ਦੇਸ਼ਧ੍ਰੋਹ ਦੇ ਮਾਮਲੇ ''ਚ ਪੱਤਰਕਾਰ ਵਿਨੋਦ ਦੁਆ ਦੀ ਗਿ੍ਰਫਤਾਰੀ ''ਤੇ ਲੱਗੀ ਰੋਕ

06/14/2020 10:14:07 PM

ਨਵੀਂ ਦਿੱਲੀ - ਪੱਤਰਕਾਰ ਵਿਨੋਦ ਦੁਆ ਨੂੰ ਰਾਹਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਇਕ ਵਿਸ਼ੇਸ਼ ਸੁਣਵਾਈ ਵਿਚ ਆਦੇਸ਼ ਦਿੱਤਾ ਕਿ ਦੁਆ ਦੇ ਯੂ-ਟਿਊਬ ਸ਼ੋਅ ਨੂੰ ਲੈ ਕੇ ਹਿਮਾਚਲ ਪ੍ਰਦੇਸ਼ ਵਿਚ ਉਨ੍ਹਾਂ ਦੇ ਖਿਲਾਫ ਦਰਜ ਦੇਸ਼ਧ੍ਰੋਹ ਦੇ ਮਾਮਲੇ ਵਿਚ ਉਨ੍ਹਾਂ ਨੂੰ 6 ਜੁਲਾਈ ਤੱਕ ਗ੍ਰਿਫਤਾਰ ਨਾ ਕੀਤਾ ਜਾਵੇ। ਸੁਪਰੀਮ ਕੋਰਟ ਨੇ ਕਿਹਾ ਕਿ ਦੁਆ ਨੂੰ ਜਾਂਚ ਵਿਚ ਸ਼ਾਮਲ ਹੋਣਾ ਪਵੇਗਾ ਅਤੇ ਹਿਮਾਚਲ ਪ੍ਰਦੇਸ਼ ਪੁਲਸ ਵੱਲੋਂ ਚੱਲ ਰਹੀ ਜਾਂਚ 'ਤੇ ਕੋਈ ਰੋਕ ਨਹੀਂ ਲਾਈ ਜਾਵੇਗੀ। ਜਸਟਿਸ ਯੂ. ਯ. ਲਲਿਤ, ਐਮ. ਐਮ. ਸ਼ਾਂਤਾਨਾਗੌਡਰ ਅਤੇ ਜਸਟਿਸ ਨਿਵੀਤ ਸ਼ਰਨ ਦੀ ਬੈਂਚ ਨੇ ਦੇਸ਼ਧ੍ਰੋਹ ਦੇ ਮਾਮਲੇ ਨੂੰ ਰੱਦ ਕਰਨ ਦੀ ਮੰਗ ਵਾਲੀ ਦੁਆ ਦੀ ਪਟੀਸ਼ਨ 'ਤੇ ਕੇਂਦਰ ਅਤੇ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੂੰ ਨੋਟਿਸ ਭੇਜੇ ਅਤੇ 2 ਹਫਤਿਆਂ ਵਿਚ ਜਵਾਬ ਦੇਣ ਨੂੰ ਕਿਹਾ। ਦੁਆ ਵੱਲੋਂ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਨਾ ਸਿਰਫ ਐਫ. ਆਈ. ਆਰ. ਮੁਲਤਵੀ, ਬਲਕਿ ਇਸ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ਧ੍ਰੋਹ ਦਾ ਮਾਮਲਾ ਦਰਜ ਕਰ ਪੱਤਰਕਾਰ ਦੇ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਮੌਲਿਕ ਅਧਿਕਾਰ ਦਾ ਉਲੰਘਣ ਕੀਤਾ ਗਿਆ ਹੈ। ਸਿੰਘ ਨੇ ਕਿਹਾ ਕਿ ਜੇਕਰ ਲੋਕਾਂ ਖਿਲਾਫ ਇਸ ਤਰ੍ਹਾਂ ਦੇ ਦੋਸ਼ ਦਰਜ ਹੋਣ ਲੱਗੇ ਤਾਂ ਕਈ ਲੋਕ ਦੇਸ਼ਧ੍ਰੋਹ ਦੇ ਦੋਸ਼ਾਂ ਦੇ ਦਾਇਰੇ ਵਿਚ ਆ ਜਾਣਗੇ।


Khushdeep Jassi

Content Editor

Related News