ਹਿਮਾਚਲ ਪ੍ਰਦੇਸ਼ ''ਚ 1,937 ਕਰੋੜ ਦੇ ਪ੍ਰਾਜੈਕਟਾਂ ਨੂੰ ਮਿਲੀ ਮਨਜ਼ੂਰੀ

Saturday, Jan 27, 2024 - 06:30 PM (IST)

ਹਿਮਾਚਲ ਪ੍ਰਦੇਸ਼ ''ਚ 1,937 ਕਰੋੜ ਦੇ ਪ੍ਰਾਜੈਕਟਾਂ ਨੂੰ ਮਿਲੀ ਮਨਜ਼ੂਰੀ

ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਰਾਜ ਏਕਲ ਖਿੜਕੀ ਮਨਜ਼ੂਰੀ ਅਤੇ ਨਿਗਰਾਨੀ ਅਥਾਰਟੀ (ਐੱਸ.ਐੱਸ.ਡਬਲਿਊ.ਸੀ. ਅਤੇ ਐੱਮ.ਏ.) ਨੇ ਨਵੇਂ ਉੱਦਮ ਸਥਾਪਿਤ ਕਰਨ ਅਤੇ ਵਿਸਥਾਰ ਕਰਨ ਲਈ 27 ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਪ੍ਰਾਜੈਕਟਾਂ ਦੇ ਅਧੀਨ ਲਗਭਗ 1,937 ਕਰੋੜ ਰੁਪਏ ਦੇ ਨਿਵੇਸ਼ ਦਾ ਪ੍ਰਸਤਾਵ ਹੈ।

ਇਹ ਵੀ ਪੜ੍ਹੋ : ਦਿੱਲੀ ਦੇ ACP ਦੇ ਪੁੱਤ ਨੂੰ ਦੋਸਤਾਂ ਨੇ ਹਰਿਆਣਾ ਦੀ ਨਹਿਰ 'ਚ ਸੁੱਟਿਆ, ਭਾਲ ਜਾਰੀ

ਸ਼ਨੀਵਾਰ ਨੂੰ ਇੱਥੇ ਜਾਰੀ ਇਕ ਪ੍ਰੈੱਸ ਬਿਆਨ ਅਨੁਸਾਰ, ਅਥਾਰਟੀ ਨੇ 1,937 ਕਰੋੜ ਦੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ, ਜਿਨ੍ਹਾਂ ਨਾਲ 2,715 ਲੋਕਾਂ ਨੂੰ ਰੁਜ਼ਗਾਰ ਮਿਲਣ ਦੀ ਉਮੀਦ ਹੈ। ਇਹ ਫ਼ੈਸਲਾ ਅਥਾਰਟੀ ਦੀ 28ਵੀਂ ਬੈਠਕ 'ਚ ਲਿਆ ਗਿਆ, ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕੀਤੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News