Parliament Monsoon Session : ਸੰਸਦ ''ਚ ਭਾਰੀ ਹੰਗਾਮੇ ਮਗਰੋਂ ਦੋਹਾਂ ਸਦਨਾਂ ਦੀ ਕਾਰਵਾਈ ਮੁੜ ਮੁਲਤਵੀ
Monday, Jul 28, 2025 - 12:16 PM (IST)

ਨੈਸ਼ਨਲ ਡੈਸਕ : ਪਹਿਲਗਾਮ ਅੱਤਵਾਦੀ ਹਮਲੇ ਅਤੇ ਆਪ੍ਰੇਸ਼ਨ ਸਿੰਦੂਰ 'ਤੇ ਚਰਚਾ ਅੱਜ ਯਾਨੀ ਸੋਮਵਾਰ ਨੂੰ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਈ। ਬਿਹਾਰ ਵਿੱਚ ਵੋਟਰ ਸੂਚੀਆਂ ਦੀ SIR ਸਮੇਤ ਵੱਖ-ਵੱਖ ਮੁੱਦਿਆਂ 'ਤੇ ਵਿਰੋਧੀ ਧਿਰ ਦੇ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 1 ਵਜੇ ਤੇ ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਬਿਹਾਰ ਵਿੱਚ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਦੇ ਮੁੱਦੇ 'ਤੇ ਸੋਮਵਾਰ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹੰਗਾਮਾ ਕੀਤਾ, ਜਿਸ ਕਾਰਨ ਸਦਨ ਦੀ ਕਾਰਵਾਈ ਦੂਜੀ ਵਾਰੀ ਮੁਲਤਵੀ ਕਰ ਦਿੱਤੀ ਗਈ। 12 ਵਜੇ ਕਾਰਵਾਈ ਮੁਲਤਵੀ ਹੋਣ ਤੋਂ ਬਾਅਦ ਸੰਸਦ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਸੀ। ਲੋਕ ਸਭਾ ਵਿੱਚ ਪ੍ਰਸ਼ਨ ਕਾਲ ਚੱਲ ਰਿਹਾ ਸੀ। ਹਾਲਾਂਕਿ, ਇਸ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰ ਆਪ੍ਰੇਸ਼ਨ ਸਿੰਦੂਰ 'ਤੇ ਚਰਚਾ ਦੀ ਮੰਗ ਕਰ ਰਹੇ ਹਨ ਅਤੇ ਹੰਗਾਮਾ ਜਾਰੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e