂ ਮਾਮਲੇ 'ਚ ਦੋਸ਼ ਤੈਅ ਕਰਨ ਨੂੰ ਲੈ ਕੇ ਬਹਿਸ ਕਰਨ ਲਈ ਕਿਹਾ। ਇਸ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਹੋਰ ਵਿਧਾਇਕ ਦੋਸ਼ੀ ਹਨ।
ਉਸ ਸਮੇਂ ਦੇ ਮੁੱਖ ਸਕੱਤਰ ਅੰਸ਼ੁ ਪ੍ਰਕਾਸ਼ ਦੀ ਐਪਲੀਕੇਸ਼ਨ 'ਤੇ ਸੁਣਵਾਈ ਕਰਦੇ ਹੋਏ ਦਿੱਲੀ ਹਾਈ ਕੋਰਟ ਨੇ ਹੇਠਲੀ ਅਦਾਲਤ ਨੂੰ ਇਹ ਆਦੇਸ਼ ਦਿੱਤਾ। ਦਰਅਸਲ 14 ਮਾਰਚ 2019 ਨੂੰ ਦਿੱਲੀ ਹਾਈ ਕੋਰਟ ਨੇ ਹੀ ਆਪਣੇ ਆਦੇਸ਼ 'ਚ ਦੋਸ਼ 'ਤੇ ਬਹਿਸ 'ਤੇ ਸਟੇਅ ਲਗਾ ਦਿੱਤਾ ਸੀ। ਇਸ ਆਦੇਸ਼ ਨੂੰ ਹਾਈ ਕੋਰਟ ਨੇ ਅੱਜ ਮੋਡੀਫਾਈ ਕੀਤਾ ਹੈ।