ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲਾ ਪ੍ਰੋਫੈਸਰ ਚਾਰਜਸ਼ੀਟ
Saturday, Jan 18, 2020 - 10:10 AM (IST)

ਸ਼ਿਮਲਾ (ਪ੍ਰੀਤੀ)-ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲੇ ਮਿਊਜ਼ਿਕ ਪ੍ਰੋਫੈਸਰ ਨੂੰ ਸਰਕਾਰ ਨੇ ਚਾਰਜਸ਼ੀਟ ਕਰ ਦਿੱਤਾ ਹੈ। ਸਿੱਖਿਆ ਵਿਭਾਗ ਵਲੋਂ ਰਿਪੋਰਟ ਆਉਣ ਤੋਂ ਬਾਅਦ ਪ੍ਰੋਫੈਸਰ ਵਿਰੁੱਧ ਇਹ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਪ੍ਰਮੁੱਖ ਸਕੱਤਰ ਸਿੱਖਿਆ ਵਲੋਂ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਦੌਰਾਨ ਮਾਮਲੇ ਬਾਰੇ ਪ੍ਰੋਫੈਸਰ ਤੋਂ 10 ਦਿਨਾਂ ’ਚ ਜਵਾਬ ਤਲਬ ਵੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਉਕਤ ਪ੍ਰੋਫੈਸਰ ’ਤੇ ਉਸੇ ਦੇ ਕਾਲਜ ਦੀਆਂ ਵਿਦਿਆਰਥਣਾਂ ਨੇ ਛੇੜਛਾੜ ਦਾ ਦੋਸ਼ ਲਾਇਆ ਸੀ।